Join
Monday, March 30, 2026
Monday, March 30, 2026

ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਸੰਸਦ ਰਤਨ ਐਵਾਰਡ ਮਿਲਣ ਤੇ ਪੰਜਾਬ ਦੇ ਲੋਕਾਂ ਵਿੱਚ ਖੁਸ਼ੀ ਦੀ ਲਹਿਰ :ਚੇਅਰਮੈਨ  ਬਲਾਕ ਸੰਮਤੀ ਬਲਾਚੌਰ ਧਰਮਪਾਲ ਪਵਾਰ ਭਰਥਲਾ 

 ਨਵਾਸ਼ਹਿਰ 21 ਮਈ (ਜਤਿੰਦਰਪਾਲ ਸਿੰਘ ਕਲੇਰ)

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਤੋਂ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੂੰ ਸੰਸਦ ਰਤਨ ਐਵਾਰਡ 2025 ਨਾਲ ਸਨਮਾਨਿਤ ਕੀਤੇ ਜਾਣ ਤੇ ਪੰਜਾਬ ਦੇ ਹਰ ਵਰਗ ਦੇ ਲੋਕਾਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ ਹੈ ਇਹਨਾਂ ਵਿਚਾਰਾਂ ਦਾ ਪ੍ਰਗਟਾਵਾ  ਸੀਨੀਅਰ ਕਾਂਗਰਸੀ ਆਗੂ ਅਤੇ  ਚੇਅਰਮੈਨ ਬਲਾਕ ਸੰਮਤੀ ਬਲਾਚੌਰ ਧਰਮਪਾਲ ਪਵਾਰ  ਭਰਥਲਾ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹੋਇਆਂ ਕੀਤਾ। ਉਹਨਾਂ ਕਿਹਾ ਕਿ ਸਾਬਕਾ ਮੁੱਖ ਮੰਤਰੀ  ਚਰਨਜੀਤ ਸਿੰਘ ਚੰਨੀ ਨੂੰ ਖੇਤੀਬਾੜੀ ਕਮੇਟੀ ਦੇ ਚੇਅਰਮੈਨ ਇਹ ਸਨਮਾਨ ਮਿਲਿਆ ਹੈ। ਉਨ੍ਹਾਂ ਨੇ ਕਿਹਾ ਕਿ ਸਾਬਕਾ ਮੁੱਖ ਮੰਤਰੀ  ਚਰਨਜੀਤ ਸਿੰਘ ਚੰਨੀ ਵੱਲੋਂ ਭਾਰਤ ਦੀ ਲੋਕ ਸਭਾ ਵਿੱਚ ਕਿਸਾਨਾਂ, ਮਜਦੂਰਾਂ ਦੀਆਂ ਸਮੱਸਿਆਂਵਾਂ ਅਤੇ ਲੋਕਾਂ ਦੇ ਹੱਕਾਂ -ਹਕੂਕਾਂ ਲਈ ਹਮੇਸ਼ਾ ਧੜੱਲੇ ਨਾਲ ਅਵਾਜ਼ ਬੁਲੰਦ ਕੀਤੀ ਗਈ ਹੈ।

ਕਿਸਾਨਾਂ ਤੇ ਮਜ਼ਦੂਰਾਂ ਦੀਆਂ ਮੰਗਾਂ -ਮਸਲਿਆਂ ਦੇ ਹੱਲ ਸਬੰਧੀ ਬਣਾਈਆਂ ਰਿਪੋਰਟਾਂ ਦੇ ਅਧਾਰ ਤੇ ਮੈਂਬਰ ਪਾਰਲੀਮੈਂਟ ਚਰਨਜੀਤ ਸਿੰਘ ਚੰਨੀ ਸਾਬਕਾ ਮੁੱਖ ਮੰਤਰੀ ਪੰਜਾਬ ਨੂੰ ਸੰਸਦ ਰਤਨ ਅਵਾਰਡ ਨਾਲ ਸਨਮਾਨਿਤ ਕੀਤੇ ਜਾਣ ਨਾਲ ਪੰਜਾਬ ਤੇ ਪੰਜਾਬੀਆਂ ਲਈ ਮਾਣ ਵਾਲੀ ਗੱਲ ਹੈ।

Related Articles

LEAVE A REPLY

Please enter your comment!
Please enter your name here

Latest Articles

2

2