Join
Thursday, March 26, 2026
Thursday, March 26, 2026

ਨਸ਼ੀਲੀ ਗੋਲੀਆ ਨਾਲ ਇਕ ਕਾਬੂ

ਬਲਾਚੌਰ 3 ਜੂਨ (ਜਤਿੰਦਰਪਾਲ ਸਿੰਘ ਕਲੇਰ )-

ਜਿਲ੍ਹਾਂ ਸ਼ਹੀਦ ਭਗਤ ਸਿੰਘ ਨਗਰ ਦੇ ਐਸ ਐਸ ਪੀ ਡਾਕਟਰ ਮਹਿਤਾਬ ਸਿੰਘ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਦੀ ਇਨ ਬਿਨ ਪਾਲਣਾ ਕਰਦੇ ਹੋਏ ਥਾਣਾ ਬਲਾਚੌਰ ਪੁਲਿਸ ਨੇ ਇਕ ਵਿਆਕਤੀ ਨੂੰ  ਕਾਬੂ ਕਰਕੇ ਉਸਦੇ ਕੋਲੋ 30 ਨਸ਼ੀਲੀ ਗੋਲੀਆ ਬਰਾਮਦ ਕੀਤੀਆ | ਪੁਲਿਸ ਨੇ ਕਥਿਤ ਆਰੋਪੀ ਦੇ ਖਿਲਾਫ ਐਨਡੀਪੀਐਸ ਐਕਟ ਦੇ ਅਧੀਨ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |

ਮਾਮਲੇ ਦੇ ਜਾਂਚ ਅਧਿਕਾਰੀ ਏਐਸਆਈ ਮਨੋਹਰ ਲਾਲ ਨੇ ਦੱਸਿਆ ਕਿ ਉਨ੍ਹਾਂ ਦੀ ਅਗਵਾਈ ਵਿੱਚ ਪੁਲਿਸ ਪਾਰਟੀ  ਬਲਾਚੌਰ ਤੋਂ ਪਿੰਡ ਮਹਿਤਪੁਰ ਉਲੱਦਣੀ ਤੋਂ ਹੁੰਦੇ ਹੋਏ ਪਿੰਡ ਮਹਿਤਪੁਰ ਉਲੱਦਣੀ ਤੋ ਥੋੜਾ ਅੱਗੇ ਕੱਚੇ ਰਸਤੇ  ਕੋਲ ਪਹੁੰਚੀ ਤਾ  ਸਾਹਮਣੇ ਇਕ ਵਿਆਕਤੀ ਖੜ੍ਹਾ ਦਿਖਾਈ ਦਿੱਤਾ ਜੋ ਪੁਲਿਸ ਪਾਰਟੀ ਨੂੰ  ਦੇਖਕੇ ਪਿੱਛੇ ਨੂੰ  ਮੁੜਨ ਲੱਗਿਆ ਤਾਂ ਪੁਲਿਸ ਨੇ ਸ਼ੱਕ ਦੇ ਆਧਾਰ ਤੇ ਉਕਤ ਵਿਆਕਤੀ ਨੂੰ  ਕਾਬੂ ਕਰਕੇ ਜਦੋਂ ਉਸਦੀ ਤਲਾਸ਼ੀ ਲਈ ਤਾਂ ਉਸਦੇ ਕੋਲੋਂ 30 ਨਸ਼ੀਲੀ ਗੋਲੀਆ ਬਰਾਮਦ ਹੋਈਆ | ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਕਥਿਤ ਆਰੋਪੀ ਦੀ ਪਹਿਚਾਣ ਦੀਪਕ ਕੁਮਾਰ ਉਰਫ ਦੀਪ ਪੁੱਤਰ ਅਜੇ ਕੁਮਾਰ ਵਾਸੀ ਮੁਹੱਲਾ ਤੇਲੀਆਂ ਘਾਟੀ ਰਾਹੋਂ ਥਾਣਾ ਰਾਹੋਂ ਜਿਲ੍ਹਾਂ ਸ਼ਹੀਦ ਭਗਤ ਸਿੰਘ ਨਗਰ ਦੇ ਰੂਪ ਵਿੱਚ ਹੋਈ |

Related Articles

LEAVE A REPLY

Please enter your comment!
Please enter your name here

Latest Articles

2

2