ਬਲਾਚੌਰ 23 ਮਈ (ਜਤਿੰਦਰਪਾਲ ਸਿੰਘ ਕਲੇਰ )
ਸਿਵਲ ਸਰਜਨ ਸ਼ਹੀਦ ਭਗਤ ਸਿੰਘ ਨਗਰ ਡਾਕਟਰ ਗੁਰਿੰਦਰਜੀਤ ਸਿੰਘ ਜੀ ਅਤੇ ਐਪੀਡੀਮੋਲੋਜਿਸਟ ਡਾਕਟਰ ਰਕੇਸ਼ ਪਾਲ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾਕਟਰ ਨਵਰੀਤ ਕੌਰ ਪੀ ਐੱਚ ਸੀ ਸੜੌਆ ਜੀ ਦੀ ਯੋਗ ਅਗਵਾਈ ਹੇਠ ਸੈਕਟਰ ਸਾਹਿਬਾ ਦੇ ਅਧੀਨ ਸਬ ਸੈਂਟਰ ਸਾਹਦੜਾ ਦੇ ਪਿੰਡ ਭਨੂ ਵਿੱਖੇ ਨੈਸ਼ਨਲ ਵੈਕਟਰ ਬੌਰਨ ਡਜੀਜ ਕੰਟਰੋਲ ਪ੍ਰੋਗਰਾਮ ਤਹਿਤ ਹੈਲਥ ਇੰਸਪੈਕਟਰ ਗੁਰਿੰਦਰ ਸਿੰਘ ਨੇ ਡੇਂਗੂ ਸਰਵੇ ਕਰ ਰਹੀ ਟੀਮ ਦੀ ਸੁਪਰਵੀਜਨ ਕੀਤੀ ਘਰ ਘਰ ਜਾ ਕੇ ਡੇਂਗੂ ਦਾ ਲਾਰਵਾ ਚੈੱਕ ਕੀਤਾ ਗਿਆ ਅਤੇ ਲਾਰਵਾ ਮਿਲਣ ਉਪਰੰਤ ਵਾਰਨਿੰਗ ਨੋਟਿਸ ਜਾਰੀ ਕੀਤਾ ਗਿਆ ਡੇਂਗੂ ਦੇ ਬਚਾਅ ਅਤੇ ਲੱਛਣਾਂ ਸਬੰਧੀ ਜਾਣਕਾਰੀ ਦਿੱਤੀ ਹਰੇਕ ਸ਼ੁੱਕਰਵਾਰ ਨੂੰ ਡਰਾਈ ਡੇ ਮਨਾਉਣ ਲਈ ਕਿਹਾ ਗਿਆ ਕੂਲਰਾਂ ਗਮਲਿਆਂ ਫਰਿੱਜਾਂ ਦੀਆਂ ਟਰੇਆਂ ਅਤੇ ਪਾਣੀ ਦੇ ਭਰੇ ਭਾਂਡਿਆਂ ਨੂੰ ਹਫ਼ਤੇ ਵਿੱਚ ਇੱਕ ਵਾਰ ਸਾਫ਼ ਕਰਕੇ ਸੁਕਾਉਣਾ ਲਈ ਕਿਹਾ ਗਿਆ ਇਸ ਮੌਕੇ ਤੇ ਮਲਟੀਪਰਪਜ ਹੈਲਥ ਵਰਕਰ ਉਂਕਾਰ ਸਿੰਘ ਆਸ਼ਾ ਵਰਕਰਾਂ ਬਲਜੀਤ ਕੌਰ ਪੇਂਡੂ ਸਿਹਤ ਸਫ਼ਾਈ ਸੰਮਤੀ ਦੇ ਮੈਂਬਰ ਕਸ਼ਮੀਰ ਕੌਰ, ਸੁਰਜੀਤ ਕੌਰ, ਮਿੰਦਰ ਕੌਰ, ਸੁਰਜੀਤ ਸਿੰਘ, ਕਰਨੈਲ ਸਿੰਘ ਆਦਿ ਹਾਜ਼ਰ ਸਨ


