Join
Sunday, March 29, 2026
Sunday, March 29, 2026

ਸਰਕਾਰੀ ਸਕੂਲ ਰੱਤੇਵਾਲ ਦਾ ਦਸਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ

ਨਵਾਂਸ਼ਹਿਰ /ਕਾਠਗੜ੍ਹ 20 ਮਈ (ਜਤਿੰਦਰਪਾਲ ਸਿੰਘ ਕਲੇਰ)

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ ਦਸਵੀਂ ਜਮਾਤ ਦੇ ਨਤੀਜੇ ਚ ਪੀ ਐਮ ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੱਤੇਵਾਲ ਦੇ ਵਿਦਿਆਰਥੀਆਂ ਦਾ ਨਤੀਜਾ 100 ਫੀਸਦੀ ਰਿਹਾ। ਸਕੂਲ ਪ੍ਰਿੰਸੀਪਲ ਜਸਜੀਤ ਸਿੰਘ ਨੇ ਜਾਣਕਾਰੀ ਦਿੰਦੇ ਹੋਏ  ਦੱਸਿਆ ਕੁੱਲ 77 ਵਿਦਿਆਰਥੀ ਦਸਵੀਂ ਪ੍ਰੀਖਿਆ ਵਿੱਚ ਬੈਠੇ ਅਤੇ ਸਾਰੇ ਵਿਦਿਆਰਥੀ ਚੰਗੇ ਅੰਕ ਪ੍ਰਾਪਤ ਕਰਕੇ ਪਾਸ ਹੋਏ। ਸਕੂਲ ਦੇ ਵਿਦਿਆਰਥੀ ਜਗਦੀਸ਼ ਪੁੱਤਰ ਰਾਜੇਸ਼ ਕੁਮਾਰ ਨੇ 90 ਫੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ , ਰਾਧਿਕਾ ਪੁੱਤਰੀ ਪੂਰਨ ਲਾਲ ਨੇ 86.15 ਫੀਸਦੀ ਅੰਕ ਪ੍ਰਾਪਤ ਕਰਕੇ ਦੂਜਾ, ਅਤੇ ਰਣਦੀਪ ਕੌਰ ਪੁੱਤਰੀ ਵਿਜੇ ਕੁਮਾਰ ਨੇ 84.15 ਫੀਸਦੀ ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਲ ਕੀਤਾ ।ਪ੍ਰਿੰਸੀਪਲ ਜਸਜੀਤ ਸਿੰਘ ਨੇ ਸ਼ਾਨਦਾਰ ਨਤੀਜੇ ਲਈ ਵਿਦਿਆਰਥੀਆਂ, ਉਨਾਂ ਦੇ ਮਾਪਿਆਂ ਅਤੇ ਸਟਾਫ ਨੂੰ ਵਧਾਈ ਦਿੱਤੀ। ਉਹਨਾਂ ਨੇ ਵਿਦਿਆਰਥੀਆਂ ਨੂੰ ਅੱਗੇ ਤੋਂ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸਮੂਹ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ।

Related Articles

LEAVE A REPLY

Please enter your comment!
Please enter your name here

Latest Articles

2

2