Join
Thursday, March 12, 2026
Thursday, March 12, 2026

ਨਵਾਂਸਹਿਰ ਦੇ ਚੰਦਨਦੀਪ ਨੇ ਮੁੱਕੇਬਾਜ਼ੀ ‘ਚ ਬੰਗਲਾਦੇਸ਼ ‘ਚ ਜਿੱਤਿਆ ਚਾਂਦੀ ਦਾ ਤਮਗਾ

ਡਿਪਟੀ ਕਮਿਸ਼ਨਰ ਨੇ ਦਿੱਤੀ ਵਧਾਈ, ਖੇਡ ਵਿਭਾਗ ਵੱਲੋਂ ਹਰ ਸੰਭਵ ਮਦਦ ਦਾ ਭਰੋਸਾ

ਸ਼ਹੀਦ ਭਗਤ ਸਿੰਘ ਨਗਰ, 27 ਮਈ(ਜਤਿੰਦਰਪਾਲ ਸਿੰਘ ਕਲੇਰ )

ਬੀਤੇ ਦਿਨੀਂ ਬੰਗਲਾਦੇਸ਼ ਦੀ ਰਾਜਧਾਨੀ ਢਾਕਾ ਵਿਖੇ ਹੋਏ ਕੌਮਾਂਤਰੀ ਮੁੱਕੇਬਾਜੀ ਮੁਕਾਬਲਿਆਂ ਵਿਚ ਚਾਂਦੀ ਦਾ ਤਮਗਾ ਜਿੱਤਣ ਵਾਲੇ ਸਥਾਨਕ ਵਸਨੀਕ ਚੰਦਨਦੀਪ ਸਿੰਘ ਦਾ ਨਵਾਂਸ਼ਹਿਰ ਪਰਤਣ ‘ਤੇ ਡਿਪਟੀ ਕਮਿਸ਼ਨਰ ਅੰਕੁਰਜੀਤ ਸਿੰਘ ਨੇ ਵਧਾਈ ਦਿੰਦਿਆਂ ਕਿਹਾ ਕਿ ਜ਼ਿਲਾ ਪ੍ਰਸ਼ਾਸਨ ਅਤੇ ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਉਨ੍ਹਾਂ ਨੂੰ ਮੁੱਕੇਬਾਜ਼ੀ ‘ਚ ਹੋਰ ਬੁਲੰਦੀਆਂ ਛੋਹਣ ਲਈ ਹਰ ਸੰਭਵ ਮਦਦ ਕੀਤੀ ਜਾਵੇਗੀ । 

ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਆਪਣੇ ਦਫ਼ਤਰ ਵਿਚ ਚੰਦਨਦੀਪ ਸਿੰਘ ਨਾਲ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਅੰਕੁਰਜੀਤ ਸਿੰਘ ਨੇ ਕਿਹਾ ਕਿ ਕੌਮਾਂਤਰੀ ਪੱਧਰ ‘ਤੇ ਤਮਗਾ ਜਿੱਤ ਕੇ ਖਿਡਾਰੀ ਨੇ ਪੂਰੇ ਜ਼ਿਲੇ ਦਾ ਮਾਣ ਵਧਾਇਆ ਹੈ। ਉਨ੍ਹਾਂ ਨੇ ਚੰਦਨਦੀਪ ਸਿੰਘ ਨੂੰ ਭਵਿੱਖ ਵਿਚ ਹੋਰ ਮੇਹਨਤ ਕਰਕੇ ਪੰਜਾਬ ਅਤੇ ਦੇਸ਼ ਦਾ ਨਾਮ ਰੌਸ਼ਨ ਕਰਨ ਦੀ ਕਾਮਨਾ ਕੀਤੀ । ਉਨ੍ਹਾਂ ਨੇ ਖਿਡਾਰੀ ਚੰਦਨਦੀਪ ਸਿੰਘ ਨੂੰ ਤਾਕੀਦ ਕੀਤੀ ਕਿ ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਜਿਹੜੀ ਵੀ ਸਹੂਲਤ ਪ੍ਰਦਾਨ ਕੀਤੀ ਜਾ ਰਹੀ ਹੈ ਉਸ ਦਾ ਭਰਪੂਰ ਲਾਹਾ ਲੈੰਦਿਆਂ ਭਵਿੱਖ ਵਿਚ ਵੀ ਇਸੇ ਤਰ੍ਹਾਂ ਨਾਮਣਾ ਖੱਟਿਆ ਜਾਵੇ। ਚੰਦਨਦੀਪ ਸਿੰਘ ਨੇ ਡਿਪਟੀ ਕਮਿਸ਼ਨਰ ਨੂੰ ਦੱਸਿਓ ਕਿ ਉਹ ਬੀ.ਏ. ਭਾਗ ਤੀਜਾ ਦਾ ਵਿਦਿਆਰਥੀ ਹੈ ਅਤੇ 24 ਮਈ ਨੂੰ ਚਾਂਦੀ ਦਾ ਤਮਗਾ ਜਿੱਤ ਕੇ ਵਤਨ ਪਰਤਿਆ ਹੈ। ਚੰਦਨਦੀਪ ਸਿੰਘ ਨੇ ਦੱਸਿਆ ਕਿ ਉਸਨੇ 70 ਕਿੱਲੋ ਭਾਰ ਵਰਗ ਵਿਚ ਹਿੱਸਾ ਲਿਆ ਅਤੇ ਚਾਂਦੀ ਦਾ ਤਮਗਾ ਹਾਸਲ ਕੀਤਾ। 

ਜ਼ਿਲਾ ਖੇਡ ਅਫਸਰ ਵੰਦਨਾ ਚੌਹਾਨ ਨੇ ਖਿਡਾਰੀ ਨੂੰ ਵਧਾਈ ਦਿੰਦਿਆਂ ਕਿਹਾ ਕਿ ਖੇਡ ਵਿਭਾਗ ਵੱਲੋਂ ਸਮੇਂ-ਸਮੇਂ ‘ਤੇ ਲੋੜੀਂਦੀ  ਸਹੂਲਤ ਪ੍ਰਦਾਨ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਖੇਡਾਂ ਦੇ ਪ੍ਰਸਾਰ ਅਤੇ ਖਿਡਾਰੀਆਂ ਦੇ ਸਰਬਪੱਖੀ ਵਿਕਾਸ ਲਈ ਲਾਮਿਸਾਲ ਕਦਮ ਚੁੱਕ ਰਹੀ ਹੈ ਜਿਸ ਤਹਿਤ ‘ਖੇਡਦਾ ਪੰਜਾਬ, ਬਦਲਦਾ ਪੰਜਾਬ’ ਦੀ ਕਲਪਨਾ ਨੂੰ ਪੂਰਾ ਕਰਨ ਲਈ ਚਾਲੂ ਵਿੱਤੀ ਸਾਲ ਵਿਚ 979 ਕਰੋੜ ਰੁਪਏ ਦੀ ਵਿਵਸਥਾ ਕੀਤੀ ਗਈ ਹੈ ਜੋ ਕਿ ਹੁਣ ਤੱਕ ਦੀ ਸੱਭ ਤੋਂ ਵੱਧ ਜਾਰੀ ਹੋਣ ਵਾਲੀ ਰਕਮ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿਚ ਖਿਡਾਰੀਆਂ ਲਈ ਸਾਜਗਾਰ ਮਾਹੌਲ ਅਤੇ ਹਰ ਲੋੜੀਂਦੀ ਸਹੂਲਤ ਦਿੱਤੀ ਜਾ ਰਹੀ ਹੈ ਤਾਂ ਜੋ ਉਹ ਆਪੋ-ਆਪਣੀ ਖੇਡ ਵਿਚ ਹੋਰ ਤਰੱਕੀਆਂ ਕਰ ਸਕਣ। 

ਚੰਦਨਦੀਪ ਸਿੰਘ (23) ਨੇ ਡਿਪਟੀ ਕਮਿਸ਼ਨਰ ਅੰਕੁਰਜੀਤ ਸਿੰਘ ਦਾ ਹੌਸਲਾਅਫਜਾਈ ਲਈ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦੇ ‘ਖੇਡਾਂ ਵਤਨ ਪੰਜਾਬ ਦੀਆਂ’ ਉਪਰਾਲੇ ਨੇ ਉਨ੍ਹਾਂ ਦੀ ਖੇਡ ਭਾਵਨਾ ਨੂੰ ਬਹੁਤ ਮਜ਼ਬੂਤ ਕੀਤਾ ਕਿਉਂਕਿ ਇਨ੍ਹਾਂ ਖੇਡਾਂ ਵਿਚ ਵੀ ਉਸ ਨੇ ਸਿਲਵਰ ਮੈਡਲ ਜਿੱਤਿਆ ਸੀ । ਉਨ੍ਹਾਂ ਕਿਹਾ ਕਿ ਉਹ ਭਵਿੱਖ ਵਿਚ ਵੀ ਸਖ਼ਤ ਮੇਹਨਤ ਰਾਹੀਂ ਹੋਰਨਾਂ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਮੁਕਾਬਲਿਆਂ ਵਿਚ ਜਿੱਤਾਂ ਦਰਜ ਕਰਨ ਲਈ ਤਤਪਰ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਕੋਚ ਜਲੰਧਰ ਦੇ ਲਾਇਲਪੁਰ ਖਾਲਸਾ ਕਾਲਜ ਤੋਂ ਜਸਕਰਨ ਸਿੰਘ ਨੇ ਉਨ੍ਹਾਂ ਨੂੰ ਮੁਕਾਬਲਿਆਂ ਲਈ ਬਾਕਮਾਲ ਤਿਆਰੀ ਕਰਵਾਈ, ਜਿਸ ਦੇ ਸਿੱਟੇ ਵਜੋਂ ਉਹ ਸਿਲਵਰ ਮੈਡਲ ਜੇਤੂ ਬਣੇ। ਇਸ ਮੌਕੇ ਚੰਦਨਦੀਪ ਸਿੰਘ ਦੇ ਪਿਤਾ ਇੰਦਰਜੀਤ ਸਿੰਘ, ਕੋਚ ਗੁਰਪ੍ਰੀਤ ਸਿੰਘ ਆਦਿ ਵੀ ਮੌਜੂਦ ਸਨ । 

Related Articles

LEAVE A REPLY

Please enter your comment!
Please enter your name here

Latest Articles