Join
Monday, March 30, 2026
Monday, March 30, 2026

ਪਿੰਡ ਪ੍ਰੇਮ ਨਗਰ ਦੇ ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ਕਰਕੇ ਪਿੰਡ ਵਾਸੀ ਨਰਕ ਭਰੀ ਜਿੰਦਗੀ  ਲਈ ਮਜਬੂਰ:ਪ੍ਰਧਾਨ ਸ਼ਿੰਦਾ ਰੈਲਮਾਜਰਾ 

ਨਵਾਂਸ਼ਹਿਰ /ਕਾਠਗੜ੍ਹ 20 ਜੂਨ (ਜਤਿੰਦਰ ਪਾਲ ਸਿੰਘ ਕਲੇਰ ) ਕਾਠਗੜ੍ਹ ਦੇ ਨੇੜੇ ਪਿੰਡ ਪਿੰਡ ਪੇ੍ਮ ਨਗਰ ਦੇ ਲੋਕ ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ਕਰਕੇ ਨਰਕ ਭਰੀ ਜਿੰਦਗੀ ਜਿਊਣ ਲਈ ਮਜਬੂਰ ਪਰ ਉਹਨਾਂ ਦੀ ਸਾਰ ਲੈਣ ਕੋਈ ਵੀ ਨਹੀਂ ਹੈ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਉੱਘੇ ਸਮਾਜ ਸੇਵੀ ਸੀਨੀਅਰ ਕਾਂਗਰਸੀ ਆਗੂ ਸੁਰਿੰਦਰ ਸ਼ਿੰਦਾ ਪ੍ਰਧਾਨ ਰੈਲਮਾਜਰਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪ੍ਰੇਮ ਨਗਰ ਦੀਆਂ ਗਲੀਆਂ ਵਿੱਚ ਹਰ ਪਾਸੇ ਵੱਡੇ ਪੱਧਰ ਤੇ ਗੰਦਾ ਪਾਣੀ ਖੜ੍ਹਾ ਹੈ ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ਕਰਕੇ ਸਕੂਲ ਜਾਣ ਅਤੇ ਡਿਊਟੀਆਂ ਤੇ ਜਾਣ ਵਾਲੀਆਂ ਨੂੰ ਇਸ ਗੰਦੇ ਪਾਣੀ ਵਿੱਚੋਂ ਲੰਘ ਕੇ ਜਾਣਾ ਪੈਂਦਾ ਹੈ ਇਹ ਗਲੀਆਂ ਵਿੱਚ ਖੜ੍ਹਾ ਗੰਦਾ ਪਾਣੀ ਪਿੰਡ ਵਾਸੀਆਂ ਲਈ ਵੱਡੀ ਮੁਸ਼ਕਿਲ ਦਾ ਕਾਰਨ ਬਣਿਆ ਹੋਇਆ ਹੈ।ਪਰ ਇਸ ਵੱਲ ਨਾ ਹੀ ਪਿੰਡ ਦੀ ਪੰਚਾਇਤ ਨਾ ਸਬੰਧਿਤ ਵਿਭਾਗ ਇਸ ਵੱਲ ਧਿਆਨ ਦੇ ਰਿਹਾ ਹੈ।ਅਤੇ ਉਨ੍ਹਾਂ ਨੇ ਕਿਹਾ ਕਿ ਪ੍ਰੇਮ ਨਗਰ ਦੇ ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ਕਰਕੇ ਦੇ ਖਿਲਾਫ ਵੱਡਾ ਸੰਘਰਸ਼ ਵਿੱਡਣ ਦੀ ਤਿਆਰੀ ਕੀਤੀ ਜਾ ਰਹੀ ਹੈ । ਪ੍ਰਧਾਨ ਸ਼ਿੰਦਾ ਰੈਲਮਾਜਰਾ ਨੇ ਕਿਹਾ ਕਿ ਜਦੋਂ ਰਾਜਨੀਤਕ ਪਾਰਟੀਆਂ ਦੇ ਆਗੂਆਂ ਨੇ ਵੋਟਾਂ ਲੈਣੀਆਂ ਹੁੰਦੀਆਂ ਹਨ। ਤਾ ਸਭ ਆਗੂ ਪਿੰਡਾਂ ਵਿੱਚ ਆ ਕੇ ਵੱਡੇ ਵੱਡੇ ਸ਼ਬਜਬਾਗ ਦਿਖਾ ਜਾਦੇ ਹਨ ਪਰ ਮੁੜਕੇ ਜਿੱਤ ਹਾਸਲ ਕਰਨ ਤੋਂ ਦੇਖਦੇ ਤੱਕ ਨਹੀ ਉਹਨਾਂ ਨੇ ਕਿਹਾ ਕਿ ਆਮ ਆਦਮੀ ਦੀ ਸਰਕਾਰ ਬਣੀ 3ਸਾਲ ਦੇ ਕਰੀਬ ਹੋ ਗਏ ਪਰ ਉਨ੍ਹਾਂ ਵੱਲੋਂ ਵੀ ਸਾਰ ਨਹੀਂ ਲਈ ਅਤੇ ਉਨ੍ਹਾਂ ਨੇ ਸਬੰਧਤ ਮਹਿਕਮੇ ਤੋਂ ਮੰਗ ਕੀਤੀ ਹੈ ਕਿ ਜੋ ਗਲੀਆਂ ਵਿੱਚ ਗੰਦਾ ਪਾਣੀ ਖੜ੍ਹਾ ਹੈ ਇਸ ਦੀ ਨਿਕਾਸੀ ਦਾ ਪ੍ਰਬੰਧ ਕੀਤਾ ਜਾਵੇ ਤਾਂ ਜੋ ਪਿੰਡ ਵਾਸੀਆਂ ਨੂੰ ਆ ਰਹੀਆਂ ਮੁਸ਼ਕਿਲਾਂ ਦਾ ਹੱਲ ਹੋ ਸਕੇ। ਇਸ ਮੌਕੇ ਸੰਜੀਵ ਸੋਨੂੰ, ਰਵੀ ਸ਼ੰਕਰ, ਗੁਲਾਬ ਸਿੰਘ ਰਾਣਾ ਪੰਚ, ਰਾਮ ਦਿਆਲ ਪੰਚ, ਅਮਰ ਜੀਤ, ਰਕੇਸ਼ ਕੁਮਾਰ, ਸੋਨੂੰ ਯਾਦਵ, ਆਰ ਬੀ ਸਿੰਘ, ਅਮੋਦ ਸਿੰਘ, ਰਤਨਾਂ ਕੁਮਾਰ, ਜਤਿੰਦਰ ਸਿੰਘ, ਹਰਵਿੰਦਰ ਸਿੰਘ, ਰਾਮ ਲ, ਮੋਹਨ ਰਾਮ ਸ਼੍ਰੀ ਨਿਵਾਸ, ਦੀਪਕ ਕੁਮਾਰ ਆਦਿ ਹਾਜ਼ਰ ਸਨ।

Related Articles

LEAVE A REPLY

Please enter your comment!
Please enter your name here

Latest Articles

2

2