Join
Monday, March 30, 2026
Monday, March 30, 2026

ਸ਼ਹਿਰ ਚ ਵੱਖ ਵੱਖ ਥਾਈਂ ਮਨਾਇਆ ਸੰਗਰਾਂਦ ਦਾ ਪਵਿੱਤਰ ਦਿਹਾੜਾ 

ਨਵਾਂਸ਼ਹਿਰ 15 ਜੂਨ (ਜਤਿੰਦਰ ਪਾਲ ਸਿੰਘ ਕਲੇਰ )

ਨਵਾਂ ਸ਼ਹਿਰ ਵਿਖੇ ਹਾੜ ਮਹੀਨੇ ਦੀ ਪਵਿੱਤਰ ਸੰਗਰਾਂਦ ਦਾ ਦਿਹਾੜਾ ਵੱਖ ਵੱਖ  ਥਾਈਂ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਚੰਡੀਗੜ੍ਹ ਚੌਂਕ ਸਥਿਤ ਗੁਰਦੁਆਰਾ ਸਿੰਘ ਸਭਾ ਨਵਾਂਸ਼ਹਿਰ ਵਿਖੇ ਹਾੜ ਮਹੀਨੇ ਦੀ ਸੰਗਰਾਂਦ ਨੂੰ ਮੁੱਖ ਰੱਖਦਿਆਂ ਬਾਰਾਂਮਾਹ ਦੇ ਪਾਠ ਸਰਵਣ ਕਰਵਾਏ ਗਏ ਅਤੇ ਬਾਅਦ ਵਿੱਚ ਅਸਾੜ ਮਹੀਨੇ ਦੀ ਭਾਈ ਮਨਜੀਤ ਸਿੰਘ ਵੱਲੋਂ ਵਿਆਖਿਆ ਕੀਤੀ ਗਈ। ਉਪਰੰਤ ਭਾਈ ਸੁਖਬੀਰ ਸਿੰਘ ਦੇ ਰਾਗੀ ਜਥੇ ਨੇ ਕੀਰਤਨ ਕਰਵਾਇਆ। ਸਮਾਪਤੀ ਤੇ ਅਰਦਾਸ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ। ਇਸ ਮੌਕੇ ਰਾਜਾ ਹਸਪਤਾਲ ਨਵਾਂ ਸ਼ਹਿਰ ਵੱਲੋਂ ਮਰੀਜ਼ਾਂ ਦੀਆਂ ਆਮ ਬਿਮਾਰੀਆਂ ਦੀ ਜਾਂਚ ਮੁਫਤ ਵਿੱਚ ਕੈਂਪ ਲਗਾ ਕੇ ਕੀਤੀ ਗਈ। ਗੁਰਦੁਆਰਾ ਪ੍ਰਬੰਧਕ ਦੇ ਪ੍ਰਧਾਨ ਮੱਖਣ ਸਿੰਘ ਗਰੇਵਾਲ ਅਤੇ ਸ਼੍ਰੀ ਗੁਰੂ ਰਾਮਦਾਸ ਸਰੋਸਾਇਟੀ ਦੇ ਪ੍ਰਧਾਨ ਸੁਖਵਿੰਦਰ ਸਿੰਘ ਥਾਂਦੀ ਨੇ ਸੰਗਰਾਂਦ ਦੇ ਪਵਿੱਤਰ ਦਿਹਾੜੇ ਮੌਕੇ ਸੰਗਤਾਂ ਨੂੰ ਵਧਾਈ ਦਿੱਤੀ। ਇਸ ਤੋਂ ਇਲਾਵਾ ਰੇਲਵੇ ਰੋਡ ਸਥਿਤ ਭਾਰਤ ਸਰਕਾਰ ਤੋਂ ਮਾਨਤਾ ਪ੍ਰਾਪਤ ਰੈਡ ਕ੍ਰਾਸ ਨਸ਼ਾ ਮੁਕਤੀ ਅਤੇ ਪੁਨਰਵਾਸ ਕੇਂਦਰ ਵਿਖੇ ਵੀ ਸੰਗਰਾਂਦ ਦਾ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ ਇਸ ਮੌਕੇ ਤੇ ਬਾਰਾਂ ਮਾਹ ਦੇ ਪਾਠ ਤੋਂ ਉਪਰੰਤ ਸ਼ੁਕਰਾਨੇ ਦੀ ਅਰਦਾਸ ਕੀਤੀ ਗਈ ਅਤੇ ਪ੍ਰੋਜੈਕਟ ਦੇ ਟਰੈਕਟਰ ਚਮਨ ਸਿੰਘ ਵੱਲੋਂ ਸੰਸਥਾ ਅੰਦਰ ਦਾਖਲ ਨੌਜਵਾਨਾਂ ਨੂੰ ਨਸ਼ਾ ਤੋਂ ਅਤੇ ਪਤਿਤ ਪੁਣੇ ਤੋਂ ਦੂਰ ਰਹਿ ਕੇ ਨਰੋਆ ਪੰਜਾਬ ਸਿਰਜਣ ਦੀ ਗੱਲ ਕਹੀ ਅਤੇ 26 ਜੂਨ ਨੂੰ ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਤੇ ਨਸ਼ਾ ਤਸਕਰੀ ਤੋਂ ਮੁਕਤੀ ਦਾ ਦਿਲ ਮਨਾਉਣ ਲਈ ਵਿਚਾਰ ਵਟਾਂਦਰਾ ਕੀਤਾ। ਵੱਖ ਵੱਖ ਬੁਲਾਰਿਆਂ ਆਪਣੇ ਵਿਚਾਰ ਪੇਸ਼ ਕੀਤੇ।ਇਸ ਮੌਕੇ ਤੇ ਪ੍ਰਿੰਸੀਪਲ ਜਸਪਾਲ ਸਿੰਘ ਗਿੱਦਾ, ਮਾਸਟਰ ਹਰਿੰਦਰ ਸਿੰਘ, ਸਮਾਜ ਸੇਵੀ ਸੁਭਾਸ਼ ਅਰੋੜਾ,ਸ:ਚਮਨ ਸਿੰਘ ਪ੍ਰੋਜੈਕਟ ਡਾਇਰੈਕਟਰ ਰੈੱਡ ਕਰਾਸ ਨਸ਼ਾ ਪੀੜਤਾਂ ਲਈ ਏਕੀ ਕਿ੍ਤ ਮੁੜ ਵਸੇਬਾ ਕੇਂਦਰ ਨਵਾਂਸ਼ਹਿਰ, ਮਨਜੀਤ ਸਿੰਘ, ਬਲਜੀਤ ਕੁਮਾਰ, ਪਰਵੇਸ਼ ਕੁਮਾਰ, ਪਰਵੀਨ ਕੁਮਾਰੀ,ਕਮਲਾ ਰਾਣੀ, ਮਰੀਜ਼ ਅਤੇ ਉਨ੍ਹਾਂ ਦੇ ਪਰਿਵਾਰਿਕ ਮੈਂਬਰ ਆਦਿ ਹਾਜ਼ਰ ਸਨ।

Related Articles

LEAVE A REPLY

Please enter your comment!
Please enter your name here

Latest Articles

2

2