Join
Monday, March 30, 2026
Monday, March 30, 2026

ਸਾਂਝੇ ਯਤਨਾਂ ਨਾਲ ਨਸ਼ਿਆਂ ਦਾ ਖਾਤਮਾ ਸੰਭਵ: ਵਿਧਾਇਕ ਸੰਤੋਸ਼ ਕਟਾਰੀਆ 

ਪਿੰਡਾਂ ‘ਚ ਨਸ਼ਿਆਂ ਖਿਲਾਫ ਜਾਗਰੂਕਤਾ ਪ੍ਰੋਗਰਾਮਾਂ ‘ਚ ਲੋਕਾਂ ਨੂੰ ਇੱਕਮੁੱਠ ਹੋਣ ਦਾ ਸੱਦਾ, ਨਸ਼ਿਆਂ ਦੇ ਖਾਤਮੇ ਲਈ ਅਹਿਦ ਦਿਵਾਇਆ 

ਬਲਾਚੌਰ, 28 ਮਈ(ਜਤਿੰਦਰ ਪਾਲ ਸਿੰਘ ਕਲੇਰ )

ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਅੱਜ ਵਿਧਾਇਕ ਸੰਤੋਸ਼ ਕਟਾਰੀਆ ਨੇ ਵੱਖ-ਵੱਖ ਪਿੰਡਾਂ ਵਿਚ ਨਸ਼ਿਆਂ ਵਿਰੁੱਧ ਜਾਗਰੂਕਤਾ ਪ੍ਰੋਗਰਾਮਾਂ ਦੌਰਾਨ ਲੋਕਾਂ ਨੂੰ ਸੱਦਾ ਦਿੱਤਾ ਕਿ ਸਾਰਿਆਂ ਦੇ ਸਾਂਝੇ ਯਤਨਾ ਸਦਕਾ ਇਸ ਅਲਾਮਤ ਦਾ ਮੁਕੰਮਲ ਸਫਾਇਆ ਪੂਰੀ ਤਰ੍ਹਾਂ ਸੰਭਵ ਹੈ। 

ਨੇੜਲੇ ਪਿੰਡਾਂ ਚੂਹੜਪੁਰ , ਸਾਧੜ੍ਹਾ , ਮਾਲੇਵਾਲ, ਸਿੰਘਪੁਰ , ਰਾਣੇਵਾਲ ਅਤੇ ਟੱਪਰੀਆਂ ਵਿਖੇ ਯੁੱਧ ਨਸ਼ਿਆਂ ਵਿਰੁੱਧ ਜਾਗਰੂਕਤਾ ਪ੍ਰੋਗਰਾਮਾਂ ਦੌਰਾਨ ਸੰਬੋਧਨ ਕਰਦਿਆਂ ਵਿਧਾਇਕ ਸੰਤੋਸ਼ ਕਟਾਰੀਆ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਸ਼ੁਰੂ ਕੀਤੀ ਮੁਹਿੰਮ ਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ ਅਤੇ ਲੋਕ ਸਹਿਯੋਗ ਨਾਲ ਇਸ ਸਮਾਜਿਕ ਬੁਰਾਈ ਨੂੰ ਖਤਮ ਕਰਨਾ ਕੋਈ ਮੁਸ਼ਕਿਲ ਨਹੀਂ । ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਉਪਰਾਲਿਆਂ ਵਿੱਚ ਸਾਰਿਆਂ ਨੂੰ ਆਪਣਾ ਬਣਦਾ ਯੋਗਦਾਨ ਪਾਉਣਾ ਚਾਹੀਦਾ ਹੈ ਤਾਂ ਜੋ ਨਸ਼ਾ ਮੁਕਤ ਅਤੇ ਸਿਹਤਮੰਦ ਸਮਾਜ ਦਾ ਸੁਪਨਾ ਸਾਕਾਰ ਹੋ ਸਕੇ। 

ਵਿਧਾਇਕ ਸੰਤੋਸ਼ ਕਟਾਰੀਆ ਨੇ ਪਿੰਡਾਂ ਦੇ ਵਸਨੀਕਾਂ ਖ਼ਾਸਕਰ ਪੰਚਾਇਤਾਂ ਨੂੰ ਪੁਰਜ਼ੋਰ ਅਪੀਲ ਕੀਤੀ ਕਿ ਉਹ ਨਸ਼ਿਆਂ ਦੇ ਮਾੜੇ ਪ੍ਰਭਾਵ ਬਾਰੇ ਜਾਗਰੂਕਤਾ ਫੈਲਾਉਣ ਵਿਚ ਅਹਿਮ ਭੂਮਿਕਾ ਨਿਭਾਉਣ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਅਤੇ ਸਿਹਤਮੰਦ ਸਰਗਰਮੀਆਂ ਨਾਲ ਜੋੜਨਾ ਸਮੇਂ ਦੀ ਮੁੱਖ ਲੋੜ ਹੈ ਜਿਸ ਲਈ ਸਾਰਿਆਂ ਨੂੰ ਹੰਭਲਾ ਮਾਰਨਾ ਚਾਹੀਦਾ ਹੈ। ਉਨ੍ਹਾਂ ਨੇ ਨਸ਼ਿਆਂ ਦੇ ਖਾਤਮੇ ਲਈ ਚੱਲ ਰਹੀ ਮੁਹਿੰਮ ਤਹਿਤ ਲੋਕਾਂ ਨੂੰ ਅਹਿਦ ਵੀ ਦਿਵਾਇਆ। ਇਸ ਮੌਕੇ ਪਿੰਡਾਂ ਦੀਆਂ ਪੰਚਾਇਤਾਂ ਤੋਂ ਇਲਾਵਾ ਮਾਰਕੀਟ ਕਮੇਟੀ ਦੇ ਚੇਅਰਮੈਨ ਸੇਠੀ ਉਧਨਵਾਲ, ਅਸ਼ੋਕ ਕਟਾਰੀਆ, ਬਲਦੇਵ ਰਾਜ ਆਦਿ ਵੀ ਮੌਜੂਦ ਸਨ। 

Related Articles

LEAVE A REPLY

Please enter your comment!
Please enter your name here

Latest Articles

2

2