Join
Friday, March 13, 2026
Friday, March 13, 2026

ਰੁੱਖ ਲਗਾਉਣ ਦੀ ਮੁਹਿੰਮ ਤਹਿਤ ਪਿੰਡ ਹੰਸਰੋਂ ਵਿਖੇ ਵੱਖ ਵੱਖ ਤਰਾਂ ਦੇ ਲਗਾਏ ਬੂਟੇ- ਸੀ.ਜੇ.ਐਮ-ਕਮ-ਸਕੱਤਰ ਡਾ. ਅਮਨਦੀਪ

ਹਰ ਮਨੁੱਖ ਲਾਵੇ ਇਕ ਰੁੱਖ ਅਤੇ ਹਰ ਔਰ ਲੱਕੜਹਾਰੇ ਹੈ, ਫਿਰ ਭੀ ਪੇਡ ਕਹਾਂ ਹਾਰੇ ਹੈਂ ਦਾ ਸੁਨੇਹਾ ਦਿਤਾ

ਨਵਾਂਸ਼ਹਿਰ 12 ਜੂਨ (ਜਤਿੰਦਰ ਪਾਲ ਸਿੰਘ ਕਲੇਰ ) 

ਨੈਸ਼ਨਲ ਲੀਗਲ ਸਰਵਿਸਜ਼ ਅਥਾਰਟੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ. ਏ. ਐਸ. ਨਗਰ ਜੀਆਂ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅਤੇ ਮਾਣਯੋਗ ਮਿਸ ਪ੍ਰਿਆ ਸੂਦ, ਜਿਲ੍ਹਾਂ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ ਜੀਆਂ ਦੇ ਹੁਕਮਾਂ ਤਹਿਤ ਮਾਣਯੋਗ ਡਾ. ਅਮਨਦੀਪ, ਸੀ.ਜੇ.ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ.ਭ.ਸ ਨਗਰ ਜੀਆਂ ਵੱਲੋਂ ਮਿਤੀ 12.06.2025 ਨੂੰ ਰੁੱਖ ਲਗਾਉਣ ਦੀ ਮੁਹਿੰਮ ਤਹਿਤ ਪਿੰਡ ਹੰਸਰੋਂ ਵਿਖੇ ਵੱਖ ਵੱਖ ਤਰਾਂ ਦੇ ਬੂਟੇ ਲਗਾਏ ਗਏ । ਉਹਨਾਂ ਵੱਲੋ ਦੱਸਿਆ ਗਿਆ ਕਿ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ ਨਗਰ ਜੀਆ ਦੇ ਦਿਸ਼ਾ ਨਿਰਦੇਸ਼ਾ ਤਹਿਤ ਅਤੇ ਮਾਣਯੋਗ ਮਿਸ ਪ੍ਰਿਆ ਸੂਦ, ਜਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ ਜੀਆਂ ਦੇ ਹੁਕਮਾਂ ਤਹਿਤ ਦਫਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ.ਭ.ਸ ਨਗਰ ਦੇ ਪੈਰਾ ਲੀਗਲ ਵਲੰਟੀਅਰਜ਼ ਦੀਆਂ ਟੀਮਾ ਵੱਲੋਂ ਜ਼ਿਲ੍ਹੇ ਦੇ ਪਿੰਡਾਂ ਵਿੱਚ ਰੁੱਖ ਲਗਾਏ ਜਾ ਰਹੇ ਹਨ । ਇਸ ਤੋਂ ਇਲਾਵਾ ਉਹਨਾ ਵੱਲੋਂ ਦੱਸਿਆਂ ਗਿਆ ਕਿ ਵਾਤਾਵਰਣ ਦੀ ਸੰਭਾਲ ਕਰਨ ਦੀ ਜਿ਼ੰਮੇਵਾਰੀ ਸਾਡੀ ਸਾਰਿਆ ਦੀ ਹੈ ਇਸ ਕਰਕੇ ਸਾਨੂੰ ਸਾਰਿਆ ਨੂੰ ਵੱਧ ਤੋਂ ਵੱਧ ਰੁੱਖ ਲਗਾਏ ਜਾਣੇ ਚਾਹੀਦੇ ਹਨ । ਉਹਨਾਂ ਵੱਲੋਂ ਆਮ ਲੋਕਾਂ ਨੂੰ ਕਿਹਾ ਕਿ ਇਸ ਵਾਰ ਵੱਧ ਤੋਂ ਵੱਧ ਰੁੱਖ ਲਗਾਉਣ ਅਤੇ ਲਗਾਏ ਗਏ ਰੁੱਖ ਦੀ ਸਾਂਭ ਸੰਭਾਲ ਕਰਕੇ ਆਪਣਾ ਫਰਜ਼ ਨਿਭਾਉਣ। ਇਸ ਮੌਕੇ ਪੈਰਾ ਲੀਗਲ ਵਲੰਟੀਅਰ ਸ੍ਰੀ ਬਲਦੇਵ ਭਾਰਤੀ, ਮਿਸ ਸਿਮਰਜੋਤ, ਸ.ਜਰਨੈਲ ਸਿੰਘ ਅਤੇ ਸਮੂਹ ਪੰਚਾਇਤ ਮੈਂਬਰ, ਪਿੰਡ ਵਾਸੀ ਹਾਜ਼ਰ ਸਨ ।

Related Articles

LEAVE A REPLY

Please enter your comment!
Please enter your name here

Latest Articles