Join
Monday, March 30, 2026
Monday, March 30, 2026

ਪਿੰਡ ਕਰਾਵਰ ਵਿੱਖੇ ਨੈਸ਼ਨਲ ਵੈਕਟਰ ਬੌਰਨ ਡਜੀਜ ਕੰਟਰੋਲ ਪ੍ਰੋਗਰਾਮ ਤਹਿਤ ਜਾਗਰੂਕ ਕੀਤਾ 

ਬਲਾਚੌਰ 18 ਜੂਨ (ਜਤਿੰਦਰ ਪਾਲ ਸਿੰਘ ਕਲੇਰ ) 

ਸਿਵਲ ਸਰਜਨ ਸ਼ਹੀਦ ਭਗਤ ਸਿੰਘ ਨਗਰ ਡਾਕਟਰ ਗੁਰਿੰਦਰਜੀਤ ਸਿੰਘ ਅਤੇ ਐਪੀਡੀਮੋਲੋਜਿਸਟ ਡਾਕਟਰ ਰਕੇਸ਼ ਪਾਲ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾਕਟਰ ਨਵਰੀਤ ਕੌਰ ਪੀ ਐੱਚ ਸੀ ਸੜੌਆ ਜੀ ਦੀ ਯੋਗ ਅਗਵਾਈ ਹੇਠ ਸੈਕਟਰ ਸਾਹਿਬਾ ਦੇ ਅਧੀਨ ਪਿੰਡ ਕਰਾਵਰ ਵਿੱਖੇ ਨੈਸ਼ਨਲ ਵੈਕਟਰ ਬੌਰਨ ਡਜੀਜ ਕੰਟਰੋਲ ਪ੍ਰੋਗਰਾਮ ਤਹਿਤ ਜਾਗਰੂਕ ਕੀਤਾ ਗਿਆ ਜਿਸ ਵਿੱਚ ਹੈਲਥ ਇੰਸਪੈਕਟਰ ਗੁਰਿੰਦਰ ਸਿੰਘ ਨੇ ਡੇਂਗੂ, ਮਲੇਰੀਆ, ਅਤੇ ਚਿੰਕਨਗੁਨੀਆ ਦੇ ਬਚਾਅ ਅਤੇ ਲੱਛਣਾ ਸਬੰਧੀ ਜਾਣਕਾਰੀ ਦਿੱਤੀ ਦੱਸਿਆ ਕਿ ਬਰਸਾਤ ਦੇ ਮੌਸਮ ਵਿੱਚ ਮੱਛਰਾਂ ਪੈਦਾਇਸ਼ ਵਿੱਚ ਵਾਧਾ ਹੋ ਜਾਂਦਾ ਹੈ ਅਤੇ ਇਹ ਮੱਛਰ ਸਾਫ ਖੜ੍ਹੇ ਪਾਣੀ ਦੇ ਸੋਮਿਆਂ ਵਿੱਚ ਪੈਦਾ ਹੁੰਦੇ ਹਨ ਅਤੇ ਇਹ ਸਿਰਫ ਦਿਨ ਵੇਲੇ ਕੱਟਦਾ ਹੈ ਇਸ ਲਈ ਸਾਨੂੰ ਆਪਣੇ ਘਰਾਂ ਦੇ ਆਲੇ ਦੁਆਲੇ ਸਾਫ਼ ਸਫ਼ਾਈ ਰੱਖਣੀ ਚਾਹੀਦੀ ਹੈ ਕੂਲਰਾਂ ਗਮਲਿਆਂ ਫਰਿੱਜਾਂ ਦੀਆਂ ਟਰੇਆਂ ਵਿੱਚ ਖੜ੍ਹੇ ਪਾਣੀ ਨੂੰ ਹਫ਼ਤੇ ਵਿੱਚ ਇੱਕ ਵਾਰ ਸਾਫ਼ ਕਰਕੇ ਸੁਕਾਉਣਾ ਚਾਹੀਦਾ ਹੈ, ਛੱਤਾਂ ਤੇ ਪਈਆ ਪਾਣੀ ਦੀਆਂ ਟੈਂਕੀਆਂ ਨੂੰ ਚੰਗੀ ਤਰ੍ਹਾਂ ਢੱਕ ਕੇ ਰੱਖੋ, ਟਾਇਰਾਂ ਨੂੰ ਖੁੱਲੇ ਵਿੱਚ ਨਾ ਰੱਖੋ ਕੱਪੜੇ ਅਜਿਹੇ ਪਹਿਨੋ ਜਿਸ ਨਾਲ ਸਰੀਰ ਪੂਰੀ ਤਰ੍ਹਾਂ ਢੱਕਿਆ ਹੋਇਆ ਹੋਵੇ ਡੇਂਗੂ ਬੁਖਾਰ ਦੇ ਲੱਛਣਾਂ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਵਿੱਚ ਤੇਜ਼ ਬੁਖਾਰ ਹੋਣਾ, ਸਿਰ ਦਰਦ ਹੋਣਾ, ਮਾਸਪੇਸ਼ੀਆਂ ਅਤੇ ਜੌੜਾ ਵਿੱਚ ਦਰਦ ਹੋਣਾ, ਜੀ ਕੱਚਾ ਹੋਣਾ, ਅਤੇ ਹਾਲਤ ਖ਼ਸਤਾ ਹੋਣ ਤੇ ਨੱਕ ਮੂੰਹ ਤੇ ਮਸੂੜਿਆਂ ਵਿੱਚੋਂ ਖੂਨ ਦਾ ਵਗਣਾ ਹੋ ਸਕਦੇ ਹਨ ਬੁਖਾਰ ਹੋਣ ਤੇ ਨੇੜੇ ਦੇ ਸਰਕਾਰੀ ਹਸਪਤਾਲ ਵਿੱਚ ਸਪੰਰਕ ਕਰੋ ਡੇਂਗੂ ਬੁਖਾਰ ਦੇ ਟੈਸਟ ਅਤੇ ਇਲਾਜ ਸਰਕਾਰੀ ਹਸਪਤਾਲ ਵਿੱਚ ਮੁਫ਼ਤ ਕੀਤਾ ਜਾਂਦਾ ਹੈ ਇਸ ਮੌਕੇ ਤੇ ਡਾਕਟਰ ਰਾਜ ਕੁਮਾਰ ਨੇ ਮਰੀਜ਼ਾਂ ਦੀ ਸਿਹਤ ਦੀ ਜਾਂਚ ਕੀਤੀ ਨਰਿੰਦਰ ਕੌਰ ਨੇ ਬੱਚਿਆਂ ਅਤੇ ਗਰਭਵਤੀ ਔਰਤਾਂ ਨੂੰ ਟੀਕੇ ਲਗਾਏ ਇਸ ਮੌਕੇ ਤੇ ਮਲਟੀਪਰਪਜ ਹੈਲਥ ਵਰਕਰ ਵਿੰਦਰ ਕੁਮਾਰ, ਆਸ਼ਾ ਵਰਕਰਾਂ ਬਲਜੀਤ ਕੌਰ, ਆਂਗਨਵਾੜੀ ਵਰਕਰ ਅਤੇ ਪੇਂਡੂ ਸਿਹਤ ਸਫ਼ਾਈ ਸੰਮਤੀ ਦੇ ਮੈਂਬਰ ਹਾਜ਼ਰ ਸਨ

Related Articles

LEAVE A REPLY

Please enter your comment!
Please enter your name here

Latest Articles

2

2