Join
Thursday, March 26, 2026
Thursday, March 26, 2026

ਦਿਵਿਆਂਗਾਂ ਨੂੰ ਪਹਿਲ ਦੇ ਆਧਾਰ ‘ਤੇ ਦਿੱਤਾ ਜਾਵੇਗਾ ਸਰਕਾਰੀ ਸਕੀਮਾਂ ਦਾ ਲਾਭ : ਡਾ. ਕੁਲਵਿੰਦਰ ਮਾਨ 

– ਲੈਫ. ਜਨਰਲ ਬਿਕਰਮ ਸਿੰਘ ਸਬ ਡਵੀਜ਼ਨਲ ਹਸਪਤਾਲ, ਬਲਾਚੌਰ ਵਿਖੇ ਦਿਵਿਆਂਗਤਾ ਸਰਟੀਫਿਕੇਟ ਬਣਾਉਣ ਲਈ ਲਗਾਇਆ ਵਿਸ਼ੇਸ਼ ਕੈਂਪ

ਬਲਾਚੌਰ, 12 ਜੂਨ (ਜਤਿੰਦਰ ਪਾਲ ਸਿੰਘ ਕਲੇਰ )

ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਲੈਫ. ਜਨਰਲ ਬਿਕਰਮ ਸਿੰਘ ਸਬ ਡਵੀਜ਼ਨਲ ਹਸਪਤਾਲ, ਬਲਾਚੌਰ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਕੁਲਵਿੰਦਰ ਮਾਨ ਦੀ ਯੋਗ ਰਹਿਨੁਮਾਈ ਹੇਠ ਸਿਹਤ ਵਿਭਾਗ ਵੱਲੋੰ ਦਿਵਿਆਂਗ ਵਿਅਕਤੀਆਂ ਦੇ ਦਿਵਿਆਂਗਤਾ ਸਰਟੀਫਿਕੇਟ ਅਤੇ ਵਿਲੱਖਣ ਪਹਿਚਾਣ ਪੱਤਰ (ਯੂ.ਡੀ.ਆਈ.ਡੀ.) ਬਣਾਉਣ ਲਈ ਲੈਫ. ਜਨਰਲ ਬਿਕਰਮ ਸਿੰਘ ਸਬ ਡਵੀਜ਼ਨਲ ਹਸਪਤਾਲ, ਬਲਾਚੌਰ ਵਿਖੇ ਵਿਸ਼ੇਸ਼ ਕੈਂਪ ਲਾਇਆ ਗਿਆ। ਇਸ ਕੈਂਪ ਵਿੱਚ ਮਾਹਿਰ ਡਾਕਟਰਾਂ ਵੱਲੋਂ ਦਿਵਿਆਂਗ ਵਿਅਕਤੀਆਂ ਦੇ ਮੌਕੇ ‘ਤੇ ਹੀ ਚਾਰ ਦਿਵਿਆਂਗਤਾ ਸਰਟੀਫਿਕੇਟ ਬਣਾਏ ਗਏ, ਜਦੋਂਕਿ ਤਿੰਨ ਦਿਵਿਆਂਗ ਵਿਅਕਤੀਆਂ ਨੂੰ ਅਗਲੇਰੀ ਕਾਰਵਾਈ ਲਈ ਰੈਫਰ ਕੀਤਾ ਗਿਆ।

ਇਸ ਮੌਕੇ ਲੈਫ. ਜਨਰਲ ਬਿਕਰਮ ਸਿੰਘ ਸਬ ਡਵੀਜ਼ਨਲ ਹਸਪਤਾਲ, ਬਲਾਚੌਰ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਕੁਲਵਿੰਦਰ ਮਾਨ ਨੇ ਕਿਹਾ ਕਿ ਸਿਹਤ ਵਿਭਾਗ ਦਿਵਿਆਂਗ ਵਿਅਕਤੀਆਂ ਦੀ ਭਲਾਈ ਲਈ ਹਮੇਸ਼ਾ ਵਚਨਬੱਧ ਹੈ ਅਤੇ ਉਨ੍ਹਾਂ ਨੂੰ ਆਪਣਾ ਦਿਵਿਆਂਗਤਾ ਸਰਟੀਫਿਕੇਟ ਬਣਾ ਕੇ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਭਰਪੂਰ ਲਾਹਾ ਲੈਣਾ ਚਾਹੀਦਾ ਹੈ। ਡਾ. ਮਾਨ ਨੇ ਦੱਸਿਆ ਕਿ ਦਿਵਿਆਂਗਤਾ ਸਰਟੀਫਿਕੇਟ ਨਾਲ ਇੱਕ ਪਾਸੇ ਦਿਵਿਆਂਗ ਵਿਅਕਤੀ ਸਾਰੀਆਂ ਸਰਕਾਰੀ ਸਹੂਲਤਾਂ ਦਾ ਲਾਭ ਪ੍ਰਾਪਤ ਕਰ ਸਕਣਗੇ, ਜਦੋਂਕਿ ਦੂਜੇ ਪਾਸੇ ਉਨ੍ਹਾਂ ਨੂੰ ਸਮਾਜ ਦੀ ਮੁੱਖ-ਧਾਰਾ ਵਿੱਚ ਲਿਆਂਦਾ ਜਾ ਸਕੇਗਾ।

ਉਨ੍ਹਾਂ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਦਿਵਿਆਂਗ ਵਿਅਕਤੀਆਂ ਦੀ ਰਜਿਸਟ੍ਰੇਸ਼ਨ ਕਰਕੇ ਸਬੰਧਤ ਮਾਹਿਰ ਡਾਕਟਰ ਤੋਂ ਟੈਸਟ ਰਿਪੋਰਟ ਲਈ ਜਾਂਦੀ ਹੈ। ਇਸ ਰਿਪੋਰਟ ਦੇ ਅਧਾਰ ’ਤੇ ਉਸ ਦਾ ਸਰਟੀਫਿਕੇਟ ਬਣਾਇਆ ਜਾਂਦਾ ਹੈ, ਜੋ ਉਸ ਦੇ ਦਿਵਿਆਂਗ ਹੋਣ ਨੂੰ ਤਸਦੀਕ ਕਰਦਾ ਹੈ ਅਤੇ ਦਿਵਿਆਂਗ ਵਿਅਕਤੀ ਸਰਕਾਰ ਦੀਆਂ ਵੱਖ-ਵੱਖ ਯੋਜਨਾਵਾਂ ਦਾ ਲਾਭ ਲੈ ਸਕਦਾ ਹੈ।

ਮੈਡੀਕਲ ਟੀਮ ਵਿੱਚ ਜ਼ਿਲ੍ਹਾ ਮਨੋਵਿਗਿਆਨੀ ਡਾ ਰਾਜਨ ਸਾਸ਼ਤਰੀ, ਡਾ. ਪੑਿਅੰਕਾ, ਡਾ. ਮਨਦੀਪ ਕੌਰ ਤੇ ਡਾ. ਜਤਿਨ ਭੱਲਾ ਸਮੇਤ ਹੋਰ ਮਾਹਰ ਡਾਕਟਰ ਸ਼ਾਮਿਲ ਸਨ।

Related Articles

LEAVE A REPLY

Please enter your comment!
Please enter your name here

Latest Articles

2

2