Join
Monday, March 30, 2026
Monday, March 30, 2026

ਐਂਟੀ ਡੇਂਗੂ ਕੈਂਪੇਨ ਹਰ ਸ਼ੁੱਕਰਵਾਰ ਡੇਂਗੂ ਤੇ ਵਾਰ ਹੈਲਥ ਇੰਸਪੈਕਟਰ ਗੁਰਿੰਦਰ 

ਬਲਾਚੌਰ 20 ਜੂਨ (ਜਤਿੰਦਰ ਪਾਲ ਸਿੰਘ ਕਲੇਰ ) 

ਸਿਵਲ ਸਰਜਨ ਸ਼ਹੀਦ ਭਗਤ ਸਿੰਘ ਨਗਰ ਡਾਕਟਰ ਗੁਰਿੰਦਰਜੀਤ ਸਿੰਘ ਅਤੇ ਐਪੀਡੀਮੋਲੋਜਿਸਟ ਡਾਕਟਰ ਰਕੇਸ਼ ਪਾਲ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾਕਟਰ ਨਵਰੀਤ ਕੌਰ ਪੀ ਐੱਚ ਸੀ ਸੜੌਆ ਜੀ ਦੀ ਯੋਗ ਅਗਵਾਈ ਹੇਠ ਸੈਕਟਰ ਸਾਹਿਬਾ ਦੇ ਅਧੀਨ ਪਿੰਡ ਵਿਛੋੜੀ ਵਿੱਖੇ ਘਰ ਘਰ ਜਾ ਕੇ ਡੇਂਗੂ ਦੇ ਬਚਾਅ ਅਤੇ ਲੱਛਣਾ ਸਬੰਧੀ ਜਾਣਕਾਰੀ ਦਿੱਤੀ ਗਈ ਅਤੇ ਡੇਗੂ ਦਾ ਲਾਰਵਾ ਚੈੱਕ ਕੀਤਾ ਗਿਆ ਅਤੇ ਹੈਲਥ ਇੰਸਪੈਕਟਰ ਗੁਰਿੰਦਰ ਸਿੰਘ ਨੇ ਜਿਨ੍ਹਾਂ ਘਰਾਂ ਵਿੱਚ ਲਾਰਵਾ ਪਾਇਆ ਗਿਆ ਉਹਨਾਂ ਨੂੰ ਚੇਤਾਵਨੀ ਨੋਟਿਸ ਜਾਰੀ ਕੀਤੇ ਗਏ ਦੱਸਿਆ ਕਿ ਡੇਂਗੂ ਬੁਖਾਰ ਮਾਦਾ ਏਡੀਜ਼ ਅਜਿਪਟੀ ਨਾਂ ਦੇ ਮੱਛਰਾਂ ਦੇ ਕੱਟਣ ਨਾਲ ਫ਼ੈਲਦਾ ਹੈ ਇਹ ਮੱਛਰ ਸਾਫ ਖੜ੍ਹੇ ਪਾਣੀ ਦੇ ਸੋਮਿਆਂ ਵਿੱਚ ਪੈਦਾ ਹੁੰਦੇ ਹਨ ਇਹ ਘਰਾਂ ਦੇ ਆਲੇ ਦੁਆਲੇ ਸਾਫ਼ ਪਾਣੀ ਵਿੱਚ ਪੈਦਾ ਹੁੰਦੇ ਹਨ ਇਸ ਲਈ ਸਾਨੂੰ ਆਪਣੇ ਘਰਾਂ ਵਿੱਚ ਕੂਲਰਾਂ, ਗਮਲਿਆਂ, ਫਰਿੱਜਾਂ ਦੀਆਂ ਟਰੇਆਂ ਛੱਤਾਂ ਤੇ ਪਈਆ ਪਾਣੀ ਦੀਆਂ ਟੈਂਕੀਆਂ, ਪਾਣੀ ਦੇ ਭਰੇ ਭਾਂਡਿਆਂ, ਟਾਇਰਾਂ ਵਿੱਚ ਖੜ੍ਹੇ ਪਾਣੀ ਨੂੰ ਹਫ਼ਤੇ ਵਿੱਚ ਇੱਕ ਵਾਰ ਸਾਫ਼ ਕਰਕੇ ਸੁਕਾਉਣਾ ਚਾਹੀਦਾ ਹੈ ਹਰੇਕ ਸ਼ੁੱਕਰਵਾਰ ਨੂੰ ਡਰਾਈ ਡੇ ਮਨਾਉਣ ਲਈ ਜਾਗਰੂਕ ਕੀਤਾ ਡੇਂਗੂ ਦਾ ਮੱਛਰ ਹਫਤੇ ਵਿੱਚ ਅੰਡੇ ਤੋਂ ਪੂਰਾ ਮੱਛਰ ਬਣਦਾ ਹੈ ਇਸ ਲਈ ਸਾਨੂੰ ਕੂਲਰਾਂ, ਫਰਿੱਜਾਂ ਦੀਆਂ ਟਰੇਆਂ ਆਦਿ ਵਿੱਚ ਖੜ੍ਹੇ ਪਾਣੀ ਨੂੰ ਸੁਕਾਉਣਾ ਚਾਹੀਦਾ ਹੈ ਬੁਖਾਰ ਹੋਣ ਤੇ ਨੇੜੇ ਦੇ ਸਰਕਾਰੀ ਹਸਪਤਾਲ ਵਿੱਚ ਸਪੰਰਕ ਕਰੋ ਡੇਂਗੂ ਦਾ ਇਲਾਜ ਅਤੇ ਟੈਸਟ ਸਰਕਾਰੀ ਹਸਪਤਾਲ ਵਿੱਚ ਮੁਫ਼ਤ ਕੀਤਾ ਜਾਂਦਾ ਹੈ ਇਸ ਮੌਕੇ ਤੇ ਮਲਟੀਪਰਪਜ ਹੈਲਥ ਵਰਕਰ ਵਰੁਣ ਕੁਮਾਰ, ਆਸ਼ਾ ਵਰਕਰਾਂ ਨਿਰਮਲਾ, ਸਰਪੰਚ ਬਗੀਚਾ ਸਿੰਘ ਅਤੇ ਪੰਚਾਇਤ ਮੈਂਬਰ ਹਾਜ਼ਰ ਸਨ

Related Articles

LEAVE A REPLY

Please enter your comment!
Please enter your name here

Latest Articles

2

2