ਬਲਾਚੌਰ 18 ਮਈ(ਜਤਿੰਦਰ ਪਾਲ ਸਿੰਘ ਕਲੇਰ)
ਜਿਲ੍ਹਾਂ ਸ਼ਹੀਦ ਭਗਤ ਸਿੰਘ ਨਗਰ ਦੇ ਐਸ ਐਸ ਪੀ ਡਾਕਟਰ ਮਹਿਤਾਬ ਸਿੰਘ ਦੇ ਦਿਸ਼ਾ ਨਿਰਦੇਸ਼ ਤਹਿਤ ਬਲਾਚੌਰ ਪੁਲਿਸ ਨੇ ਇਕ ਵਿਅਕਤੀ ਨੂੰ ਕਾਬੂ ਕਰਕੇ ਉਸ ਦੇ ਕੋਲੋਂ 30 ਨਸ਼ੀਲੀ ਗੋਲੀਆਂ ਬਰਾਮਦ ਕੀਤੀਆਂ। ਪੁਲਿਸ ਨੇ ਉਕਤ ਕਥਿਤ ਆਰੋਪੀ ਦੇ ਖਿਲਾਫ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਮਾਮਲੇ ਦੇ ਜਾਂਚ ਅਧਿਕਾਰੀ ਏ ਐਸ ਆਈ ਪੁਸ਼ਵਿੰਦਰ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਦੀ ਅਗਵਾਈ ਵਿੱਚ ਪੁਲਿਸ ਪਾਰਟੀ ਬਲਾਚੌਰ ਦੇ ਵੱਲ ਗਸ਼ਤ ਕਰ ਰਹੀ ਸੀ ਕਿ ਇਸੇ ਦੌਰਾਨ ਇਕ ਨੌਜਵਾਨ ਖੜ੍ਹਾ ਦਿਖਾਈ ਦਿੱਤਾ ਜੋ ਪੁਲਿਸ ਪਾਰਟੀ ਨੂੰ ਦੇਖਕੇ ਪਿੱਛੇ ਨੂੰ ਚੱਲਣ ਲੱਗਿਆ ਤਾਂ ਪੁਲਿਸ ਨੇ ਤੁਰੰਤ ਸ਼ੱਕ ਦੇ ਆਧਾਰ ਤੇ ਕਾਰਵਾਈ ਕਰਦੇ ਹੋਏ ਉਕਤ ਵਿਅਕਤੀ ਨੂੰ ਕਾਬੂ ਕਰਕੇ ਜਦੋਂ ਉਸਦੀ ਤਲਾਸ਼ੀ ਲਈ ਤਾਂ ਉਸਦੇ ਕੋਲੋਂ 30 ਨਸ਼ੀਲੀ ਗੋਲੀਆਂ ਬਰਾਮਦ ਹੋਈਆਂ। ਉਨ੍ਹਾਂ ਦੱਸਿਆਂ ਕਿ ਕਾਬੂ ਕੀਤੇ ਕਥਿਤ ਆਰੋਪੀ ਦੀ ਪਹਿਚਾਣ ਰਾਜ ਕੁਮਾਰ ਪੁੱਤਰ ਪਰਮਜੀਤ ਵਾਸੀ ਚੂਹੜਪੁਰ ਜਿਲ੍ਹਾਂ ਸ਼ਹੀਦ ਭਗਤ ਸਿੰਘ ਨਗਰ ਦੇ ਰੂਪ ਵਿਚ ਹੋਈ।


