ਨਵਾਂਸ਼ਹਿਰ 22 ਮਈ(ਜਤਿੰਦਰ ਪਾਲ ਸਿੰਘ ਕਲੇਰ )
ਵਿਭਾਗ ਵਿੱਚ ਮਲਟੀ ਪਰਪਜ਼ ਹੈਲਥ ਵਰਕਰ ਪੁਰਸ ਦੀ ਭਰਤੀ ਦੀ ਮੰਗ ਨੂੰ ਲੈਕੇ ਸੰਘਰਸ਼ ਕਰਦੇ ਆ ਰਹੇ ਬੇਰੁਜਗਾਰਾਂ ਨੇ ਸਿਹਤ ਮੰਤਰੀ ਡਾਕਟਰ ਬਲਵੀਰ ਸਿੰਘ ਦੇ ਲਾਰਿਆਂ ਤੋਂ ਅੱਕ ਕੇ 25 ਮਈ ਦਿਨ ਐਤਵਾਰ ਨੂੰ ਪਟਿਆਲਾ ਵਿੱਚ ਰੋਸ ਪ੍ਰਦਰਸਨ ਕਰਨ ਦਾ ਐਲਾਨ ਕੀਤਾ ਹੈ। ਯੂਨੀਅਨ ਸੂਬਾ ਪ੍ਰਧਾਨ ਹਰਵਿੰਦਰ ਸਿੰਘ ਪਟਿਆਲਾ ਅਤੇ ਮੀਤ ਪ੍ਰਧਾਨ ਬਲਕਾਰ ਸਿੰਘ, ਨੇ ਦੱਸਿਆ ਕਿ ਆਮ ਆਦਮੀ ਪਾਰਟੀ ਨੇ ਚੋਣ ਵਾਅਦਿਆਂ ਦੌਰਾਨ ਸਿਹਤ ਵਿਭਾਗ ਵਿੱਚ ਵਿਸੇਸ ਤੌਰ ‘ ਤੇ ਭਰਤੀਆਂ ਕਰਨ ਦਾ ਵਾਅਦਾ ਕੀਤਾ ਸੀ ਪ੍ਰੰਤੂ ਕਰੀਬ 3 ਸਾਲ ਵਿੱਚ ਸਿਹਤ ਵਿਭਾਗ ਅੰਦਰ ਮਲਟੀ ਪਰਪਜ ਹੈਲਥ ਵਰਕਰ ਮੇਲ ਦੀ ਇੱਕ ਵੀ ਅਸਾਮੀ ਲਈ ਇਸਤਿਹਾਰ ਨਹੀਂ ਦਿੱਤਾ ਗਿਆ ਜਦਕਿ ਸੂਬੇ ਅੰਦਰ ਡੇਂਗੂ ਅਤੇਚਿਕਨਗੁਨੀਆ ਸਮੇਤ ਅਨੇਕਾਂ ਬਿਮਾਰੀਆਂ ਕੀਮਤੀ ਜਾਨਾਂ ਲੈ ਰਹੀਆਂ ਹਨ ਉਹਨਾਂ ਕਿਹਾ ਕਿ ਦਰਜਨਾਂ ਮੀਟਿੰਗਾਂ ਵਿੱਚ ਸਿਹਤ ਮੰਤਰੀ ਨੇ ਭਾਵੇਂ ਭਰੋਸਾ ਦਿੱਤਾ ਸੀ ਉਹਨਾਂ ਕਿਹਾ ਕਿ ਭਾਵੇਂ ਸਿਹਤ ਵਿਭਾਗ ਅੰਦਰ ਵਰਕਰ ਪੁਰਸ ਦੀਆਂ ਅੰਦਾਜਨ 270 ਅਸਾਮੀਆਂ ਪੰਜਾਬ ਕੈਬਨਿਟ ਮੀਟਿੰਗ ਵਿੱਚ ਮਨਜੂਰ ਹੋਣ ਦਾ ਪਤਾ ਲੱਗਾ ਹੈ।ਪ੍ਰੰਤੂ ਅਜੇ ਤੱਕ ਇਸਤਿਹਾਰ ਜਾਰੀ ਨਹੀ ਕੀਤਾ ਗਿਆ। ਉਹਨਾਂ ਅੱਗੇ ਦੱਸਿਆ ਕਿ ਪੰਜਾਬ ਅੰਦਰ ਸਿਹਤ ਵਰਕਰ ਦਾ ਕੋਰਸ ਕਰਵਾਉਣ ਵਾਲੀਆਂ ਸਾਰੀਆਂ ਸੰਸਥਾਵਾਂ ਅੰਦਰ 2012 ਮਗਰੇ ਕੋਰਸ ਬੰਦ ਹੋ ਚੁੱਕੇ ਹਨ, ਉਹਨਾਂ ਦੱਸਿਆ ਕਿ ਬੇਰੁਜਗਾਰ ਆਰ ਪਾਰ ਦੀ ਲੜਾਈ ਲਈ ਤਿਆਰ ਬਰ ਤਿਆਰ ਹਨ ।ਇਸ ਮੌਕੇ ਬਿਕਰਮ ਮੱਖੂ, ਅਮਰਜੀਤ ਸਿੰਘ ਫਿਰੋਜ਼ਪਰ, ਨੀਰਜ,ਮੰਤੜ, ਗੁਰਪ੍ਰੀਤ ਸਿੰਘ ਫਿਰੋਜ਼ਪਰ ਆਦਿ ਹਾਜਰ ਸਨ


