ਨਸ਼ਾ ਤਸਕਰ ਕਿਸੇ ਕੀਮਤ ਤੇ ਕੀਮਤ ਤੇ ਬਖਸ਼ਿਆ ਨਹੀ ਜਾਵੇਗਾ :ਐਸ ਐਚ ਓ ਇੰਸਪੈਕਟਰ ਰਣਜੀਤ ਸਿੰਘ
ਬਲਾਚੌਰ /ਕਾਠਗੜ੍ਹ 30 ਮਈ (ਜਤਿੰਦਰ ਪਾਲ ਸਿੰਘ ਕਲੇਰ )-
ਜਿਲ੍ਹਾਂ ਸ਼ਹੀਦ ਭਗਤ ਸਿੰਘ ਨਗਰ ਦੇ ਐਸ ਐਸ ਪੀ ਡਾਕਟਰ ਮਹਿਤਾਬ ਸਿੰਘ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾ ਦੀ ਇਨ ਬਿੰਨ ਪਾਲਣਾ ਕਰਦੇ ਹੋਏ ਕਾਠਗੜ੍ਹ ਪੁਲਿਸ ਨੇ ਇਕ ਵਿਆਕਤੀ ਨੂੰ ਇਲਾਕੇ ਵਿੱਚ ਮਾਹੌਲ ਖਰਾਬ ਕਰਨ ਵਾਲੇ ਵਿਆਕਤੀ ਨੂੰ ਕਾਬੂ ਕਾਬੂ ਕਰਕੇ ਕਥਿਤ ਆਰੋਪੀ ਦੇ ਖਿਲਾਫ ਐਨਡੀਪੀਐਸ ਐਕਟ ਦੇ ਅਧੀਨ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ |
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਕਾਠਗੜ੍ਹ ਦੇ ਐਸ ਐਚ ਓ ਇੰਸਪੈਕਟਰ ਰਣਜੀਤ ਸਿੰਘ ਅਤੇ ਏ ਐਸ ਆਈ ਰਾਮ ਸ਼ਾਹ ਨੇ ਦੱਸਿਆਂ ਕਿ ਉਨ੍ਹਾਂ ਦੀ ਅਗਵਾਈ ਵਿੱਚ ਪੁਲਿਸ ਪਾਰਟੀ ਸ਼ੱਕੀ ਲੋਕਾਂ ਦੀ ਚੈਕਿੰਗ ਕਰ ਰਹੀ ਸੀ ਕਿ ਇਸੇ ਦੌਰਾਨ ਕਿਸੇ ਖਾਸ ਮੁਖਬਰ ਨੇ ਇਤਲਾਹ ਦਿੱਤੀ ਕਿ ਕਥਿਤ ਆਰੋਪੀ ਅਮਰਜੋਤ ਸਿੰਘ ਉਰਫ ਅਮਨ ਪੁੱਤਰ ਪਰਮਜੀਤ ਸਿੰਘ ਵਾਸੀ ਕਾਠਗੜ੍ਹ ਥਾਣਾ ਕਾਠਗੜ੍ਹ ਜਿਲ੍ਹਾਂ ਸ਼ਹੀਦ ਭਗਤ ਸਿੰਘ ਜੋ ਕਿ ਨਸ਼ਾ ਕਰਨ ਦਾ ਆਦੀ ਹੈ | ਜੋ ਕਿ ਏਰੀਆ ਦੇ ਹੋਰ ਨੌਜਵਾਨਾਂ ਨੂੰ ਨਸ਼ੇ ਦੇ ਸੇਵਨ ਤੇ ਲਗਾ ਰਿਹਾ ਹੈ | ਜਿਸ ਕਰਕੇ ਪਿੰਡ ਤੇ ਏਰੀਆ ਦਾ ਮਾਹੌਲ ਖਰਾਬ ਹੋ ਸਕਦਾ ਹੈ | ਇਸ ਮੌਕੇ ਉਹ ਨਸ਼ੇ ਦੀ ਹਾਲਤ ਵਿੱਚ ਕਾਠਗੜ੍ਹ ਰੋਡ ਰੱਤੇਵਾਲ ਪਿੰਡ ਕਾਠਗੜ੍ਹ ਵੱਲ ਘੁੰਮ ਰਿਹਾ ਹੈ | ਇਸ ਤੇ ਪੁਲਿਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਉਕਤ ਵਿਆਕਤੀ ਨੂੰ ਕਾਬੂ ਕਰਕੇ ਉਸਦੇ ਖਿਲਾਫ ਐਨਡੀਪੀਐਸ ਐਕਟ ਦੇ ਅਧੀਨ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |


