Join
Monday, March 30, 2026
Monday, March 30, 2026

ਡੇਰਾ ਪੀਰ ਬਾਬਾ ਬੰਦਲੀ ਸ਼ੇਰ ਮਹਾਰਾਜ ਆਂਸਰੋ ਦੇ ਸੇਵਾਦਾਰ ਬਾਬਾ ਕੇਹਰ ਸਿੰਘ ਦੀ ਸਲਾਨਾ ਬਰਸੀ ਸ਼ਰਧਾ ਭਾਵਨਾ ਨਾਲ ਮਨਾਈ ਗਈ

ਨਵਾਂਸ਼ਹਿਰ /ਕਾਠਗੜ੍ਹ 20 ਜੂਨ (ਜਤਿੰਦਰ ਪਾਲ ਸਿੰਘ ਕਲੇਰ )

ਡੇਰਾ ਪੀਰ ਬਾਬਾ ਬੰਦਲੀ ਸ਼ੇਰ ਮਹਾਰਾਜ ਆਂਸਰੋ ਦੇ ਸੇਵਾਦਾਰ ਬਾਬਾ ਕੇਹਰ ਸਿੰਘ ਜੀ ਦੀ 25ਵੀਂ ਬਰਸੀ ਸਮਾਗਮ ਸਾਰੀ ਸੰਗਤ ਵਲੋਂ ਬੜੀ ਸ਼ਰਧਾ ਭਾਵਨਾ ਨਾਲ ਮਨਾਈ ਗਈ। ਸ੍ਰੀ ਗੁਰੂ ਗ੍ਰੰਥ ਸਾਹਿਬ ਮਹਾਰਾਜ ਜੀ ਦੀ ਹਜ਼ੂਰੀ ਵਿੱਚ ਸਹਿਜ ਪਾਠਾਂ ਦੇ ਭੋਗ ਪਾਏ ਗਏ। ਉਪਰੰਤ ਕੀਰਤਨੀ ਜਥਿਆਂ ਨੇ ਰਸ ਭਿੰਨਾਂ ਕੀਰਤਨ ਕਰਕੇ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜੀ ਰੱਖਿਆ। ਬੁਲਾਰਿਆਂ ਨੇ ਬਾਬਾ ਜੀ ਦੇ ਜੀਵਨ ਬਾਰੇ ਚਾਨਣਾ ਪਾਇਆ। ਸੰਗਤਾਂ ਲਈ ਠੰਢੇ ਮਿੱਠੇ ਜਲ ਦੀਆਂ ਛਬੀਲਾਂ ਲਗਾਈਆਂ ਗਈਆਂ ਸਨ। ਗੁਰੂ ਦਾ ਅਤੁੱਟ ਲੰਗਰ ਵਰਤਾਇਆ ਗਿਆ। ਮੌਜੂਦਾ ਗੱਦੀਨਸ਼ੀਨ ਬਾਬਾ ਸੱਤ ਪਾਲ ਸਿੰਘ ਜੀ ਨੇ ਦੇਸ਼ ਵਿਦੇਸ਼ ਤੋਂ ਆਈਆਂ ਸੰਗਤਾਂ ਦਾ ਸੰਗਤਾਂ ਦਾ ਧੰਨਵਾਦ ਕੀਤਾ।ਇਸ ਮੌਕੇ ਸੰਗਤਾਂ ਨੇ ਵੱਡੀ ਗਿਣਤੀ ਵਿੱਚ ਹਾਜ਼ਰੀ ਲਗਵਾਈ। 

Related Articles

LEAVE A REPLY

Please enter your comment!
Please enter your name here

Latest Articles

2

2