Join
Sunday, March 29, 2026
Sunday, March 29, 2026

ਸਕੂਲੀ ਵਾਹਨਾਂ ਦੀ ਚੈਕਿੰਗ, ਦੋ ਸਕੂਲੀ ਬੱਸਾਂ ਦੇ ਕੀਤੇ ਚਲਾਨ

ਸ਼ਹੀਦ ਭਗਤ ਸਿੰਘ ਨਗਰ, 19 ਮਈ (ਜਤਿੰਦਰਪਾਲ ਸਿੰਘ ਕਲੇਰ )

ਸੇਫ਼ ਸਕੂਲ ਵਾਹਨ ਪਾਲਿਸੀ ਨੂੰ ਸਖ਼ਤੀ ਨਾਲ ਲਾਗੂ ਕਰਨ ਲਈ ਚੁੱਕੇ ਜਾ ਰਹੇ ਕਦਮਾਂ ਤਹਿਤ ਅੱਜ ਜ਼ਿਲ੍ਹੇ ਵਿੱਚ ਸਕੂਲੀ ਵਾਹਨਾਂ ਦੀ ਚੈਕਿੰਗ ਕੀਤੀ ਗਈ, ਜਿਸ ਦੌਰਾਨ 12 ਸਕੂਲਾਂ ਦੀਆਂ 20 ਸਕੂਲੀ ਬੱਸਾਂ ਦੇ ਦਸਤਾਵੇਜ਼ ਚੈੱਕ ਕੀਤੇ ਗਏ ਅਤੇ ਪਾਲਿਸੀ ਦੀਆਂ ਸ਼ਰਤਾਂ ਦੀ ਉਲੰਘਣਾ ਕਰਨ ਵਾਲੀਆਂ ਦੋ ਸਕੂਲੀ ਬੱਸਾਂ ਦੇ ਚਲਾਨ ਕੀਤੇ ਗਏ।

ਡਿਪਟੀ ਕਮਿਸ਼ਨਰ ਅੰਕੁਰਜੀਤ ਸਿ ਘ ਦੇ ਨਿਰਦੇਸ਼ਾਂ ‘ਤੇ ਖੇਤਰੀ ਟਰਾਂਸਪੋਰਟ ਅਧਿਕਾਰੀ ਅਤੇ ਬਲਾਚੌਰ ਦੇ ਐਸ.ਡੀ. ਐਮ. ਇੰਦਰ ਪਾਲ ਦੀ ਅਗਵਾਈ ਵਿਚ ਇਹ ਚੈਕਿੰਗ ਕੀਤੀ ਗਈ । 

ਚੈਕਿੰਗ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਕੰਚਨ ਅਰੋੜਾ ਨੇ ਦੱਸਿਆ ਕਿ ਇਸ ਸੰਬੰਧੀ ਗਠਿਤ ਟੀਮ ਵੱਲੋਂ ਸਕੂਲੀ ਬੱਸਾਂ ਦੇ ਡਰਾਈਵਰਾਂ ਨੂੰ ਸੇਫ਼ ਸਕੂਲ ਵਾਹਨ ਪਾਲਿਸੀ ਦੀਆਂ ਸ਼ਰਤਾਂ ਜਿਵੇਂ ਸਕੂਲੀ ਬੱਸ ਵਿੱਚ ਸੀ.ਸੀ.ਟੀ.ਵੀ.ਕੈਮਰੇ, ਖਿੜਕੀ ’ਤੇ ਲੋਹੇ ਦੀ ਗਰਿੱਲ, ਫ਼ਸਟ ਏਡ ਬਾਕਸ, ਮਹਿਲਾ ਕੰਡਕਟਰ, ਬੱਸ ਡਰਾਈਵਰ ਦਾ ਸਕੂਲ ਯੂਨੀਫਾਰਮ ਵਿੱਚ ਹੋਣਾ, ਸੀਟ ਬੈਲਟ ਲਗਾਉਣਾ, ਸਮਰੱਥਾ ਤੋਂ ਵੱਧ ਬੱਚੇ ਸਕੂਲ ਬੱਸ ਵਿੱਚ ਨਾ ਬਿਠਾਉਣ ਬਾਰੇ ਜਾਣੂ ਕਰਵਾਇਆ ਗਿਆ। ਟੀਮ ਨੇ ਸਪਸ਼ਟ ਕੀਤਾ ਕਿ ਪਾਲਿਸੀ ਦੀਆਂ ਸ਼ਰਤਾਂ ਪੂਰੀਆਂ ਨਾ ਕਰਨ ਵਾਲੇ ਸਕੂਲੀ ਵਾਹਨਾਂ ’ਤੇ ਬਣਦੀ ਕਾਨੂੰਨੀ ਕਾਰਵਾਈ ਹੋਣੀ ਯਕੀਨੀ ਬਣਾਈ ਜਾਵੇਗੀ।

ਕੰਚਨ ਅਰੋੜਾ ਨੇ ਦੱਸਿਆ ਕਿ ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਵੱਲੋਂ ਸਮੇਂ-ਸਮੇਂ ’ਤੇ ਸਕੂਲਾਂ ਦੇ ਪ੍ਰਿੰਸੀਪਲਾਂ ਅਤੇ ਸਕੂਲ ਵਾਹਨਾਂ ਦੇ ਡਰਾਈਵਰਾਂ ਨੂੰ ਸੇਫ਼ ਸਕੂਲ ਵਾਹਨ ਪਾਲਿਸੀ ਦੀਆਂ ਸ਼ਰਤਾਂ ਬਾਰੇ ਜਾਣਕਾਰੀ ਦਿੱਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਸਕੂਲੀ ਵਾਹਨਾਂ ਦੇ ਡਰਾਈਵਰਾਂ ਕੋਲ ਵਾਹਨ ਦੇ ਕਾਗਜ਼ਾਤ ਵੀ ਪੂਰੇ ਹੋਣੇ ਚਾਹੀਦੇ ਹਨ।

ਜ਼ਿਲ੍ਹਾ ਟਰਾਂਸਪੋਰਟ ਅਫ਼ਸਰ ਇੰਦਰਪਾਲ ਸਿੰਘ ਨੇ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਆਪਣੇ ਬੱਚਿਆਂ ਨੂੰ ਸਕੂਲੀ ਬੱਸਾਂ ਵਿੱਚ ਭੇਜਣ ਤੋਂ ਪਹਿਲਾਂ ਉਸ ਦਾ ਜਾਇਜ਼ਾ ਜ਼ਰੂਰ ਲੈਣ ।ਇਸਦੇ ਨਾਲ ਹੀ ਉਨ੍ਹਾਂ ਸਕੂਲੀ ਬੱਸਾਂ ਦੇ ਡਰਾਈਵਰਾਂ ਨੂੰ ਚਿਤਾਵਨੀ ਵੀ ਦਿੱਤੀ ਕਿ ਸੇਫ਼ ਸਕੂਲ ਵਾਹਨ ਪਾਲਿਸੀ ਦੀ ਉਲੰਘਣਾ ਕਰਨ ’ਤੇ ਸਕੂਲੀ ਬਸਾਂ ਨੂੰ ਬੰਦ ਕਰਨ ਜਾਂ ਚਲਾਨ ਕੱਟਣ ’ਚ ਕਿਸੇ ਵੀ ਤਰ੍ਹਾਂ ਦੀ ਢਿੱਲ ਨਹੀਂ ਵਰਤੀ ਜਾਵੇਗੀ। ਉਨ੍ਹਾਂ ਕਿਹਾ ਕਿ ਡਰਾਈਵਰ ਬੱਸਾਂ ਨੂੰ ਰੋਡ ְ’ਤੇ ਉਤਾਰਣ ਤੋਂ ਪਹਿਲਾਂ ਆਪਣੇ ਅਤੇ ਆਪਣੀਆਂ ਬੱਸਾਂ ਦੇ ਦਸਤਾਵੇਜ਼ ਮੁਕੰਮਲ ਕਰ ਲੈਣ। 

ਇਸ ਮੌਕੇ ਸਿੱਖਿਆ ਵਿਭਾਗ ਤੋਂ ਪ੍ਰਿੰ. ਸੁਰਿੰਦਰਪਾਲ ਅਗਨੀਹੋਤਰੀ,  ਏ.ਐਸ.ਆਈ. ਸੁਭਾਸ਼ ਚੰਦਰ, ਰਵਿੰਦਰ ਕੌਰ ਅਤੇ ਬਾਲ ਸੁਰੱਖਿਆ ਯੂਨਿਟ ਤੋਂ ਸੀ.ਪੀ.ਓ. ਰਜਿੰਦਰ ਕੌਰ ਅਤੇ ਸੰਤੋਸ਼ ਡਾਟਾ ਐਂਟਰੀ ਆਪ੍ਰੇਟਰ ਵੀ ਮੌਜੂਦ ਸਨ।

Related Articles

LEAVE A REPLY

Please enter your comment!
Please enter your name here

Latest Articles

2

2