
ਨਵਾਂਸ਼ਹਿਰ /ਕਾਠਗੜ੍ਹ (ਜਤਿੰਦਰਪਾਲ ਸਿੰਘ ਕਲੇਰ )
ਸ਼ਹੀਦ ਭਗਤ ਸਿੰਘ ਨਗਰ ਤੋਂ ਜਿਲ੍ਹਾਂ ਯੋਜਨਾ ਬੋਰਡ ਦੇ ਚੇਅਰਮੈਨ ਸਤਨਾਮ ਚੇਚੀ ਜਲਾਲਪੁਰ ਵੱਲੋਂ ਪਿੰਡ ਏ ਡੀ ਬੀ ਬੇਲਾ ਤਾਜੋਵਾਲ ਨੂੰ ਆਪਣੇ ਅਖਤਿਆਰੀ ਕੋਟੇ ‘ਚ’ 1.50 ਲੱਖ ਰੁਪਏ ਦੀ ਗਰਾਂਟ ਸ਼ਮਸ਼ਾਨ ਘਾਟ ਦੇ ਵਿਕਾਸ ਕਾਰਜਾਂ ਲਈ ਦਿੱਤੀ । ਇਸ ਮੌਕੇ ਤੇ ਉਨਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜਿਲ੍ਹਾਂ ਸ਼ਹੀਦ ਭਗਤ ਸਿੰਘ ਦੇ ਪਿੰਡਾਂ ਦੇ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਵੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਤੇ ਸਤਨਾਮ ਚੇਚੀ ਜਲਾਲਪੁਰ ਨੇ ਦੱਸਿਆ ਕਿ ਪਿੰਡ ਏ ਡੀ ਬੀ ਤਾਜੋਵਾਲ ਦੀ ਪਿਛਲੇ ਕਾਫੀ ਲੰਬੇ ਸਮੇਂ ਤੋਂ ਇਹ ਮੰਗ ਸੀ ਕਿ ਉਹਨਾਂ ਦੇ ਸ਼ਮਸ਼ਾਨ ਘਾਟ ਦੀ ਚਾਰ ਦਿਵਾਰੀ ਅਤੇ ਸ਼ਮਸ਼ਾਨ ਘਾਟ ਦੀ ਰਿਪੇਅਰ ਕਰਵਾਈ ਜਾਵੇ ਇਸ ਲਈ ਉਹਨਾਂ ਵੱਲੋਂ ਪਿੰਡ ਵਾਸੀਆਂ ਦੀ ਇਹ ਮੰਗ ਨੂੰ ਮੁੱਖ ਰੱਖਦਿਆਂ ਅੱਜ ਆਪਣੇ ਅਖਤਿਆਰੀ ਕੋਟੇ ਵਿੱਚੋਂ 1.50 ਲੱਖ ਰੁਪਏ ਦੀ ਗ੍ਰਾਂਟ ਪਿੰਡ ਦੀ ਪੰਚਾਇਤ ਨੂੰ ਦਿੱਤੀ। ਇਸ ਮੌਕੇ ਤੇ ਸਤਨਾਮ ਜਲਾਲਪੁਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਬਿਨਾਂ ਕਿਸੇ ਪੱਖਪਾਤ ਤੋਂ ਪਿੰਡਾਂ ਦਾ ਵਿਕਾਸ ਪਹਿਲ ਦੇ ਆਧਾਰ ਤੇ ਕਰਨ ਵਿੱਚ ਲੱਗੀ ਹੋਈ ਹੈ। ਉਹਨਾਂ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਪਿੰਡਾਂ ਦੇ ਵਿਕਾਸ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇਗੀ। ਇਸ ਮੌਕੇ ਤੇ ਸਰਪੰਚ ਸਤਨਾਮ ਸਿੰਘ ,ਚਰਨਜੀਤ ਕੌਰ ਪੰਚ, ਪਰੀਆ ਰਾਣੀ ਪੰਚ ,ਬਲਵਿੰਦਰ ਸਿੰਘ, ਪ੍ਰੇਮ ਚੰਦ ਨੰਬਰਦਾਰ , ਦੇਸ ਰਾਜ ਨੰਬਰਦਾਰ ,ਮਨਜੀਤ ਕੁਮਾਰ,ਹੁਸਨ ਚੰਦ ,ਪਵਨ ਕੁਮਾਰ ,ਕੁਲਵਿੰਦਰ ਸਿੰਘ, ਬਿਮਲਾ ਦੇਵੀ ,ਕੁਲਵਿੰਦਰ ਕੌਰ, ਨੀਲਮ ਰਾਣੀ, ਨਮਨ ਚੋਪੜਾ, ਬਿਕਰਰਾਮ ,ਬਲਦੇਵਰਾਜ,ਧਰਮਪ੍ਰੀਤ ਚੌਧਰੀ, ਲਵਜੀਤ ਚੌਧਰੀ,ਥਾਣਾ ਦੇ ਐਸ ਐਚ ਓ ਇੰਸਪੈਕਟਰ ਰਣਜੀਤ ਸਿੰਘ ਮੌਜੂਦ ਸਨ।


