Join
Monday, March 30, 2026
Monday, March 30, 2026

ਮਿਰਗੀ ਦੀ ਬਿਮਾਰੀ ਨੂੰ ਲੈ ਕੇ ਲੋਕਾਂ ਵਿਚ ਫੈਲੀਆਂ ਗਲਤ ਧਾਰਨਾਵਾਂ ਨੂੰ ਦੂਰ ਕਰਨ ਦੀ ਲੋੜ : ਡਾ. ਗਗਨਦੀਪ ਸਿੰਘ

– ਸਟਾਪ ਐਪੀਲੈਪਸੀ ਪ੍ਰੋਜੈਕਟ” ਦਾ ਮੁੱਖ ਮੰਤਵ ਮਿਰਗੀ ਦੀ ਬਿਮਾਰੀ ਦੀ ਪਹੁੰਚਣਯੋਗ ਤੇ ਮਿਆਰੀ ਦੇਖਭਾਲ ਮੁਹੱਈਆ ਕਰਵਾਉਣਾ
– ਲੈਫ. ਜਨਰਲ ਬਿਕਰਮ ਸਿੰਘ ਸਬ ਡਵੀਜ਼ਨਲ ਹਸਪਤਾਲ, ਬਲਾਚੌਰ ਵਿਖੇ ਫਾਰਮੇਸੀ ਅਫ਼ਸਰਾਂ ਤੇ ਆਸ਼ਾ ਵਰਕਰਾਂ ਦੀ ਸਮਰੱਥਾ ਨਿਰਮਾਣ ਟ੍ਰੇਨਿੰਗ ਆਯੋਜਿਤ

ਬਲਾਚੌਰ, 14 ਜੂਨ 2025 : ਦਯਾਨੰਦ ਮੈਡੀਕਲ ਕਾਲਜ ਤੇ ਹਸਪਤਾਲ, ਲੁਧਿਆਣਾ ਵੱਲੋਂ ਜ਼ਿਲ੍ਹਾ ਸਿਹਤ ਵਿਭਾਗ, ਸ਼ਹੀਦ ਭਗਤ ਸਿੰਘ ਨਗਰ ਦੇ ਸਹਿਯੋਗ ਨਾਲ “ਸਟਾਪ ਐਪੀਲੈਪਸੀ ਪ੍ਰੋਜੈਕਟ” ਤਹਿਤ ਮਿਰਗੀ ਦੀ ਬਿਮਾਰੀ ਦੇ ਇਲਾਜ ਨੂੰ ਹੋਰ ਬਿਹਤਰ ਅਤੇ ਪਹੁੰਚਣਯੋਗ ਬਣਾਉਣ ਲਈ ਲੈਫ. ਜਨਰਲ ਬਿਕਰਮ ਸਿੰਘ ਸਬ ਡਵੀਜ਼ਨਲ ਹਸਪਤਾਲ, ਬਲਾਚੌਰ ਵਿਖੇ ਫਾਰਮੇਸੀ ਅਫ਼ਸਰਾਂ ਤੇ ਆਸ਼ਾ ਵਰਕਰਾਂ ਦੀ ਸਮਰੱਥਾ ਨਿਰਮਾਣ ਟ੍ਰੇਨਿੰਗ ਆਯੋਜਿਤ ਕੀਤੀ ਗਈ।

ਇਸ ਮੌਕੇ ਦਯਾਨੰਦ ਮੈਡੀਕਲ ਕਾਲਜ ਤੇ ਹਸਪਤਾਲ, ਲੁਧਿਆਣਾ ਦੇ ਨਿਊਰੋਲੋਜੀ ਵਿਭਾਗ ਦੇ ਮੁਖੀ ਪ੍ਰੋਫੈਸਰ ਡਾ. ਗਗਨਦੀਪ ਸਿੰਘ ਨੇ ਦੱਸਿਆ ਕਿ ਮਿਰਗੀ ਦਿਮਾਗ ਨਾਲ ਸਬੰਧਿਤ ਤੰਤੂ ਪ੍ਰਣਾਲੀ ਦਾ ਇੱਕ ਵਿਗਾੜ ਹੈ। ਇਹ ਪ੍ਰੋਜੈਕਟ ਮਿਰਗੀ ਤੋਂ ਪੀੜਤ ਲੋਕਾਂ ਨੂੰ ਬਿਹਤਰ ਤੇ ਪਹੁੰਚਣਯੋਗ ਸਕਰੀਨਿੰਗ ਤੇ ਡਾਇਗਨੌਸਟਿਕ ਸਿਹਤ ਸੇਵਾਵਾਂ ਪ੍ਰਦਾਨ ਕਰੇਗਾ। ਉਨ੍ਹਾਂ ਨੇ ਦੱਸਿਆ ਕਿ ਮਿਰਗੀ ਦੇ ਮਰੀਜ਼ਾਂ ਨੂੰ ਮਿਰਗੀ ਦਾ ਇਲਾਜ ਅਧੂਰਾ ਨਹੀਂ ਛੱਡਣਾ ਚਾਹੀਦਾ, ਕਿਉਂਕਿ ਇਕ ਵੀ ਖੁਰਾਕ ਮਿਸ ਕਰਨ ਨਾਲ ਮਿਰਗੀ ਦਾ ਦੌਰਾ ਪੈਣ ਦਾ ਖਤਰਾ ਵੱਧ ਸਕਦਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਸਹੀ ਇਲਾਜ ਨਾਲ ਮਿਰਗੀ ਦੇ 70 ਫੀਸਦੀ ਮਰੀਜ਼ਾਂ ਦੀ ਤਿੰਨ ਤੋਂ ਪੰਜ ਸਾਲ ਤੱਕ ਦਵਾਈ ਬੰਦ ਹੋ ਜਾਂਦੀ ਹੈ।

ਉਨ੍ਹਾਂ ਦੱਸਿਆ ਕਿ ਮਿਰਗੀ ਦੀ ਬਿਮਾਰੀ ਦਿਮਾਗ ਵਿੱਚ ਟਿਊਮਰ ਦਾ ਹੋਣਾ, ਸਿਰ ਦੀ ਸੱਟ ਜਾਂ ਦਿਮਾਗੀ ਤਪਦਿਕ, ਦਿਮਾਗੀ ਤਣਾਅ, ਦਿਮਾਗੀ ਸੋਜਿਸ਼, ਦਿਮਾਗੀ ਲਹੂ ਨਾੜੀਆਂ ਦੇ ਨੁਕਸ, ਮੰਦਬੁੱਧੀ ਹੋਣਾ, ਦਿਮਾਗ ਵਿੱਚ ਲਾਗ ਦਾ ਹੋਣਾ, ਸ਼ਰਾਬ ਤੇ ਤੇਜ਼ ਦਵਾਈਆਂ ਕਾਰਨ ਵੀ ਹੋ ਸਕਦੀ ਹੈ। ਮਿਰਗੀ ਦੀ ਬਿਮਾਰੀ ਦੇ ਲੱਛਣਾਂ ਦੀ ਪਛਾਣ ਕਰਨਾ ਬੇਹੱਦ ਜ਼ਰੂਰੀ ਹੈ। ਇੱਕਦਮ ਬੇਹੋਸ਼ ਹੋ ਕੇ ਡਿੱਗਣਾ, ਸਰੀਰ ਆਕੜਣਾ, ਝਟਕੇਦਾਰ ਦੌਰੇ ਪੈਣਾ, ਮੂੰਹ ਵਿੱਚੋਂ ਝੱਗ ਨਿਕਲਣਾ, ਦੰਦਲ ਪੈਣਾ, ਪਿਸ਼ਾਬ ਕੱਪੜਿਆਂ ਵਿਚ ਨਿਕਲਣਾ ਅਤੇ ਜੀਭ ਟੁੱਕੀ ਜਾਣਾ ਇਸ ਦੇ ਲੱਛਣਾਂ ਵਿਚ ਸ਼ਾਮਲ ਹਨ। ਮਿਰਗੀ ਦਾ ਦੌਰਾ ਪੈਣ ਦੀ ਹਾਲਤ ਦੌਰਾਨ ਤੁਰੰਤ ਮੁੱਢਲੀ ਡਾਕਟਰੀ ਸਹਾਇਤਾ ਦੇ ਕੇ ਮਰੀਜ਼ ਦੀ ਵਿਗੜ ਰਹੀ ਹਾਲਤ ਨੂੰ ਕਾਬੂ ਕਰਨਾ ਸੰਭਵ ਹੈ।

ਡਾ. ਗਗਨਦੀਪ ਸਿੰਘ ਨੇ ਇਹ ਵੀ ਕਿਹਾ ਕਿ ਮਿਰਗੀ ਦੀ ਬਿਮਾਰੀ ਨੂੰ ਲੈ ਕੇ ਲੋਕਾਂ ਵਿਚ ਬਹੁਤ ਸਾਰੇ ਭਰਮ-ਮਿੱਥਾਂ ਅਤੇ ਗਲਤ ਧਾਰਨਾਵਾਂ ਹਨ, ਜਿਸਦੇ ਚੱਲਦਿਆਂ ਉਹ ਡਾਕਟਰੀ ਇਲਾਜ ਅੱਧ ਵਿਚਾਲੇ ਛੱਡ ਦਿੰਦੇ ਹਨ। ਅਜਿਹੇ ਵਿਚ ਇਹ ਬਿਮਾਰੀ ਹੋਰ ਗੰਭੀਰ ਰੂਪ ਧਾਰਨ ਕਰ ਲੈਂਦੀ ਹੈ। ਉਨ੍ਹਾਂ ਕਿਹਾ ਕਿ ਬਿਹਤਰ ਇਲਾਜ ਪ੍ਰਬੰਧਨ ਨਾਲ ਮਿਰਗੀ ਤੋਂ ਪੀੜਤ ਵਿਅਕਤੀ ਆਮ ਲੋਕਾਂ ਦੀ ਤਰ੍ਹਾਂ ਆਪਣੀ ਜ਼ਿੰਦਗੀ ਬਤੀਤ ਕਰ ਸਕਦਾ ਹੈ।

ਇਸ ਮੌਕੇ ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਨੇ ਦੱਸਿਆ ਕਿ ਮਿਰਗੀ ਦੀ ਬਿਮਾਰੀ ਦੇ ਕੇਸਾਂ ਦੀ ਪਛਾਣ ਲਈ ਜ਼ਿਲ੍ਹੇ ਵਿੱਚ ਪਾਇਲਟ ਪ੍ਰੋਜੈਕਟ ਦੇ ਤੌਰ ‘ਤੇ ਚੱਲ ਰਹੇ “ਸਟਾਪ ਐਪੀਲੈਪਸੀ ਪ੍ਰੋਜੈਕਟ” ਤਹਿਤ ਪਿੰਡਾਂ ਵਿੱਚ ਮਿਰਗੀ ਤੋਂ ਪੀੜਤ ਲੋਕਾਂ ਦੀ ਘਰ-ਘਰ ਜਾ ਕੇ ਪਛਾਣ ਕੀਤੀ ਜਾ ਰਹੀ ਹੈ ਅਤੇ ਇਸ ਪ੍ਰੋਜੈਕਟ’ ਤਹਿਤ ਮਿਰਗੀ ਦੇ ਸ਼ੱਕੀ ਲੋਕਾਂ ਦੀ ਪਛਾਣ ਹੋਣ ਉਪਰੰਤ ਬਿਮਾਰੀ ਦੀ ਪੁਸ਼ਟੀ ਲਈ ਉਨ੍ਹਾਂ (ਮਰੀਜ਼ਾਂ) ਨੂੰ ਮਾਹਰ ਡਾਕਟਰਾਂ ਕੋਲ ਰੈਫਰ ਕੀਤਾ ਜਾ ਰਿਹਾ ਹੈ।

ਇਸ ਮੌਕੇ ਹੋਰਨਾਂ ਤੋਂ ਡਿਪਟੀ ਮੈਡੀਕਲ ਕਮਿਸ਼ਨਰ ਡਾ. ਹਰਪ੍ਰੀਤ ਸਿੰਘ, ਲੈਫ. ਜਨਰਲ ਬਿਕਰਮ ਸਿੰਘ ਸਬ ਡਵੀਜ਼ਨਲ ਹਸਪਤਾਲ, ਬਲਾਚੌਰ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਕੁਲਵਿੰਦਰ ਮਾਨ, ਡਾ ਰਾਜਨ ਸਾਸ਼ਤਰੀ, ਬਲਾਕ ਐਕਸਟੈਂਸ਼ਨ ਐਜੂਕੇਟਰ ਨਿਰਮਲ ਸਿੰਘ, ਦਯਾਨੰਦ ਮੈਡੀਕਲ ਕਾਲਜ ਤੇ ਹਸਪਤਾਲ, ਲੁਧਿਆਣਾ ਤੋਂ

ਸਟਾਪ ਐਪੀਲੈਪਸੀ ਪ੍ਰੋਜੈਕਟ” ਦੇ ਰਿਸਰਚ ਐਸੋਸੀਏਟ ਡਾ. ਸਰਿਸ਼ਟੀ ਵਰਮਾ,  ਕਲੀਨੀਕਲ ਰਿਸਰਚ ਟ੍ਰੇਨਿੰਗ ਫੈਲੋ ਉਤਪਲ ਗਗੋਈ ਤੇ ਬੱਬਲ ਸਮੇਤ ਸਿਹਤ ਵਿਭਾਗ ਦੇ ਮੈਡੀਕਲ ਅਫਸਰ ਅਤੇ ਹੋਰ ਅਧਿਕਾਰੀ ਮੌਜੂਦ ਸਨ।

Related Articles

LEAVE A REPLY

Please enter your comment!
Please enter your name here

Latest Articles

2

2