ਬਲਾਚੌਰ 1 ਜੂਨ (ਜਤਿੰਦਰ ਪਾਲ ਸਿੰਘ ਕਲੇਰ )
ਸਿੱਖਿਆ ਵਿਭਾਗ ਦੇ ਨਿਰਦੇਸ਼ਾਂ ਤਹਿਤ ਅੱਜ ਸਰਕਾਰੀ ਪ੍ਰਾਇਮਰੀ ਸਕੂਲ ਸੁੱਧਾ ਮਾਜਰਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਵਿਦਿਆਰਥੀਆਂ ਦੇ ਮਾਤਾ- ਪਿਤਾ ਅਤੇ ਕਮਿਊਨਿਟੀ ਮੈਂਬਰਾਂ ਨੇ ਸ਼ਿਰਕਤ ਕੀਤੀ। ਇਸ ਅਧਿਆਪਕ ਮਾਪੇ ਮਿਲਣੀ ਦੌਰਾਨ ਬੱਚਿਆਂ ਦੇ ਸਰਵਪੱਖੀ ਵਿਕਾਸ ਸਬੰਧੀ ਗੱਲਬਾਤ ਕੀਤੀ ਗਈ ਅਤੇ ਬੱਚਿਆਂ ਦੇ ਮਾਪਿਆਂ ਨੂੰ ਉਹਨਾਂ ਦੀ ਪੜ੍ਹਾਈ ਵਿੱਚ ਸਹਿਯੋਗ ਕਰਨ ਲਈ ਸੁਝਾਅ ਦਿੱਤੇ ਗਏ। ਇਸ ਮੌਕੇ ਸਕੂਲ ਵੱਲੋਂ ਵਿਦਿਆਰਥੀਆਂ ਨੂੰ ਆਪਣੇ ਵਿਰਸੇ ਅਤੇ ਇਤਿਹਾਸ ਨਾਲ ਜੋੜੀ ਰੱਖਣ ਲਈ ਸ਼ਹੀਦਾਂ ਦੇ ਸਿਰਤਾਜ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਜੀਵਨ ਸਬੰਧੀ ਪ੍ਰਸ਼ਨੋਤਰੀ ਮੁਕਾਬਲੇ ਵੀ ਕਰਵਾਏ ਗਏ ਜਿਸ ਵਿੱਚ ਪੰਜਵੀਂ ਜਮਾਤ ਦੇ ਵਿਦਿਆਰਥੀ ਪ੍ਰਭਜੀਤ ਸਿੰਘ ਪਹਿਲੇ ਸਥਾਨ, ਨਿਸ਼ਠਾ ਦੂਜੇ ਸਥਾਨ ਅਤੇ ਏਕਮਦੀਪ ਕੌਰ ਤੀਜੇ ਸਥਾਨ ‘ਤੇ ਰਹੇ। ਬੀ.ਐਨ.ਓ ਗਿਆਨ ਸਿੰਘ ਕਟਾਰੀਆ ਵੱਲੋਂ ਇਹਨਾਂ ਅੱਵਲ ਆਏ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਹੈਡ ਟੀਚਰ ਇੰਦਰਜੀਤ ਕੌਰ ਵੱਲੋਂ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਮੈਡਮ ਗੁਰਪਿੰਦਰ ਕੌਰ, ਆਸ਼ਾ ਰਾਣੀ, ਰੀਟਾ, ਜਸਵਿੰਦਰ ਕੌਰ , ਸੁਖਵਿੰਦਰ ਕੌਰ ਅਤੇ ਸੁਰਿੰਦਰ ਕੌਰ ਵੀ ਹਾਜ਼ਰ ਸਨ।


