Join
Monday, March 30, 2026
Monday, March 30, 2026

ਸਰਕਾਰੀ ਸਕੂਲ ਉਲੱਦਣੀ ਦਾ ਦਸਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ

ਬਲਾਚੌਰ 23 ਮਈ (ਜਤਿੰਦਰਪਾਲ ਸਿੰਘ ਕਲੇਰ ) 

 ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ ਦਸਵੀਂ ਜਮਾਤ ਦੇ ਨਤੀਜੇ ਚ  ਸਰਕਾਰੀ ਹਾਈ ਸਕੂਲ ਉਲੱਦਣੀ ਦੇ ਵਿਦਿਆਰਥੀਆਂ ਦਾ ਨਤੀਜਾ 100 ਫੀਸਦੀ ਰਿਹਾ। ਸਕੂਲ ਇੰਚਾਰਜ ਸਿਮਰਪ੍ਰੀਤ ਕੌਰ ਨੇ ਜਾਣਕਾਰੀ ਦਿੰਦੇ ਹੋਏ  ਦੱਸਿਆ ਕੁੱਲ 15 ਵਿਦਿਆਰਥੀ ਦਸਵੀਂ ਪ੍ਰੀਖਿਆ ਵਿੱਚ ਬੈਠੇ ਅਤੇ ਸਾਰੇ ਵਿਦਿਆਰਥੀ ਚੰਗੇ ਅੰਕ ਪ੍ਰਾਪਤ ਕਰਕੇ ਪਾਸ ਹੋਏ। ਸਕੂਲ ਦੀ ਵਿਦਿਆਰਥਣ ਅੰਜਲੀ ਪੁੱਤਰੀ ਜਗਜੀਤ ਕੁਮਾਰ ਮਾਤਾ ਅਮਰਜੀਤ ਕੌਰ ਨੇ 650 ਵਿਚੋਂ 568 (87.38 ਫੀਸਦੀ) ਅੰਕ  ਪ੍ਰਾਪਤ ਕਰਕੇ ਪਹਿਲਾ ਸਥਾਨ , ਅਸ਼ਪ੍ਰੀਤ ਕੌਰ ਪੁੱਤਰੀ ਸੁੱਚਾ ਰਾਮ ਮਾਤਾ ਬਿਮਲਾ ਰਾਣੀ ਨੇ 555 (85.38 ਫੀਸਦੀ) ਅੰਕ ਪ੍ਰਾਪਤ ਕਰਕੇ ਦੂਜਾ ਅਤੇ ਦੀਆ ਪੁੱਤਰੀ ਮਦਨ ਲਾਲ ਮਾਤਾ ਪਰਮਜੀਤ ਕੌਰ ਨੇ 514 (79 ਫੀਸਦੀ) ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਲ ਕੀਤਾ । ਸਕੂਲ ਇੰਚਾਰਜ ਸਿਮਰਪ੍ਰੀਤ ਕੌਰ ਨੇ ਸ਼ਾਨਦਾਰ ਨਤੀਜੇ ਲਈ ਵਿਦਿਆਰਥੀਆਂ, ਉਨਾਂ ਦੇ ਮਾਪਿਆਂ ਅਤੇ ਸਟਾਫ ਨੂੰ ਵਧਾਈ ਦਿੱਤੀ। ਉਹਨਾਂ ਨੇ ਵਿਦਿਆਰਥੀਆਂ ਨੂੰ ਅੱਗੇ ਤੋਂ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸਮੂਹ ਸਟਾਫ ਕਿਰਨਦੀਪ ਸਿੰਘ, ਰੇਨੂੰ ਸ਼ਰਮਾ, ਸੁਭਾਸ਼ ਚੰਦਰ, ਸੋਨੀਆ ਰਾਣੀ ਅਤੇ ਵਿਦਿਆਰਥੀ ਹਾਜ਼ਰ ਸਨ।

Related Articles

LEAVE A REPLY

Please enter your comment!
Please enter your name here

Latest Articles

2

2