Join
Thursday, March 12, 2026
Thursday, March 12, 2026

3 ਕਰੋੜ ਦੀ ਲਾਗਤ ਨਾਲ ਕੀਰਤਪੁਰ ਸਾਹਿਬ ਦੇ ਦਾਖਲਾ ਤੇ ਲੱਗੇਗਾ ਮਹਾਰਾਜਾ ਰਣਜੀਤ ਸਿੰਘ ਦਾ ਸ਼ਾਨਦਾਰ ਬੁੱਤ- ਹਰਜੋਤ ਬੈਂਸ

ਸੀਵਰੇਜ ਟ੍ਰੀਟਮੈਂਟ ਪਲਾਂਟ, ਸਕੂਲ ਆਫ ਐਮੀਨੈਂਸ, ਸਿਹਤ ਕੇਂਦਰ, ਸੁੰਦਰੀਕਰਨ ਪ੍ਰੋਜੈਕਟ, ਚਾਰ ਮਾਰਗੀ ਸੜਕ ਨਾਲ ਬਦਲੇਗੀ ਨੁਹਾਰ

ਰੂਪਨਗਰ /ਕੀਰਤਪੁਰ ਸਾਹਿਬ 27 ਮਈ (ਜਤਿੰਦਰਪਾਲ ਸਿੰਘ ਕਲੇਰ )

ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਕੂਲ ਸਿੱਖਿਆ ਅਤੇ ਸੂਚਨਾਂ ਤੇ ਲੋਕ ਸੰਪਰਕ ਵਿਭਾਗ ਪੰਜਾਬ ਨੇ ਕਿਹਾ ਹੈ ਕਿ ਕੀਰਤਪੁਰ ਸਾਹਿਬ ਦੇ ਦਾਖਲੇ ਮੌਕੇ 3 ਕਰੋੜ ਰੁਪਏ ਦੀ ਲਾਗਤ ਨਾਲ ਮਹਾਰਾਜਾ ਰਣਜੀਤ ਸਿੰਘ ਦਾ ਸ਼ਾਨਦਾਰ ਬੁੱਤ ਲਗਾ ਕੇ ਗੁਰੂ ਨਗਰੀ ਦਾ ਸੁੰਦਰੀਕਰਨ ਕਰਵਾਇਆ ਜਾ ਰਿਹਾ ਹੈ।  

     ਅੱਜ ਆਪਣੇ ਵਿਸੇਸ਼ ਦੌਰੇ ਤੇ ਇਲਾਕੇ ਦੇ ਪਿੰਡਾਂ ਵਿੱਚ ਪਹੁੰਚੇ ਸ.ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਛੇ ਗੁਰੂ ਸਹਿਬਾਨ ਦੀ ਚਰਨ ਛੋਹ ਪ੍ਰਾਪਤ ਪਵਿੱਤਰ ਤੇ ਇਤਿਹਾਸਕ ਧਰਤੀ ਕੀਰਤਪੁਰ ਸਾਹਿਬ ਦੀ ਨੁਹਾਰ ਬਦਲੀ ਜਾ ਰਹੀ ਹੈ। ਪੰਜਾਬ ਸਰਕਾਰ ਵੱਲੋਂ ਕਈ ਵੱਡੇ ਪ੍ਰੋਜੈਕਟ ਮੁਕੰਮਲ ਕਰਵਾਏ ਜਾ ਰਹੇ ਹਨ, 12 ਕਰੋੜ ਰੁਪਏ ਦੀ ਲਾਗਤ ਨਾਲ ਸਕੂਲ ਆਫ ਐਮੀਨੈਂਸ ਤਿਆਰ ਕਰਕੇ ਇਲਾਕੇ ਦੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇਣ ਦਾ ਵਾਅਦਾ ਪੂਰਾ ਕਰ ਰਹੇ ਹਾਂ। ਉਨ੍ਹਾਂ ਨੇ ਕਿਹਾ ਕਿ ਖੰਡਰ ਬਣੇ ਸਿਹਤ ਕੇਂਦਰ ਨੂੰ 2.50 ਕਰੋੜ ਰੁਪਏ ਦੀ ਲਾਗਤ ਨਾਲ ਨਵੀਨੀਕਰਨ ਉਪਰੰਤ ਅਤਿ ਆਧੁਨਿਕ ਸਹੂਲਤਾਂ ਨਾਲ ਲੈਂਸ ਹਸਪਤਾਲ ਦੇ ਰੂਪ ਵਿਚ ਬਦਲਿਆ ਜਾ ਰਿਹਾ ਹੈ। ਸੀਵਰੇਜ ਟ੍ਰੀਟਮੈਂਟ ਪਲਾਂਟ ਦਾ ਕੰਮ 90 ਪ੍ਰਤੀਸ਼ਤ ਮੁਕੰਮਲ ਹੋ ਚੁੱਕਾ ਹੈ, ਇਸ ਇਲਾਕੇ ਦੇ ਲੋਕਾਂ ਦੀ ਦਹਾਕਿਆਂ ਪੁਰਾਣੀ ਮੰਗ ਪੂਰੀ ਕਰ ਦਿੱਤੀ ਹੈ। ਸੁਚਾਰੂ ਆਵਾਜਾਈ ਦੀ ਸਹੂਲਤ ਲਈ ਕੀਰਤਪੁਰ ਸਾਹਿਬ ਤੋ ਨੰਗਲ ਤੱਕ ਸੜਕ ਨੂੰ ਚਾਰਮਾਰਗੀ ਕੀਤਾ ਜਾ ਰਿਹਾ ਹੈ। ਸ਼ਹਿਰ ਦੀ ਸਬਜੀ ਮੰਡੀ, ਬੱਸ ਅੱਡਾ, ਅਨਾਜ ਮੰਡੀ ਤੇ ਹੋਰ ਸਮੱਸਿਆਵਾ ਦਾ ਵੀ ਢੁੱਕਵਾ ਹੱਲ ਕੀਤਾ ਜਾ ਰਿਹਾ ਹੈ। 

    ਸ.ਬੈਂਸ ਨੇ ਕਿਹਾ ਕਿ ਕੀਰਤਪੁਰ ਸਾਹਿਬ ਦਾ ਸੁੰਦਰੀਕਰਨ ਪਤਾਲਪੁਰੀ ਚੋਂਕ ਅਤੇ ਹੋਰ ਗੁਰੂ ਨਗਰੀ ਦੀ ਖੂਬਸੂਰਤੀ ਲਈ ਲਗਾਤਾਰ ਪੰਜਾਬ ਸਰਕਾਰ ਉਪਰਾਲੇ ਕਰ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਵੱਲੋਂ ਕੀਰਤਪੁਰ ਸਾਹਿਬ ਦੇ ਵਿਕਾਸ ਲਈ ਫੰਡ ਲਗਾਤਾਰ ਜਾਰੀ ਕੀਤੇ ਗਏ ਹਨ। ਪੰਜਾਬ ਸਰਕਾਰ ਧਾਰਮਿਕ ਤੇ ਇਤਿਹਾਸਕ ਅਸਥਾਨਾਂ ਦਾ ਸੁੰਦਰੀਕਰਨ ਕਰਵਾਇਆ ਜਾ ਰਿਹਾ ਹੈ। 

   ਇਸ ਮੌਕੇ ਕਮਿੱਕਰ ਸਿੰਘ ਡਾਢੀ ਚੇਅਰਮੈਨ ਨੇ ਦੱਸਿਆ ਕਿ ਕੀਰਤਪੁਰ ਸਾਹਿਬ ਦੇ ਵਿਕਾਸ ਲਈ ਜਦੋਂ ਵੀ ਇਲਾਕ ਦੇ ਵਿਧਾਇਕ ਪੰਜਾਬ ਦੇ ਕੈਬਨਿਟ ਮੰਤਰੀ ਸ.ਹਰਜੋਤ ਸਿੰਘ ਬੈਂਸ ਤੋਂ ਕੋਈ ਵੀ ਮੰਗ ਰੱਖੀ ਗਈ ਹੈ, ਤਾਂ ਉਨ੍ਹਾਂ ਨੇ ਉਸ ਨੂੰ ਤੁਰੰਤ ਪ੍ਰਵਾਨ ਕੀਤਾ ਹੈ। 

   ਇਸ ਮੌਕੇ ਪਰਮਿੰਦਰ ਸਿੰਘ ਜਿੰਮੀ ਡਾਢੀ, ਗੁਰਪ੍ਰੀਤ ਸਿੰਘ ਅਰੋੜਾ,ਗਫੂਰ ਮੁਹੰਮਦ,ਹਿਤੇਸ਼ ਸ਼ਰਮਾ, ਐਡਵੋਕੇਟ ਨਿਸ਼ਾਂਤ ਗੁਪਤਾ, ਸਰਬਜੀਤ ਸਿੰਘ ਭਟੋਲੀ, ਕੁਲਵੰਤ ਸਿੰਘ ਬਲਾਕ ਪ੍ਰਧਾਨ, ਸਰਪੰਚ ਕਸ਼ਮੀਰਾ ਸਿੰਘ,ਬਿੱਟੂ ਐਮ.ਸੀ,ਮਾਨ ਸਿੰਘ, ਜਰਨੈਲ ਸਿੰਘ, ਜਸਵੀਰ ਰਾਣਾ ਹਾਜ਼ਰ ਸਨ।

Related Articles

LEAVE A REPLY

Please enter your comment!
Please enter your name here

Latest Articles