Join
Monday, March 30, 2026
Monday, March 30, 2026

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਨਾਲ ਹੋ ਰਹੀ ਭਰਤੀ ਨੂੰ ਮਿਲ ਰਿਹੈ ਵੱਡਾ ਹੁੰਗਾਰਾ-ਸਾਹਦੜਾ, ਚਾਂਦਪੁਰੀ

ਜਥੇਦਾਰ ਅਵਤਾਰ ਸਿੰਘ ਸਾਹਦੜਾ ਅਤੇ ਸਾਬਕਾ ਚੇਅਰਮੈਨ ਹਰਅਮਰਿੰਦਰ ਸਿੰਘ ਚਾਂਦਪੁਰੀ ਅਤੇ ਸਰਪੰਚ ਗੁਰਚਰਨ ਸਿੰਘ ਮਹਿਤਪੁਰ ਉਲੱਦਣੀ ਨੇ ਕਿਹਾ ਕਿ ਅੱਗੇ ਤੋਂ ਵੀ ਭਰਤੀ ਮੁਹਿੰਮ ਨੂੰ  ਜਾਰੀ ਰੱਖਿਆ ਜਾਵੇਗਾ

ਨਵਾਂਸ਼ਹਿਰ /ਕਾਠਗੜ੍ਹ20 ਜੂਨ (ਜਤਿੰਦਰ ਪਾਲ ਸਿੰਘ ਕਲੇਰ )

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਅਨੁਸਾਰ ਅਕਾਲੀ ਦਲ ਦੀ ਪੁਨਰ ਸਰਜੀਤੀ ਵਾਸਤੇ ਪਿੰਡਾਂ ‘ਚ ਕੀਤੀ ਜਾ ਰਹੀ ਭਰਤੀ ਨੂੰ ਵੱਡਾ ਹੁੰਗਾਰਾ ਮਿਲ ਰਿਹਾ ਹੈ | ਇਸ ਭਰਤੀ ਸਬੰਧੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਜਥੇਦਾਰ ਅਵਤਾਰ ਸਿੰਘ ਸਾਹਦੜਾ ਅਤੇ ਸਾਬਕਾ ਚੇਅਰਮੈਨ ਹਰਅਮਰਿੰਦਰ ਸਿੰਘ ਚਾਂਦਪੁਰੀ ਅਤੇ ਸਰਪੰਚ ਗੁਰਚਰਨ ਸਿੰਘ ਮਹਿਤਪੁਰ ਉਲੱਦਣੀ ਨੇ ਦੱਸਿਆ ਕਿ ਉਹਨਾਂ ਵੱਲੋਂ ਪਿੰਡ ਮਾਣੇਵਾਲ ਦੇ ਨੰਬਰਦਾਰ ਨਿਰਮਲ ਸਿੰਘ ਮਾਣੇਵਾਲ ਨੂੰ  ਸੰਗਤਾਂ ਦੀ ਭਰਤੀ ਕਰਨ ਲਈ  ਕਾਪੀਆਂ ਦਿੱਤੀਆਂ ਸਨ। ਉਨ੍ਹਾਂ ਨੇ ਦੱਸਿਆ ਕਿ ਪਿੰਡ ਮਾਣੇਵਾਲ ਦੀ ਸੰਗਤਾਂ ਵੱਲੋਂ ਵੱਡਾ ਉਤਸ਼ਾਹ ਦਿਖਾਉਂਦਿਆਂ ਹੋਏ ਤਿੰਨ ਕਾਪੀਆਂ ਭਰ ਕੇ ਅੱਜ ਪ੍ਰਬੰਧਕਾਂ ਨੂੰ ਸੌਂਪੀਆਂ ਗਈਆਂ ਤੇ ਉਨ੍ਹਾਂ ਆਉਣ ਵਾਲੇ ਸਮੇਂ ‘ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਅਨੁਸਾਰ ਬਣਾਏ ਜਾ ਰਹੇ ਪੰਥਕ ਅਕਾਲੀ ਦਲ ਨੂੰ ਪੂਰਨ ਸਹਿਯੋਗ ਦੇਣ ਦਾ ਭਰੋਸਾ ਦਿੱਤਾ  | ਉਨ੍ਹਾਂ ਕਿਹਾ ਕਿ ਅੱਗੇ ਤੋਂ ਵੀ   ਅਕਾਲ ਤਖਤ ਸਾਹਿਬ ਦੀ ਹੁਕਮਾਂ ਦੀ ਪਾਲਣਾ ਕਰਦੇ ਹੋਏ ਭਰਤੀ ਮੁਹਿੰਮ ਨੂੰ  ਜਾਰੀ ਰੱਖਿਆ ਜਾਵੇਗਾ | ਇਸ ਮੌਕੇ |ਇਸ ਮੌਕੇ ਨੰਬਰਦਾਰ ਨਿਰਮਲ ਸਿੰਘ ਮਾਣੇਵਾਲ , ਏਕਮਦੀਪ ਸਿੰਘ, ਗੁਰਪਾਲ ਸਿੰਘ, ਜਸਵਿੰਦਰ ਸਿੰਘ, ਮੱਖਣ ਸਿੰਘ, ਹਰਜਿੰਦਰ ਸਿੰਘ, ਸੰਦੀਪ ਸਿੰਘ ਤੇ ਹੋਰ ਮੌਜੂਦ ਰਹੇ |

Related Articles

LEAVE A REPLY

Please enter your comment!
Please enter your name here

Latest Articles

2

2