ਪਾਰਟੀ ਵੱਲੋਂ ਸੌਂਪੀ ਗਈ ਜ਼ਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਵਾਂਗਾ : ਜਲਾਲਪੁਰ
ਨਵਾਂਸ਼ਹਿਰ 31 ਮਈ (ਜਤਿੰਦਰ ਪਾਲ ਸਿੰਘ ਕਲੇਰ )
ਆਮ ਆਦਮੀ ਪਾਰਟੀ ਦੀ ਹਾਈਕਮਾਨ ਵੱਲੋਂ ਪੰਜਾਬ ਭਰ ਵਿੱਚ ਆਪਣੇ ਅਹੁਦੇਦਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਅਤੇ ਸ਼ਹੀਦ ਭਗਤ ਸਿੰਘ ਨਗਰ ਦੇ ਮੌਜੂਦਾ ਪ੍ਰਧਾਨ ਸਤਨਾਮ ਚੇਚੀ ਜਲਾਲਪੁਰ’ਤੇ ਪਾਰਟੀ ਨੇ ਇਕ ਵਾਰ ਫਿਰ ਤੋਂ ਵਿਸ਼ਵਾਸ ਪ੍ਰਗਟਾਉਂਦਿਆਂ ਉਨ੍ਹਾਂ ਨੂੰ ਸ਼ਹੀਦ ਭਗਤ ਸਿੰਘ ਨਗਰ ਦੇ ਪ੍ਰਧਾਨ ਦੀ ਵਾਗਡੋਰ ਸੌਂਪੀ ਹੈ।
ਇਹ ਜ਼ਿੰਮੇਵਾਰੀ ਸੌਂਪਣ ’ਤੇ ਜਲਾਲਪੁਰ ਨੇ ਪਾਰਟੀ ਹਾਈਕਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਾਰਟੀ ਵੱਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਉਨ੍ਹਾਂ ’ਤੇ ਪ੍ਰਗਟਾਏ ਗਏ ਭਰੋਸੇ ਨੂੰ ਕਦੇ ਵੀ ਟੁੱਟਣ ਨਹੀਂ ਦੇਣਗੇ ਅਤੇ ਪਾਰਟੀ ਨੂੰ ਇਕਜੁੱਟ ਰੱਖ ਕੇ ਹਮੇਸ਼ਾ ਇਸਦੀ ਮਜ਼ਬੂਤੀ ਲਈ ਕੰਮ ਕਰਨਗੇ। ਉਨਾਂ ਨੇ ਖਾਸ ਤੋਰ ਤੇ ਪਾਰਟੀ ਸੁਪਰੀਮੋ ਸ੍ਰੀ ਅਰਵਿੰਦ ਕੇਜਰੀਵਾਲ ਜੀ, ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਜੀ, ਪੰਜਾਬ ਪ੍ਰਭਾਰੀ ਸ੍ਰੀ ਮਨੀਸ਼ ਸਿਸੋਦੀਆ ਜੀ ਅਤੇ ਪੰਜਾਬ ਪ੍ਰਧਾਨ ਸ੍ਰੀ ਅਮਨ ਅਰੋੜਾ ਜੀ ਦਾ ਖਾਸ ਤੌਰ ਤੇ ਧੰਨਵਾਦ ਕੀਤਾ l


