Join
Monday, March 30, 2026
Monday, March 30, 2026

ਜ਼ਿਲਾ ਮੈਜਿਸਟੈਟ ਨੇ ਕਿਰਾਏਦਾਰਾਂ, ਨੌਕਰਾਂ ਅਤੇ ਪੇਇੰਗ ਗੈਸਟ ਦਾ ਪੂਰਾ ਵੇਰਵਾ ਪ੍ਰਸ਼ਾਸਨ ਨੂੰ ਦੇਣਾ ਦੇਣ ਦੇ ਜਾਰੀ ਕੀਤੇ ਹੁਕਮ 

ਸ਼ਹੀਦ ਭਗਤ ਸਿੰਘ ਨਗਰ, 18 ਜੂਨ (ਜਤਿੰਦਰ ਪਾਲ ਸਿੰਘ ਕਲੇਰ )

ਜ਼ਿਲ੍ਹਾ ਮੈਜਿਸਟਰੇਟ ਅੰਕੁਰਜੀਤ ਸਿੰਘ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਤਹਿਤ ਜ਼ਿਲ੍ਹੇ ਦੇ ਮਿਊਂਸਪਲ ਕੌਂਸਲ, ਨਗਰ ਪੰਚਾਇਤਾਂ ਅਤੇ ਪਿੰਡਾਂ ਦੀਆਂ ਪੰਚਾਇਤਾਂ ਦੇ ਅਧਿਕਾਰ ਖੇਤਰ ਵਿੱਚ ਰਹਿਣ ਵਾਲਾ ਕੋਈ ਵੀ ਵਿਅਕਤੀ ਜੇਕਰ ਆਪਣੇ ਘਰ/ਹੋਟਲ/ਰੈਸਟੋਰੈਂਟ ਵਿੱਚ ਕਿਰਾਏਦਾਰ/ਨੌਕਰ/ਪੇਇੰਗ ਗੈਸਟ/ਨੇਪਾਲੀ ਲਾਂਗਰੀ ਰੱਖੇਗਾ ਤਾਂ ਇਸਦੀ ਸੂਚਨਾ ਪੁਲਿਸ ਪ੍ਰਸ਼ਾਸਨ ਨੂੰ ਦੇਣੀ ਯਕੀਨੀ ਬਣਾਏਗਾ। 

ਜਾਰੀ ਹੁਕਮਾਂ ਅਨੁਸਾਰ ਇਸ ਸੰਬੰਧੀ ਸੂਚਨਾ dc_nawanshahr@rediffmail.com ਅਤੇ dpo.nsr.police@punjab.gov.in ‘ਤੇ ਇੱਕ ਹਫਤੇ ਦੇ ਅੰਦਰ-ਅੰਦਰ ਦਿੱਤੀ ਜਾਵੇਗੀ। ਜਿਲਾ ਮੈਜਿਸਟ੍ਰੇਟ  ਨੇ ਕਿਹਾ ਕਿ ਜਿਨ੍ਹਾਂ ਮਕਾਨ ਮਾਲਕਾਂ ਨੇ ਅਜ ਤੱਕ ਕਿਰਾਏਦਾਰਾਂ ਦੀ ਸੂਚਨਾ ਪੁਲਿਸ ਨੂੰ ਨਹੀਂ ਦਿੱਤੀ ਹੈ, ਉਹ ਉਕਤ ਈ-ਮੇਲ ਤੇ ਕਿਰਾਏਦਾਰ (ਨਾਮ, ਪਿਤਾ ਦਾ ਨਾਮ, ਫੋਟੋ ਅਤੇ ਆਧਾਰ ਕਾਰਡ) ਦੀ ਸੂਚਨਾ ਇਸ ਹੁਕਮ ਦੇ ਜਾਰੀ ਹੋਣ ਦੀ ਮਿਤੀ ਤੇ ਇੱਕ ਹਫਤੇ ਦੇ ਅੰਦਰ-ਅੰਦਰ ਦੇਣਾ ਯਕੀਨੀ ਬਣਾਉਣ।

ਜ਼ਿਕਰਯੋਗ ਹੈ ਕਿ ਮਕਾਨ ਮਾਲਕਾ ਵੱਲੋਂ ਰੱਖੋ ਗਏ ਕਿਰਾਏਦਾਰ/ਨੌਕਰ/ਪੇਇੰਗ ਗੈਸਟ ਆਦਿ ਕਈ ਵਾਰ ਨਸ਼ਿਆਂ, ਗੈਰ-ਸਮਾਜੀ ਅਤੇ ਅਪਰਾਧਿਕ ਪਿਛੋਕੜ ਦੇ ਹੁੰਦੇ ਹਨ ਜੋ ਕਿਰਾਏ ਵਾਲੇ ਮਕਾਨਾਂ ਅਤੇ ਜਨਤਕ ਥਾਵਾਂ ‘ਤੇ ਹੁੜਦੰਗ ਕਰਦੇ ਰਹਿੰਦੇ ਹਨ। ਅਜਿਹੇ ਹਾਲਾਤ ਵਿੱਚ ਅਮਨ-ਕਾਨੂੰਨ ਦੀ ਸਥਿਤੀ ਵਿਗੜਨ ਦਾ ਡਰ ਹੁੰਦਾ ਹੈ। ਪ੍ਰਸ਼ਾਸਨ  ਦੇ ਇਹ ਵੀ ਧਿਆਨ ਵਿੱਚ ਆਇਆ ਹੈ ਕਿ ਮਕਾਨ ਮਾਲਕਾਂ ਵੱਲੋਂ ਇਨ੍ਹਾਂ ਕਿਰਾਏਦਾਰਾਂ ਦੀ ਸੂਚਨਾ ਪੁਲਿਸ ਕੋਲ ਸਮੇਂ ਸਿਰ ਦਰਜ ਨਹੀਂ ਕਰਵਾਈ ਜਾਂਦੀ ਹੈ ਜੋ ਕਿ ਕਰਵਾਉਣੀ ਲਾਜ਼ਮੀ ਹੈ। ਇਹ ਹੁਕਮ 23 ਅਗਸਤ, 2025 ਤੱਕ ਲਾਗੂ ਰਹੇਗਾ।

Related Articles

LEAVE A REPLY

Please enter your comment!
Please enter your name here

Latest Articles

2

2