Join
Monday, March 30, 2026
Monday, March 30, 2026

ਨਸ਼ਿਆਂ ਦੇ ਕੋਹੜ ਨੂੰ ਜੜ੍ਹ ਤੋ ਖਤਮ ਕਰਨ ਲਈ ਜਨਤਾ ਦੇ ਸਹਿਯੋਗ ਦੀ ਵੀ ਅਹਿਮ ਲੋੜ- ਚੱਢਾ 

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਜਾਗਰੂਕਤਾ ਯਾਤਰਾ ਪਹੁੰਚੀ ਪਿੰਡ ਟਿੱਬਾ ਟੱਪਰੀਆਂ ਤੇ ਖੱਡ ਬਠਲੋਰ

ਰੂਪਨਗਰ /ਨੂਰਪੁਰ ਬੇਦੀ 22 ਮਈ (ਜਤਿੰਦਰਪਾਲ ਸਿੰਘ ਕਲੇਰ )-  

ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਨਸ਼ਿਆ ਵਿਰੁੱਧ ਇੱਕ ਯੁੱਧ ਦਾ ਐਲਾਨ ਕੀਤਾ ਹੈ। ਇਸ ਨੂੰ ਅਪਾਰ ਸਫਲਤਾ ਮਿਲ ਰਹੀ ਹੈ, ਪ੍ਰੰਤੂ ਇਹ ਮੁਹਿੰਮ ਲਗਾਤਾਰ ਜਾਰੀ ਰੱਖਣ ਲਈ ਸਾਨੂੰ ਸਾਰਿਆ ਨੂੰ ਸਾਝੇ ਤੌਰ ਤੇ ਆਪਣਾ ਯੋਗਦਾਨ ਪਾਉਣਾ ਪਵੇਗਾ। ਭੋਲੇ ਭਾਲੇ ਨੌਜਵਾਨਾਂ ਨੂੰ ਨਸ਼ੇ ਦੀ ਗ੍ਰਿਫਤ ਵਿੱਚ ਜਕੜਨ ਵਾਲੇ ਨਸ਼ਿਆ ਦੇ ਸੋਦਾਗਰ ਜੇਲਾ ਵਿਚ ਡੱਕਣਾ ਬਹੁਤ ਜਰੂਰੀ ਹੈ।‌ ਇਸ ਦੇ ਲਈ ਪੰਜਾਬ ਸਰਕਾਰ ਨੇ ਇੱਕ ਵਿਆਪਕ ਅਭਿਆਨ ਸੁਰੂ ਕਰ ਦਿੱਤਾ ਹੈ, ਜਿਸ ਸਾਰਥਕ ਨਤੀਜੇ  ਸਾਹਮਣੇ  ਆ  ਰਹੇ  ਹਨ। ਪਰੰਤੂ ਨਸ਼ੇ ਦੇ ਕੋੜ ਨੂੰ ਜੜ ਤੋਂ ਖਤਮ ਕਰਨ ਲਈ ਆਮ ਜਨਤਾ ਦੇ ਸਹਿਯੋਗ ਦੀ ਵੀ ਅਹਿਮ ਲੋੜ ਹੈ। ਉਕਤ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਰੂਪਨਗਰ ਤੋਂ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਯੁੱਧ ਨਸ਼ਿਆਂ ਵਿਰੁੱਧ ਸ਼ੁਰੂ ਕੀਤੀ ਗਈ ਜਾਗਰੂਕਤਾ ਯਾਤਰਾ ਦੇ ਪਿੰਡ ਟਿੱਬਾ ਟੱਪਰੀਆਂ ਅਤੇ ਖੱਡ ਬਠਲੋਰ ਵਿਖੇ ਪਹੁੰਚਣ ਤੇ ਲੋਕਾਂ ਨੂੰ ਸੰਬੋਧਨ ਕਰਦਿਆਂ ਪੇਸ਼ ਕੀਤੇ। 

    ਚੱਢਾ ਕਿਹਾ ਕਿ ਇਸ ਅਭਿਆਨ ਤਹਿਤ ਹਰ ਪਿੰਡ, ਸ਼ਹਿਰ ਗਲੀ ਮੁਹੱਲੇ ਦੇ  ਲੋਕਾਂ ਨੂੰ ਲਾਮਬੰਦ  ਕੀਤਾ ਜਾ  ਰਿਹਾ ਹੈ ਕਿ ਉਹ ਨਸ਼ਾ  ਵਿਕਰੇਤਾਵਾਂ ਦੀ ਸੂਚਨਾ ਬੇਖੋਫ ਹੋ ਕੇ ਦੇਣ ਤੇ ਇਹ ਵੀ ਭਰੋਸਾ ਦੇ ਰਹੇ ਹਾਂ ਕਿ ਉਨ੍ਹਾਂ ਵੱਲੋਂ ਦਿੱਤੀ ਜਾਣਕਾਰੀ ਗੁਪਤ ਰੱਖੀ ਜਾਵੇਗੀ। ਨਸ਼ਿਆ ਦੀ ਜਕੜਨ ਵਿਚ ਆਏ ਭੋਲੇ ਭਾਲੇ ਲੋਕਾਂ ਨਾਲ ਹਮਦਰਦੀ ਨਾਲ ਨਜਿੱਠਿਆ ਜਾਵੇਗਾ, ਉਨ੍ਹਾਂ ਦੇ ਇਲਾਜ ਉਤੇ ਭਾਵੇ ਜਿਸ ਤਰਾਂ ਪ੍ਰਬੰਧ ਕਰਨੇ ਪੈਣ ਸਰਕਾਰ ਸੰਜੀਦਗੀ ਨਾਲ ਕੰਮ ਕਰੇਗੀ, ਪ੍ਰੰਤੂ ਇਹ ਮਿਸ਼ਨ ਸਿਰਫ ਸਰਕਾਰ ਅਤੇ ਪੁਲਿਸ ਵਿਭਾਗ ਵੱਲੋ ਸਫਲ ਨਹੀ ਬਣਾਇਆ ਜਾ ਸਕਦਾ। ਇਸ ਵਿੱਚ ਹਰ ਨਾਗਰਿਕ ਦਾ ਸਹਿਯੋਗ ਬਹੁਤ ਜਰੂਰੀ ਹੈ। ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਨੇ ਵਿਆਪਕ ਕੰਮ ਸੁਰੂ ਕਰ ਦਿੱਤਾ ਹੈ।  ਉਨ੍ਹਾਂ ਨੇ ਹੋਰ ਦੱਸਿਆ ਕਿ ਨਸ਼ਿਆ ਦੇ ਕਾਰੋਬਾਰ ਨਾਲ ਹੋਈ ਆਮਦਨ ਤੋ ਜਾਇਦਾਦਾਂ ਖੜੀਆਂ ਕਰਨ ਵਾਲਿਆਂ ਵਿਰੁੱਧ ਕਾਰਵਾਈ ਚੱਲ ਰਹੀ ਹੈ। ਕਈ ਥਾਵਾਂ ਤੋ ਨਸ਼ਾ ਤਸਕਰ ਘਰਾਂ ਨੂੰ ਤਾਲੇ ਲਗਾ ਕੇ ਫਰਾਰ ਹੋ ਗਏ ਹਨ, ਪ੍ਰੰਤੂ ਅਸੀ ਅਜਿਹੇ ਦੋਸ਼ੀਆਂ ਨੂੰ ਹੁਣ ਬਖਸ਼ਣ ਦੀ ਥਾਂ ਜੇਲ੍ਹਾ ਦੇ ਅੰਦਰ ਡੱਕ ਰਹੇ ਹਾਂ।

    ਇਸ ਮੌਕੇ ਤੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੀ ਹਲਕਾ ਕੋਆਰਡੀਨੇਟਰ ਸਰਪੰਚ ਅਵਤਾਰ ਸਿੰਘ ਕੂਨਰ ਨੇ ਵੀ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦੀ ਇਸ ਮੁਹਿਮ ਦੇ ਤਹਿਤ ਉਨਾਂ ਦੀ ਸਮੁੱਚੀ ਟੀਮ ਹਲਕੇ ਦੀ ਹਰੇਕ ਪਿੰਡ ਤੇ ਜਾ ਕੇ ਅਲਖ ਜਗਾ ਰਹੀ ਹੈ ਤਾਂ ਜੋ ਨਸ਼ੇ ਦੀ ਇਸ ਨਾਮ ਮੁਰਾਦ ਬਿਮਾਰੀ ਨੂੰ ਜੜ ਤੋਂ ਖਤਮ ਕੀਤਾ ਜਾ ਸਕੇ। ਇਸ ਮੌਕੇ ਕੋਆਰਡੀਨੇਟਰ ਅਵਤਾਰ ਸਿੰਘ ਕੂਨਰ, ਬੀਡੀਪੀਓ ਰਵਿੰਦਰ ਸਿੰਘ, ਐਸਐਮ ਗੁਰਪ੍ਰੀਤ ਸਿੰਘ, ਐਸਐਚ ਓ ਗੁਰਵਿੰਦਰ ਸਿੰਘ, ਸਰਪੰਚ ਸਤੀਸ਼ ਕੁਮਾਰ ਸੋਨੂ, ਸਰਪੰਚ ਬਲਜਿੰਦਰ ਸਿੰਘ ਕਾਲਾ ਗੜਬਾਗਾ, ਡਾਕਟਰ ਭਜਨ ਲਾਲ, ਐਡਵੋਕੇਟ ਗੌਰਵ ਕਪੂਰ, ਸਰਪੰਚ ਸੁਖਵਿੰਦਰ ਸਿੰਘ, ਸਾਬਕਾ , ਰਜਿੰਦਰ ਸਿੰਘ, ਹਰ ਬਾਦਲ ਸਿੰਘ, ਜੋਗਾ ਸਿੰਘ,ਪੰਚ ਅਮਰਜੀਤ ਸਿੰਘ,ਪੰਚ ਹਰਮੇਸ਼ ਸਿੰਘ,ਪੰਚ ਮਨਜੀਤ ਕੌਰ,ਮਾਸਟਰ ਮੋਹਨ ਸਿੰਘ, ਮਾਸਟਰ ਮੋਹਿੰਦਰ ਸਿੰਘ, ਮਿਸਤਰੀ ਪਰਸ ਰਾਮ ਤੋਂ ਇਲਾਵਾ ਹੋਰ ਪਤਵੰਤੇ ਹਾਜ਼ਰ ਸਨ।

Related Articles

LEAVE A REPLY

Please enter your comment!
Please enter your name here

Latest Articles

2

2