Join
Friday, March 13, 2026
Friday, March 13, 2026

ਜ਼ਿਲਾ ਪ੍ਰਬੰਧਕੀ ਕੰਪਲੈਕਸ ‘ਚ ਸ਼ਾਮ 5 ਵਜੇ ਹੋਵੇਗੀ ਮੌਕ ਡਰਿੱਲ: ਡਿਪਟੀ ਕਮਿਸ਼ਨਰ 

ਪੂਰੇ ਜ਼ਿਲੇ ‘ਚ ਰਾਤ 08:00 ਵਜੇ ਤੋਂ 08:15 ਵਜੇ ਤੱਕ ਰਹੇਗਾ ਬਲੈਕਆਊਟ
ਮੌਕਡਰਿੱਲ ਅਤੇ ਬਲੈਕਆਊਟ ਸਥਿਤੀ ਨਜਿੱਠਣ ਲਈ ਸਿਰਫ ਅਭਿਆਸੀ ਪ੍ਰਕਿਰਿਆ, ਲੋਕਾਂ ਨੂੰ ਡਰ ਜਾਂ ਘਬਰਾਉਣ ਦੀ ਨਹੀਂ ਲੋੜ
ਵਧੀਕ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨਾਲ ਤਿਆਰੀਆਂ ਸੰਬੰਧੀ ਕੀਤੀ ਮੀਟਿੰਗ 
ਕਿਸੇ ਵੀ ਐਮਰਜੈਂਸੀ ਦੀ ਹਾਲਤ ‘ਚ ਡਾਇਲ ਕੀਤਾ ਜਾਵੇ 112 

ਸ਼ਹੀਦ ਭਗਤ ਸਿੰਘ ਨਗਰ, 31 ਮਈ (ਜਤਿੰਦਰ ਪਾਲ ਸਿੰਘ ਕਲੇਰ )

ਜ਼ਿਲਾ ਪ੍ਰਸ਼ਾਸਨ ਵਲੋਂ ਸ਼ਨੀਵਾਰ ਸ਼ਾਮ ਨੂੰ 05:00 ਵਜੇ ਸਥਾਨਕ ਜ਼ਿਲਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਇੱਕ ਮੌਕ ਡਰਿੱਲ ਕੀਤੀ ਜਾਵੇਗੀ ਤਾਂ ਹਾਲਾਤ ਦੇ ਮੱਦੇਨਜ਼ਰ ਭਵਿੱਖ ਵਿਚ ਕਿਸੇ ਵੀ ਅਣਸੁਖਾਵੀਂ ਘਟਨਾ ਮੌਕੇ ਪੂਰੀ ਮੁਸਤੈਦੀ ਨਾਲ ਕੰਮ ਲੈੰਦਿਆਂ ਬਚਾਅ ਕੀਤਾ ਜਾ ਸਕੇ। 

ਡਿਪਟੀ ਕਮਿਸ਼ਨਰ ਅੰਕੁਰਜੀਤ ਸਿੰਘ ਨੇ ਇਸ ਸੰਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੌਕ ਡਰਿੱਕ ਸਿਰਫ ਇੱਕ ਅਭਿਆਸ ਦੀ ਪ੍ਰਕਿਰਿਆ ਹੈ ਜਿਸ ਉਪਰੰਤ ਜਿਲੇ ਵਿਚ ਸ਼ਨੀਵਾਰ ਰਾਤ ਨੂੰ 08:00 ਵਜੇ ਤੋਂ 8:15 ਵਜੇ ਤੱਕ ਬਲੈਕਆਊਟ ਵੀ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਹ ਪ੍ਰਕਿਰਿਆ, ਭਵਿੱਖ ਵਿਚ ਜੇਕਰ ਲੋੜ ਪੈਂਦੀ ਹੈ ਤਾਂ ਕਿਵੇਂ ਆਪਣੇ-ਆਪ ਨੂੰ ਸੁਰੱਖਿਅਤ ਰੱਖਣਾ ਹੈ, ਦੀ ਤਿਆਰੀ ਵਜੋਂ ਕਰਵਾਈ ਜਾ ਰਹੀ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਮੌਕਡਰਿੱਲ ਜਾਂ ਬਲੈਕਆਊਟ ਨੂੰ ਲੈ ਡਰ ਜਾਂ ਘਬਰਾਉਣ ਦੀ ਜ਼ਰੂਰਤ ਨਹੀਂ ਹੈ ਅਤੇ ਬਲੈਕਆਊਟ ਦੌਰਾਨ ਲਾਈਟਾਂ ਮੁਕੰਮਲ ਤੌਰ ‘ਤੇ ਬੰਦ ਰੱਖੀਆਂ ਜਾਣ ।ਉਨ੍ਹਾਂ ਦੱਸਿਆ ਕਿ ਜ਼ਿਲਾ ਪ੍ਰਸ਼ਾਸਨ ਵੱਲੋਂ ਇਸ ਸੰਬੰਧੀ ਤਿਆਰੀਆਂ ਕਰ ਲਈਆਂ ਗਈਆਂ ਹਨ ਅਤੇ ਸਿਵਲ ਡਿਫੈਂਸ ਦੇ ਨੁਮਾਇੰਦਿਆਂ, ਸੰਬੰਧਤ ਵਿਭਾਗਾਂ ਅਤੇ  ਜ਼ਿਲੇ ਦੇ ਬਾਕੀ ਭਾਈਵਾਲ਼ਾਂ ਨਾਲ ਵੀ ਸੰਪੰਰਕ ਕਰਕੇ ਸੂਚਿਤ ਕੀਤਾ ਜਾ ਚੁੱਕਾ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਬਲ਼ੈਕਆਊਟ ਤੋਂ ਪਹਿਲਾਂ ਸਾਇਰਨ ਵੱਜੇਗਾ ਜਿਸ ਦੇ ਨਾਲ ਹੀ ਬਲੈਕਆਊਟ ਹੋ ਜਾਵੇਗਾ ਤੇ ਲੋਕ ਇਸ ਦੀ ਪਾਲਣਾ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਐਮਰਜੈਂਸੀ ਅਤੇ ਸਿਹਤ ਸੇਵਾਵਾਂ ਲਈ ਨਿਰਵਿਘਨ ਸੇਵਾਵਾਂ ਦਿੱਤੀਆਂ ਜਾ ਸਕਣਗੀਆਂ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਬਲੈਕਆਊਟ ਦੌਰਾਨ ਜਨਰੇਟਰ, ਇਨਵਰਟਰ ਆਦਿ ਬੰਦ ਰੱਖੇ ਜਾਣ ਅਤੇ ਕੈਮਰਿਆਂ ਦੀਆਂ ਲਾਈਟਾਂ ਵੀ ਬੰਦ ਰੱਖੀਆਂ ਜਾਣ। ਉਨ੍ਹਾਂ ਕਿਹਾ ਕਿ ਬਲੈਕਆਊਟ ਦੇ ਅਭਿਆਸ ਦੌਰਾਨ ਲੋਕ ਘਰਾਂ ਵਿਚ ਹੀ ਰਹਿਣ ਨੂੰ ਤਰਜੀਹ ਦੇਣ।

ਇਸੇ ਦੌਰਾਨ ਮੌਕਡਰਿੱਲ ਅਤੇ ਬਲੈਕਆਊਟ ਦੀਆਂ ਤਿਆਰੀਆਂ ਦੀ ਸਮੀਖਿਆ ਲਈ ਵਧੀਕ ਡਿਪਟੀ ਕਮਿਸ਼ਨਰ ਰਾਜੀਵ ਵਰਮਾ ਵੱਲੋਂ ਸੰਬੰਧਤ ਅਧਿਕਾਰੀਆਂ, ਸਮਾਜਿਕ ਜਥੇਬੰਦੀਆਂ ਦੇ ਮੈਂਬਰਾਂ ਅਤੇ ਵਪਾਰਕ ਅਦਾਰਿਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਕੇ ਲੋੜੀਂਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਜਿਲਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਮੌਕਡਰਿੱਲ ਸ਼ਾਮ 5 ਵਜੇ ਹੋਵੇਗੀ ਜਿਸ ਵਿਚ ਵੱਖ-ਵੱਖ ਸੰਸਥਾਵਾਂ ਦੇ ਨੁਮਾਇੰਦੇ ਵੀ ਹੋਣਗੇ ਤਾਂ ਜੋ ਕਿਸੇ ਵੀ ਹੰਗਾਮੀ ਹਾਲਤ ਨਾਲ ਨਜਿੱਠਣ ਬਾਰੇ ਵਿਸਥਾਰਤ ਜਾਣਕਾਰੀ ਹਾਸਲ ਕਰ ਸਕਣ। ਉਨ੍ਹਾਂ ਕਿਹਾ ਕਿ ਬਲੈਕਆਊਟ ਦੌਰਾਨ ਸਾਰਿਆਂ ਨੂੰ ਆਪਣੇ ਘਰਾਂ/ਦੁਕਾਨਾਂ ਅਤੇ ਅਦਾਰਿਆਂ ਦੀਆਂ ਲਾਈਟਾਂ ਬੰਦ ਰੱਖਣੀਆਂ ਚਾਹੀਦੀਆਂ ਹਨ। ਐਸ.ਪੀ. ਸਰਬਜੀਤ ਬਾਹੀਆ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਕਿਸੇ ਵੀ ਹੰਗਾਮੀ ਹਾਲਤ ਵਿਚ ਜਾਣਕਾਰੀ ਦੇਣ ਅਤੇ ਸਹਾਇਤਾ ਲਈ ਐਮਰਜੈਂਸੀ ਨੰਬਰ 112 ਡਾਇਲ ਕੀਤਾ ਜਾਵੇ ਜਿਸ ਰਾਹੀਂ ਹਰ ਸੰਬੰਧਤ ਵਿਭਾਗ ਨੂੰ ਜਾਣਕਾਰੀ ਪੁੱਜਦੀ ਹੁੰਦੀ ਹੈ।

 ਇਸ ਮੌਕੇ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ ਤੋਂ ਇਲਾਵਾ ਵੱਖ-ਵੱਖ ਸੰਸਥਾਵਾਂ ਦੇ ਨੁਮਾਇੰਦੇ ਵੀ ਮੌਜੂਦ ਸਨ।

Related Articles

LEAVE A REPLY

Please enter your comment!
Please enter your name here

Latest Articles