ਜਲੰਧਰ (ਕਰਮਵੀਰ ਸਿੰਘ)
ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਵੱਲੋਂ ਜ਼ਿਲਾ ਜਲੰਧਰ ਦੇ ਹਰਮਨ ਪਿਆਰੇ ਨੇਤਾ ਵਿਧਾਨ ਸਭਾ ਹਲਕਾ ਆਦਮਪੁਰ ਤੋਂ ਸਾਬਕਾ ਵਿਧਾਇਕ ਅਤੇ ਸਾਬਕਾ ਸੰਸਦੀ ਸਕੱਤਰ ਪੰਜਾਬ ਪਵਨ ਕੁਮਾਰ ਟੀਨੂੰ ਨੂੰ “ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਪੰਜਾਬ” ਦਾ ਚੈਅਰਮੈਨ ਲਗਾਇਆ ਗਿਆ ਹੈ। ਇਸ ਮੌਕੇ ਚੇਅਰਮੈਨ ਪਵਨ ਕੁਮਾਰ ਟੀਨੂੰ ਨੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਮੈਂ ਹਮੇਸ਼ਾ ਲੋਕਾਂ ਦੀ ਸੇਵਾ ਕੀਤੀ ਹੈ ਅਤੇ ਅੱਗੇ ਤੋਂ ਵੀ ਕਰਦਾ ਰਹਾਂਗਾ ਜੋ ਵੀ ਮਾਣ ਮੈਨੂੰ ਮੇਰੀ ਪਾਰਟੀ ਵੱਲੋਂ ਦਿੱਤਾ ਗਿਆ ਹੈ ਮੈਂ ਹਮੇਸ਼ਾ ਪਾਰਟੀ ਦਾ ਰਿਣੀ ਰਵਾਂਗਾ ਅਤੇ ਜੋ ਵੀ ਜਿੰਮੇਵਾਰੀ ਮੈਨੂੰ ਮੇਰੀ ਪਾਰਟੀ ਵੱਲੋਂ ਦਿੱਤੀ ਗਈ ਹੈ ਮੈਂ ਉਸਨੂੰ ਹਮੇਸ਼ਾ ਦੀ ਤਰ੍ਹਾਂ ਤਨਦੇਹੀ ਨਾਲ ਨਿਭਾਵਾਂਗਾ। ਪਵਨ ਕੁਮਾਰ ਟੀਨੂ ਨੂੰ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਪੰਜਾਬ” ਦਾ ਚੈਅਰਮੈਨ ਲੱਗਣ ਨਾਲ ਪੂਰੇ ਆਦਮਪੁਰ ਹਲਕੇ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ ਹੈ। ਹਲਕੇ ਦੇ ਕਈ ਸੀਨੀਅਰ ਆਗੂਆਂ ਵੱਲੋਂ ਪਵਨ ਕੁਮਾਰ ਟੀਨੂ ਨੂੰ ਇਸ ਮੌਕੇ ਵਧਾਈ ਦਿੱਤੀ ਗਈ।


