Join
Monday, March 30, 2026
Monday, March 30, 2026

ਹਰੀਸ਼ ਕੁਮਾਰ ਪਦਉੱਨਤ ਹੋ ਕੇ ਡੀ ਐਸ ਪੀ ਬਣੇ

ਨਵਾਂਸ਼ਹਿਰ 20 ਜੂਨ  (  ਜਤਿੰਦਰ ਪਾਲ ਸਿੰਘ ਕਲੇਰ)

ਪੰਜਾਬ ਸਰਕਾਰ ਵੱਲੋਂ ਪੁਲਿਸ ਵਿਭਾਗ ਨੂੰ ਦਿੱਤੀਆਂ ਤਰੱਕੀਆਂ ਵਿੱਚ ਵਿਜੀਲੈਂਸ ਵਿਭਾਗ ਮੋਹਾਲੀ ਵਿਖ਼ੇ ਤਾਇਨਾਤ ਇੰਸਪੈਕਟਰ ਹਰੀਸ਼ ਕੁਮਾਰ  ਨੂੰ ਬਤੌਰ ਡੀ ਐਸ ਪੀ ਪਦਉੱਨਤ ਕੀਤਾ ਗਿਆ ਹੈ |  ਉਨ੍ਹਾਂ ਦੱਸਿਆ ਕਿ ਉਹ ਸੰਨ 2000 ਵਿੱਚ ਏ ਐਸ ਆਈ ਭਰਤੀ ਹੋਏ ਸਨ, ਉਨ੍ਹਾਂ ਵੱਲੋਂ ਹਮੇਸ਼ਾ ਆਪਣੀ ਡਿਊਟੀ ਜਿੰਮੇਵਾਰੀ ਅਤੇ ਤਨਦੇਹੀ ਨਾਲ਼ ਨਿਭਾਈ ਗਈ ਅਤੇ ਸਾਥੀਆਂ ਨੂੰ ਵੀ ਪ੍ਰੇਰਨਾ ਦਿੱਤੀ ਗਈ |ਉਨ੍ਹਾਂ ਅੱਗੇ ਦੱਸਿਆ ਕਿ ਉਹ ਨਵੀਂ ਮਿਲੀ ਜਿੰਮੇਵਾਰੀ ਨੂੰ ਪੂਰੀ ਲਗਨ, ਮਿਹਨਤ ਅਤੇ ਤਨਦੇਹੀ ਨਾਲ਼ ਅਤੇ ਆਮ ਜਨਤਾ ਅਤੇ ਲੋੜਵੰਦਾ ਨੂੰ ਇਨਸਾਫ਼ ਦਿਵਾਉਣ ਵਿੱਚ ਕੋਈ ਕਸਰ ਨਹੀਂ ਛੱਡਣਗੇ  |ਇਸ ਮੌਕੇ ਉਨ੍ਹਾਂ ਨੂੰ ਵਿਭਾਗ ਦੇ ਕਰਮਚਾਰੀਆਂ ਅਫਸਰਾਂ ਅਤੇ ਪ੍ਰੈਸ ਦੇ ਨੁਮਾਇੰਦਿਆਂ ਮੁਬਾਰਕਾਂ ਦਿੱਤੀਆਂ ਗਈਆਂ ਜਿਨ੍ਹਾਂ ਵਿੱਚ ਇੰਸਪੈਕਟਰ ਦਵਿੰਦਰ ਭੂੰਬਲਾ, ਸਬ ਇੰਸਪੈਕਟਰ ਪਰਵਿੰਦਰ ਸਿੰਘ ਅਤੇ ਹੋਰ ਸ਼ਾਮਿਲ ਸਨ | ਡੀ ਐਸ ਪੀ ਹਰੀਸ਼ ਕੁਮਾਰ ਨੇ ਕਿਹਾ ਕਿ ਉਹ ਵਿਭਾਗ ਵੱਲੋਂ ਦਿੱਤੀ ਗਈ ਡਿਊਟੀ ਨੂੰ ਇਮਾਨਦਾਰੀ ਅਤੇ ਤਨਦੇਹੀ ਨਾਲ਼ ਨਿਭਾਉਣਗੇ |

Related Articles

LEAVE A REPLY

Please enter your comment!
Please enter your name here

Latest Articles

2

2