Join
Monday, March 30, 2026
Monday, March 30, 2026

ਡਿਪਟੀ ਕਮਿਸ਼ਨਰ ਵੱਲੋਂ ਐਸ.ਡੀ.ਐਮਜ਼ ਨੂੰ ਮਾਈਨਿੰਗ ਸੰਭਾਵਿਤ ਖੇਤਰ ’ਚ ਨਿਯਮਿਤ ਦੌਰੇ ਕਰਨ ਦੇ ਨਿਰਦੇਸ਼

ਗੈਰ ਕਾਨੂੰਨੀ ਮਾਈਨਿੰਗ ‘ਤੇ ਨਜ਼ਰ ਰੱਖਣ ਕਿਹਾ, ਅਜਿਹੀ ਕਾਰਵਾਈ ਹੋਣ ’ਤੇ ਸੂਚਿਤ ਕਰਨ ਦੀਆਂ ਹਦਾਇਤਾਂ  

ਸਰਕਾਰੀ ਜ਼ਮੀਨਾਂ ‘ਤੇ ਮਾਈਨਿੰਗ ਲਈ ਅਧਿਕਾਰੀਆਂ ਨੂੰ ਐਨ.ਓ.ਸੀ. ਜਾਰੀ ਕਰਨ ਦੇ ਵੀ ਦਿੱਤੇ ਨਿਰਦੇਸ਼ 

ਸ਼ਹੀਦ ਭਗਤ ਸਿੰਘ ਨਗਰ, 14 ਜੂਨ(ਜਤਿੰਦਰ ਪਾਲ ਸਿੰਘ ਕਲੇਰ )  ਡਿਪਟੀ ਕਮਿਸ਼ਨਰ ਅੰਕੁਰਜੀਤ ਸਿੰਘ ਨੇ ਸ਼ੁੱਕਰਵਾਰ ਨੂੰ ਉਪ ਮੰਡਲ ਮੈਜਿਸਟ੍ਰੇਟਜ਼ ਨੂੰ ਹਦਾਇਤ ਕੀਤੀ ਕਿ ਉਨ੍ਹਾਂ ਦੇ ਅਧਿਕਾਰ ਖੇਤਰ ਵਿੱਚ ਜੇਕਰ ਕੋਈ ਗੈਰ-ਕਾਨੂੰਨੀ ਮਾਈਨਿੰਗ ਹੁੰਦੀ ਹੈ ਤਾਂ ਉਸ ’ਤੇ ਨਜ਼ਰ ਰੱਖਦਿਆਂ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ ।

ਡਿਪਟੀ ਕਮਿਸ਼ਨਰ ਅੰਕੁਰਜੀਤ ਸਿੰਘ ਨੇ ਜ਼ਿਲ੍ਹਾ ਪੱਧਰੀ ਨਿਗਰਾਨ ਕਮੇਟੀ ਦੀ ਮੀਟਿੰਗ ਦੌਰਾਨ ਸਮੂਹ ਐਸ.ਡੀ.ਐਮ. ਸਬ ਡਵੀਜ਼ਨ ਪੱਧਰ ‘ਤੇ ਕਮੇਟੀਆਂ ਦਾ ਗਠਨ ਕਰਨ ਲਈ ਕਿਹਾ, ਜੋ ਮਾਈਨਿੰਗ ਸੰਭਾਵਿਤ ਖੇਤਰਾਂ ਵਿੱਚ ਨਿਯਮਿਤ ਤੌਰ ’ਤੇ ਦੌਰੇ ਯਕੀਨੀ ਬਣਾਉਣਗੀਆਂ। ਉਨ੍ਹਾਂ ਕਿਹਾ ਕਿ ਇਸ ਨਾਲ ਅਜਿਹੀਆਂ ਗੈਰ-ਕਾਨੂੰਨੀ ਗਤੀਵਿਧੀਆਂ ‘ਤੇ ਬਿਹਤਰ ਢੰਗ ਨਾਲ ਨਜ਼ਰ ਰੱਖੀ ਜਾ ਸਕੇਗੀ। ਡਿਪਟੀ ਕਮਿਸ਼ਨਰ ਨੇ ਐਸ.ਡੀ.ਐਮਜ਼. ਨੂੰ ਦੌਰਿਆਂ ਅਤੇ ਜ਼ਿਲ੍ਹੇ ਵਿੱਚ ਗੈਰ-ਕਾਨੂੰਨੀ ਮਾਈਨਿੰਗ ਦੇ ਮਾਮਲੇ ਵਿੱਚ ਕੀਤੀ ਗਈ ਕਾਰਵਾਈ ਦੀ ਵਿਸਥਾਰਤ ਰਿਪੋਰਟ ਪੇਸ਼ ਕਰਨ ਦੇ ਵੀ ਨਿਰਦੇਸ਼ ਦਿੱਤੇ।

ਮਾਈਨਿੰਗ ਲਈ ਢੁੱਕਵੀਂਆਂ ਸਰਕਾਰੀ ਜ਼ਮੀਨਾਂ ਦਾ ਜਾਇਜ਼ਾ ਲੈਂਦਿਆਂ ਡਿਪਟੀ ਕਮਿਸ਼ਨਰ ਅੰਕੁਰਜੀਤ ਸਿੰਘ ਨੇ ਸਬੰਧਤ ਅਧਿਕਾਰੀਆਂ ਨੂੰ ਇਤਰਾਜ਼ਹੀਣਤਾ ਸਰਟੀਫਿਕੇਟ ਪ੍ਰਦਾਨ ਕਰਨ ਲਈ ਪ੍ਰਕਿਰਿਆ ਸ਼ੁਰੂ ਕਰਨ ਦੀਆਂ ਵੀ ਹਦਾਇਤਾਂ ਦਿੱਤੀਆਂ ਤਾਂ ਜੋ ਜ਼ਮੀਨ ਦੇ ਇਨ੍ਹਾਂ ਟੁੱਕੜਿਆਂ ‘ਤੇ ਲੋੜੀਂਦੀ ਮਾਈਨਿੰਗ ਸ਼ੁਰੂ ਕੀਤੀ ਜਾ ਸਕੇ। ਮਾਈਨਿੰਗ ਵਿਭਾਗ ਦੇ ਅਧਿਕਾਰੀਆਂ ਨੇ ਡਿਪਟੀ ਕਮਿਸ਼ਨਰ ਨੂੰ ਜਾਣੂ ਕਰਵਾਇਆ ਕਿ ਵੱਖ-ਵੱਖ ਵਿਭਾਗਾਂ ਦੀਆਂ ਟੀਮਾਂ ਵੱਲੋਂ ਗੈਰ-ਕਾਨੂੰਨੀ ਮਾਈਨਿੰਗ ਪੱਖੋਂ ਸੰਵੇਦਨਸ਼ੀਲ ਥਾਵਾਂ ਦੀ ਨਿਯਮਿਤ ਜਾਂਚ ਕੀਤੀ ਜਾ ਰਹੀ ਹੈ।

Related Articles

LEAVE A REPLY

Please enter your comment!
Please enter your name here

Latest Articles

2

2