Join
Monday, March 30, 2026
Monday, March 30, 2026

ਨਿਊ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥਣ ਗੁਰਵਿੰਦਰ ਕੌਰ ਦਾ ਪੰਜਾਬ ਦੇ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਵੱਲੋਂ ਸਨਮਾਨ

ਬਲਾਚੌਰ 28 ਮਈ (ਜਤਿੰਦਰ ਪਾਲ ਸਿੰਘ ਕਲੇਰ ) 

ਨਿਊ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਸੜੋਆ ਦੀ ਵਿਦਿਆਰਥਣ ਗੁਰਵਿੰਦਰ ਕੌਰ ਦਾ ਜਮਾਤ ਦੱਸਵੀਂ ਵਿੱਚੋਂ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਵਿੱਚੋਂ ਅੱਵਲ ਆਉਣ ਤੇ ਪੰਜਾਬ ਦੇ ਮੁੱਖ ਮੰਤਰੀ ਜੀ ਭਗਵੰਤ ਮਾਨ ਜੀ ਨੇ 21000 ਦੀ ਇਨਾਮੀ ਰਾਸ਼ੀ ਦੇ ਕੇ ਸਨਮਾਨਿਤ ਕੀਤਾ ਗਿਆ। ਗੌਰਤਲਬ ਗੁਰਵਿੰਦਰ ਕੌਰ ਦਾ ਦੱਸਵੀਂ ਦਾ ਰਿਜਾਲਟ ਬਹੁਤ ਹੀ ਸ਼ਾਨਦਾਰ ਰਿਹਾ ਗੁਰਵਿੰਦਰ ਕੌਰ ਨੇ ਪੰਜਾਬ ਵਿੱਚ 9th ਰੈਂਕ ਪ੍ਰਾਪਤ ਕੀਤਾ। ਇਸ ਮੌਕੇ ਤੇ ਗੱਲਬਾਤ ਕਰਦੇ ਆਂ ਸਕੂਲ ਦੇ ਐਮਡੀ ਸੰਜੇ ਮਲੋਤਰਾ ਵੱਲੋਂ ਵਿਦਿਆਰਥਣ ਗੁਰਵਿੰਦਰ ਕੌਰ ਨੂੰ ਮੁਬਾਰਕਬਾਦ ਦਿੰਦੇ ਹੋਏ ਕਿਹਾ ਕਿ ਉਹਨਾਂ ਲਈ ਬਹੁਤ ਹੀ ਮਾਣ ਵਾਲੀ ਗੱਲ ਹੈ ਕਿ ਉਹਨਾਂ  ਦੇ ਸਕੂਲ ਦੀ ਵਿਦਿਆਰਥਣ ਨੇ ਅੱਜ ਪੂਰੇ ਇਲਾਕੇ ਦਾ ਨਾਮ ਰੋਸ਼ਨ ਕੀਤਾ ਹੈ । ਇਸ ਮੌਕੇ ਤੇ ਉਹਨਾਂ ਨੇ ਸਕੂਲ ਦੇ ਬਾਕੀ ਵਿਦਿਆਰਥੀਆਂ ਨੂੰ ਵੀ ਗੁਰਵਿੰਦਰ ਕੌਰ ਦੀ ਤਰ੍ਹਾਂ ਸਖਤ ਮਿਹਨਤ  ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਤੇ ਐਮਡੀ ਸੰਜੇ ਮਲਹੋਤਰਾ ਵੱਲੋਂ ਗੁਰਵਿੰਦਰ ਕੌਰ ਦੇ ਮਾਤਾ ਪਿਤਾ ਅਤੇ ਸਮੂਹ ਸਕੂਲ ਦੇ ਸਟਾਫ ਨੂੰ ਮੁਬਾਰਕਬਾਦ ਦਿੱਤੀ।

Related Articles

LEAVE A REPLY

Please enter your comment!
Please enter your name here

Latest Articles

2

2