Join
Monday, March 30, 2026
Monday, March 30, 2026

ਨਾਜਾਇਜ਼ ਸ਼ਰਾਬ ਖ਼ਿਲਾਫ਼ ਆਬਕਾਰੀ ਵਿਭਾਗ ਵੱਲੋਂ ਚੈਕਿੰਗ ਤੇਜ਼ 

ਟੀਮਾਂ ਨੇ ਲੋਕਾਂ ਨੂੰ ਨਾਜਾਇਜ਼ ਸ਼ਰਾਬ ਦੇ ਸ਼ਰੀਰ ‘ਤੇ ਮਾੜੇ ਪ੍ਰਭਾਵਾਂ ਤੋਂ ਕੀਤਾ ਜਾਗਰੂਕ, ਆਉਂਦੇ ਦਿਨਾਂ ‘ਚ ਵੀ ਜਾਰੀ ਰਹੇਗੀ ਚੈਕਿੰਗ 

ਸ਼ਹੀਦ ਭਗਤ ਸਿੰਘ ਨਗਰ, 21 ਮਈ(ਜਤਿੰਦਰਪਾਲ ਸਿੰਘ ਕਲੇਰ )

ਪੰਜਾਬ ਸਰਕਾਰ ਵਲੋਂ ਨਾਜਾਇਜ਼ ਸ਼ਰਾਬ ਖਿਲਾਫ ਵਿੱਢੀ ਮੁਹਿੰਮ ਤਹਿਤ ਆਬਕਾਰੀ ਵਿਭਾਗ ਦੀਆਂ ਟੀਮਾਂ ਜ਼ਿਲਾ ਸ਼ਹੀਦ ਭਗਤ ਸਿੰਘ ਨਗਰ ਵਿਚ ਲੋਕਾਂ ਨੂੰ ਜਾਗਰੂਕ ਕਰਨ ਦੇ ਨਾਲ-ਨਾਲ ਨਾਜਾਇਜ਼ ਸ਼ਰਾਬ ਦੀ ਚੈਕਿੰਗ ਵੀ ਤੇਜ਼ ਕਰ ਦਿੱਤੀ ਹੈ। 

ਆਬਕਾਰੀ ਵਿਭਾਗ ਦੀਆਂ ਟੀਮਾਂ ਵਲੋਂ ਜ਼ਿਲੇ ਵਿਚ ਵੱਖ-ਵੱਖ ਥਾਵਾਂ ‘ਤੇ ਚੈਕਿੰਗ ਕੀਤੀ ਜਾ ਰਹੀ ਹੈ ਜਿਨ੍ਹਾਂ ਵਿਚ ਢਾਬੇ ਰੈਸਟੋਰੈਂਟ, ਰਾਈਸ ਸ਼ੈਲਰ, ਕੋਲਡ ਸਟੋਰ, ਪੇਂਟ ਐਂਡ ਹਾਰਡਵੇਅਰ ਡੀਲਰਸ ਅਤੇ ਭੱਠੇ ਆਦਿ ਸ਼ਾਮਲ ਹਨ। ਆਬਕਾਰੀ ਅਫਸਰ ਜਸਵਿੰਦਰਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਆਬਕਾਰੀ ਨਿਰੀਖਕ ਸੁਨੀਲ ਭਾਰਦਵਾਜ਼, ਜਸਪਾਲ ਸਿੰਘ, ਵਿਨੋਦ ਕੁਮਾਰ ਅਤੇ ਨਰਿੰਦਰ ਕੁਮਾਰ ਵੱਲੋਂ ਆਬਕਾਰੀ ਪੁਲਿਸ ਸਮੇਤ ਲੋਕਾਂ ਨੂੰ ਨਾਜਾਇਜ਼ ਸ਼ਰਾਬ ਦੇ ਨੁਕਸਾਨ ਅਤੇ ਸਿਹਤ ‘ਤੇ ਪੈਂਦੇ ਮਾੜੇ ਅਸਰ ਬਾਰੇ ਜਾਣੂ ਕਰਵਾਉਣ ਤੋਂ ਇਲਾਵਾ ਚੈਕਿੰਗ ਵੀ ਕੀਤੀ ਗਈ। ਆਬਕਾਰੀ ਵਿਭਾਗ ਦੀ ਟੀਮ ਨੇ ਕਿਹਾ ਕਿ ਜ਼ਿਲਾ ਅੰਮ੍ਰਿਤਸਰ ਵਿਖੇ ਨਕਲੀ ਅਤੇ ਘਟੀਆ ਸ਼ਰਾਬ ਦੇ ਸੇਵਨ ਨਾਲ ਹੋਈਆਂ ਮੌਤਾਂ ਦੇ ਮੱਦੇਨਜ਼ਰ ਆਬਕਾਰੀ ਵਿਭਾਗ ਦੇ ਉੱਚ ਅਧਿਕਾਰੀਆਂ ਵੱਲੋਂ ਚੈਕਿੰਗ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ ਜੋ ਕਿ ਆਉਂਦੇ ਦਿਨਾਂ ਵਿਚ ਵੀ ਜਾਰੀ ਰਹੇਗੀ। ਉਨ੍ਹਾਂ ਦੱਸਿਆ ਕਿ ਚੈਕਿੰਗ ਦਾ ਮੁੱਖ ਉਦੇਸ਼ ਨਾਜਾਇਜ ਸ਼ਰਾਬ ਦੀ ਕਿਸੇ ਵੀ ਥਾਂ ‘ਤੇ ਸਟੋਰੇਜ ਨੂੰ ਦੇਖਣਾ ਅਤੇ ਬਣਦੀ ਕਾਰਵਾਈ ਅਮਲ ਵਿਚ ਲਿਆਉਣਾ ਹੈ। 

ਆਬਕਾਰੀ ਟੀਮ ਵੱਲੋਂ ਲੋਕਾਂ ਨੂੰ ਦੱਸਿਆ ਗਿਆ ਕਿ ਨਜਾਇਜ਼/ਜ਼ਹਿਰੀਲੀ ਸ਼ਰਾਬ ਪੀਣ ਨਾਲ ਲੋਕਾਂ ਦੀ ਜਾਨ ਨੂੰ  ਖਤਰਾ ਹੋ ਸਕਦਾ ਹੈ ਅਤੇ ਅੱਖਾਂ ਦੀ ਰੌਸ਼ਨੀ ਵੀ ਜਾ ਸਕਦੀ  ਹੈ । ਇਸ ਮੌਕੇ ਆਬਕਾਰੀ ਵਿਭਾਗ ਦੇ ਅਧਿਕਾਰੀਆਂ ਨੇ ਲੋਕਾਂ ਤੋਂ ਸਹਿਯੋਗ ਦੀ ਮੰਗ ਕਰਦਿਆਂ ਕਿਹਾ ਕਿ  ਜੇਕਰ ਕਿਸੇ ਪਿੰਡ ਜਾਂ ਹੋਰ ਖੇਤਰ ਵਿੱਚ ਕੋਈ ਸ਼ਰਾਰਤੀ ਅਨਸਰ ਨਜਾਇਜ਼ ਸ਼ਰਾਬ ਦੀ ਵਿਕਰੀ ਕਰਦਾ ਹੈ ਤਾਂ ਉਸ ਦੀ ਸੂਚਨਾ ਤੁਰੰਤ ਆਬਕਾਰੀ ਵਿਭਾਗ ਨੂੰ ਦਿੱਤੀ ਜਾਵੇ ਤਾਂ ਜੋ ਉਸ ਦੇ ਖਿਲਾਫ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। 

Related Articles

LEAVE A REPLY

Please enter your comment!
Please enter your name here

Latest Articles

2

2