Join
Monday, March 30, 2026
Monday, March 30, 2026

ਗੁਰਦੁਆਰਾ ਝੰਡਾ ਸਾਹਿਬ ਪਡਿਆਲਾ ਵਿਖੇ ਸਲਾਨਾ ਵਿਸ਼ਾਲ ਧਾਰਮਿਕ ਸਮਾਗਮ ਧੂਮ ਧਾਮ ਨਾਲ ਮਨਾਇਆ

ਇਸ ਮੌਕੇ ਖੂਨਦਾਨ ਤੇ ਦਸਤਾਰ ਮੁਕਾਬਲੇ ਵੀ ਕਰਵਾਏ

ਰੂਪਨਗਰ /ਕੁਰਾਲੀ,14 ਜੂਨ (ਜਤਿੰਦਰ ਪਾਲ ਸਿੰਘ ਕਲੇਰ ) :-

ਸਾਹਿਬ ਸ੍ਰੀ ਗੁਰੂ ਹਰਗੋਬਿੰਦ ਮਹਾਰਾਜ ਜੀ ਦੇ ਚਰਨ ਛੋਹ ਪ੍ਰਾਪਤ ਧਰਤੀ ਗੁਰਦੁਆਰਾ ਝੰਡਾ ਸਾਹਿਬ (ਪਡਿਆਲਾ) ਵਿਖੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸਾਲਾਨਾ ਧਾਰਮਿਕ ਸਮਾਗਮ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ । ਇਸ ਸੰਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਗੁਰਮੀਤ ਸਿੰਘ ਸੋਢੀ ਨੇ ਦੱਸਿਆ ਕਿ ਹਰ ਸਾਲ ਦੀ ਤਰਾਂ ਇਸ ਸਾਲ ਵੀ ਗੁਰਦੁਆਰਾ ਸਾਹਿਬ ‘ਚ  ਸ੍ਰੀ ਗੁਰੂ ਗ੍ਰੰਥ ਸਹਿਬ ਜੀ ਦੇ ਪ੍ਰਕਾਸ਼ ਦਿਹਾੜੇ ਸਬੰਧੀ ਰਖਵਾਏ  ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਪੰਥ ਦੇ ਮਹਾਨ ਢਾਡੀ  ਗੋਲਡ ਮੈਡਲਿਸਟ ਮਲਕੀਤ ਸਿੰਘ ਪਪਰਾਲੀ, ਭਾਈ ਜਸਵੰਤ ਸਿੰਘ ਅਤੇ ਰਾਗੀ ਗੁਰਦੀਪ ਸਿੰਘ ਗੋਬਿੰਦਗੜ ਵਾਲੇ ਤੇ ਹੋਰ ਜਥਿਆ ਨੇ ਗੁਰੂ ਵਾਰਾਂ ਅਤੇ ਕੀਰਤਨ ਦੁਆਰਾ ਆਈਆਂ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਉਨ੍ਹਾਂ ਸਮੂਹ ਨਾਨਕ ਨਾਮ ਲੇਵਾ ਸੰਗਤਾਂ ਨੂੰ ਇਸ ਸਾਲਾਨਾ ਧਾਰਮਿਕ ਸਮਾਗਮ ਵਿਚ ਵੱਧ ਤੋਂ ਵੱਧ ਹਾਜ਼ਰੀ ਭਰਨ ਤੇ ਧੰਨਵਾਦ ਵੀ ਕੀਤਾ। ਇਸੇ ਦੌਰਾਨ ਮੁੱਖ ਸੇਵਾਦਰ ਭਾਈ ਗੁਰਮੀਤ ਸਿੰਘ ਸੋਢੀ ਅਤੇ ਬੀਬੀ ਮਨਜੀਤ ਕੌਰ ਨੌਜਵਾਨ ਸਭਾ ਸੋਹਾਣਾ ਦੀ ਅਗਵਾਈ ਵਿੱਚ ਦਸਤਾਰ ਪੱਗ ਦੇ ਮੁਕਾਬਲੇ ਵੀ ਕਰਵਾਏ ਗਏ, ਜਿਨਾਂ ਵਿੱਚ ਕਰੀਬ 350 ਬੱਚਿਆ ਨੇ ਭਾਗ ਲਿਆ । ਇਨਾ ਮੁਕਾਬਲਿਆ ਵਿੱਚ ਭਾਗ ਲੈਣ ਵਾਲੇ ਸਮੂਹ ਨੌਜਵਾਨਾਂ ਨੂੰ ਪੱਗਾਂ ਨਾਲ ਸਨਮਾਨਿਤ ਕੀਤਾ ਗਿਆ। ਇਸ ਦੌਰਾਨ ਆਈਆਂ ਸੰਗਤਾਂ ਲਈ ਮੁਫਤ ਮੈਡੀਕਲ  ਚੈਕਅੱਪ ਕੈਂਪ ਵੀ ਲਗਾਇਆ ਗਿਆ, ਜਿਸ ਵਿੱਚ ਡਾਕਟਰਾਂ ਦੀ ਟੀਮ ਵੱਲੋਂ  ਜਿੱਥੇ 450 ਮਰੀਜਾਂ ਦੇ ਚੈਕਅੱਪ ਕੀਤਾ ਗਿਆ, ਉਥੇ ਮੁਫਤ ਦਵਾਈਆਂ ਵੀ ਦਿੱਤੀਆਂ ਗਈਆਂ। ਇਸ ਮੌਕੇ ਕਾਂਗਰਸੀ ਆਗੂ ਗੁਰਪ੍ਰਤਾਪ ਸਿੰਘ ਪਡਿਆਲਾ, ਬਸਪਾ ਆਗੂ ਰਾਜਿੰਦਰ ਸਿੰਘ ਨਨਹੇੜੀਆਂ, ਨਾਗਰ ਸਿੰਘ ,ਐਸਜੀਪੀ ਮੈਂਬਰ, ਜਗਦੇਵ ਸਿੰਘ ਪਵਾਰ, ਬੀਬਾ ਮਨਜੀਤ ਕੌਰ ਆਸਟਰੇਲੀਆ, ਕੁਲਵਿੰਦਰ ਸਿੰਘ ਨਗਲੀਆਂ, ਮੁਕੇਸ ਰਾਣਾ ਚਨਾਲੋਂ, ਅਜੀਤ ਸਿੰਘ ਲੌਗੀਆਂ,ਅਵਤਾਰ ਸਿੰਘ ਘੁਮਾਣ, ਪਰਮਜੀਤ ਸਿੰਘ ਗਿੱਲ, ਜਗਦੇਵ ਸਿੰਘ, ਮੇਜਰ ਕਰਨੈਲ ਸਿੰਘ,ਪ੍ਰੀਤਮ ਸਿੰਘ, ਸੂਬੇਦਾਰ ਪ੍ਰਵਿੰਦਰ ਸਿੰਘ,ਲਖਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਗੁਰਚਰਨ ਸਿੰਘ, ਅਮ੍ਰਿਤਪਾਲ ਸਿੰਘ,ਜਗਤਾਰ ਸਿੰਘ, ਹਰਜਿੰਦਰ ਸਿੰਘ,  ਸਮੇਤ ਵੱਡੀ ਗਿਣਤੀ ਵਿਚ ਦੇਸ਼ ਵਿਦੇਸ਼ ਦੀਆਂ ਸੰਗਤਾਂ ਨੇ ਹਾਜ਼ਰੀ ਲਗਵਾਈ। ਇਸ ਮੌਕੇ ਸੰਗਤਾਂ ਲਈ ਜਿਥੇ ਦੇਸੀ ਘਿਉ ਦੀਆਂ ਜਲੇਬੀਆਂ ਦਾ ਲੰਗਰ ਅਤੁੱਟ ਵਰਤਾਇਆ ਗਿਆ ਉਥੇ ਠੰਡੇ ਮਿੱਠੇ ਜਲ ਦੀ ਛਬੀਲ ਦੇ ਨਾਲ ਨਾਲ ਫਰੂਟੀਆਂ ਦੀ ਛਬੀਲ ਵੀ ਲਗਾਈ ਗਈ।

Related Articles

LEAVE A REPLY

Please enter your comment!
Please enter your name here

Latest Articles

2

2