Join
Saturday, March 28, 2026
Saturday, March 28, 2026

ਜ਼ਿਲ੍ਹੇ ਅੰਦਰ ਹਥਿਆਰਾਂ ਦੇ ਜਨਤਕ ਪ੍ਰਦਰਸ਼ਨ, ਸੋਸ਼ਲ ਮੀਡੀਆ ’ਤੇ ਪ੍ਰਦਰਸ਼ਨ ਕਰਨ ‘ਤੇ ਪਾਬੰਦੀ

ਸ਼ਹੀਦ ਭਗਤ ਸਿੰਘ ਨਗਰ, 29 ਮਈ(ਜਤਿੰਦਰ ਪਾਲ ਸਿੰਘ ਕਲੇਰ ) 

ਜ਼ਿਲ੍ਹਾ ਮੈਜਿਸਟਰੇਟ ਅੰਕੁਰਜੀਤ ਸਿੰਘ ਨੇ ਭਾਰਤੀ ਨਾਗਰਿਕ ਸੁਰਕਸ਼ਾ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ’ਚ ਕਿਸੇ ਵੀ ਤਰ੍ਹਾਂ ਦੇ ਮੈਰਿਜ ਪੈਲੇਸ/ਰਿਜ਼ੋਰਟ, ਮੇਲੇ, ਧਾਰਮਿਕ ਸਥਾਨਾਂ, ਜਲੂਸ, ਬਰਾਤ, ਵਿਆਹ ਪਾਰਟੀਆਂ ਜਾਂ ਹੋਰ ਸਮਾਗਮ/ਜਨਤਕ ਇਕੱਠਾਂ ਅਤੇ ਵਿਦਿਅਕ ਅਦਾਰਿਆਂ ’ਚ ਅਸਲਾ/ਹਥਿਆਰ ਲਿਜਾਣ ਅਤੇ ਪ੍ਰਦਰਸ਼ਨ ਕਰਨ ‘ਤੇ ਪੂਰਨ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਜਾਰੀ ਹੁਕਮਾਂ ਅਨੁਸਾਰ ਹਥਿਆਰਾਂ ਦੇ ਜਨਤਕ ਪ੍ਰਦਰਸ਼ਨ, ਸੋਸ਼ਲ ਮੀਡੀਆ ’ਤੇ ਪ੍ਰਦਰਸ਼ਨ ’ਤੇ ਵੀ ਉਕਤ ਪਾਬੰਦੀ ਲਾਗੂ ਰਹੇਗੀ। ਜ਼ਿਲ੍ਹਾ ਮੈਜਿਸਟ੍ਰੇਟ ਅਨੁਸਾਰ ਹਥਿਆਰਾਂ ਜਾਂ ਹਿੰਸਾ ਦੀ ਵਡਿਆਈ ਕਰਨ ਵਾਲੇ ਗੀਤ ਵੀ ਇਸ ਪਾਬੰਦੀ/ਮਨਾਹੀ ਦੇ ਘੇਰੇ ’ਚ ਸ਼ਾਮਿਲ ਹਨ।ਇਸ ਤੋਂ ਇਲਾਵਾ ਸੀਨੀਅਰ ਪੁਲਿਸ ਕਪਤਾਨ ਸ਼ਹੀਦ ਭਗਤ ਸਿੰਘ ਨਗਰ ਵੱਲੋਂ ਵੱਖ-ਵੱਖ ਇਲਾਕਿਆਂ ਵਿੱਚ ਅਚਨਚੇਤ ਚੈਕਿੰਗ ਕੀਤੀ ਜਾਵੇ। ਕਿਸੇ ਵੀ ਭਾਈਚਾਰੇ ਵਿਰੁੱਧ ਨਫ਼ਰਤ ਭਰਿਆ ਭਾਸ਼ਣ ਦੇਣ ਵਾਲੇ ਵਿਰੁੱਧ ਐਫ.ਆਈ.ਆਰ. ਦਰਜ ਕੀਤੀ ਜਾਵੇ ਅਤੇ ਸਖਤ ਕਾਰਵਾਈ ਕੀਤੀ ਜਾਵੇ। ਇਹ ਹੁਕਮ 31 ਜੁਲਾਈ 2025 ਤੱਕ ਲਾਗੂ ਰਹੇਗਾ।

Related Articles

LEAVE A REPLY

Please enter your comment!
Please enter your name here

Latest Articles

2

2