Join
Monday, March 30, 2026
Monday, March 30, 2026

ਡਿਪਟੀ ਕਮਿਸ਼ਨਰ ਵਲੋਂ ਸਿਹਤਮੰਦ ਰਹਿਣ ਲਈ ਯੋਗ ਅਪਣਾਉਣ ਦਾ ਸੱਦਾ

ਸੀ. ਐਮ. ਦੀ ਯੋਗਸ਼ਾਲਾ ਤਹਿਤ ਜ਼ਿਲਾ ਪੱਧਰ ‘ਤੇ ਯੋਗ ਦਿਵਸ ਮਨਾਇਆ 
ਡਿਪਟੀ ਕਮਿਸ਼ਨਰ ਨੇ ਬੂਟੇ ਲਾ ਕੇ ਹਰੇ-ਭਰੇ ਅਤੇ ਪ੍ਰਦੂਸ਼ਨ ਮੁਕਤ ਵਾਤਾਵਰਣ ਦਾ ਦਿੱਤਾ ਸੁਨੇਹਾ 

ਸ਼ਹੀਦ ਭਗਤ ਸਿੰਘ ਨਗਰ, 22 ਜੂਨ (ਜਤਿੰਦਰਪਾਲ ਸਿੰਘ ਕਲੇਰ )

ਜ਼ਿਲਾ ਪ੍ਰਸ਼ਾਸਨ ਵੱਲੋਂ ਅੰਤਰ-ਰਾਸ਼ਟਰੀ ਯੋਗ ਦਿਵਸ ਨੂੰ ਸਮਰਪਿਤ ਸੀ. ਐਮ. ਦੀ ਯੋਗਸ਼ਾਲਾ ਤਹਿਤ ਸਥਾਨਕ ਆਰ.ਕੇ. ਆਰਿਆ ਕਾਲਜ ਵਿਖੇ ਯੋਗ ਦਿਵਸ ਮੌਕੇ ਡਿਪਟੀ ਕਮਿਸ਼ਨਰ ਅੰਕੁਰਜੀਤ ਸਿੰਘ ਨੇ ਲੋਕਾਂ ਨੂੰ ਸੱਦਾ ਦਿੱਤਾ ਕਿ ਨਿੱਗਰ ਅਤੇ ਸਿਹਤਮੰਦ ਜੀਵਨ ਲਈ ਯੋਗ ਨੂੰ ਰੋਜਮਰਾ ਦੀ ਜ਼ਿੰਦਗੀ ਦਾ ਹਿੱਸਾ ਬਣਾਉਣਾ ਚਾਹੀਦਾ ਹੈ।

ਡਿਪਟੀ ਕਮਿਸ਼ਨਰ ਅੰਕੁਰਜੀਤ ਸਿੰਘ, ਵਿਧਾਇਕ ਡਾ. ਨਛੱਤਰ ਪਾਲ ਸਮੇਤ ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਸ਼ਹਿਰ ਵਾਸੀਆਂ ਅਤੇ ਨੌਜਵਾਨਾਂ ਨੇ ਸਥਾਨਕ ਆਰ.ਕੇ. ਆਰੀਆ. ਕਾਲਜ ਵਿਖੇ  ਮਾਹਰਾਂ ਵਲੋਂ ਕਰਵਾਈਆਂ ਯੋਗ ਦੀਆਂ ਵੱਖ-ਵੱਖ ਵਿਧੀਆਂ ਬੜੇ ਉਤਸ਼ਾਹ ਨਾਲ 

ਕਰਕੇ ਯੋਗ ਦਿਵਸ ਮਨਾਇਆ। ਡਿਪਟੀ ਕਮਿਸ਼ਨਰ ਅੰਕੁਰਜੀਤ ਸਿੰਘ ਨੇ ਸਿਹਤਮੰਦ ਜੀਵਨ ਵਿੱਚ ਯੋਗ ਦੀ ਮਹੱਤਤਾ ਬਾਰੇ ਦੱਸਦਿਆਂ ਕਿਹਾ ਕਿ ਮੌਜੂਦਾ ਸਮੇਂ ਜ਼ਿੰਦਗੀ ਨੂੰ ਤਨਾਅ ਮੁਕਤ ਰੱਖਣ ਅਤੇ ਸਿਹਤਮੰਦ ਰਹਿਣ ਲਈ ਯੋਗ ਵਿਧੀਆਂ ਅਹਿਮ ਰੋਲ ਅਦਾ ਕਰ ਸਕਦੀਆਂ ਹਨ ਜਿਸ ਲਈ ਸਾਰਿਆਂ ਨੂੰ ਯੋਗ ਅਪਣਾਉਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਜਿਲੇ ਵਿੱਚ ਹਰ ਬਲਾਕ ਵਿੱਚ 11ਵਾਂ ਕੌਮਾਂਤਰੀ ਯੋਗ ਦਿਵਸ ਮਨਾਇਆ ਗਿਆ ਹੈ ਤਾਂ ਜੋ ਵੱਧ ਤੋਂ ਵੱਧ ਲੋਕਾਂ ਨੂੰ ਯੋਗ ਨਾਲ ਜੋੜਿਆ ਜਾ ਸਕੇ। 

ਡਿਪਟੀ ਕਮਿਸ਼ਨਰ ਨੇ ਆਯੁਰਵੈਦ ਵਿਭਾਗ ਦੀ ਸਮੁੱਚੀ ਟੀਮ ਨੂੰ ਯੋਗ ਦਿਵਸ ਸੁਚੱਜੇ ਢੰਗ ਨਾਲ ਮਨਾਉਣ ਲਈ ਵਧਾਈ ਦਿੰਦਿਆਂ ਕਿਹਾ ਕਿ ਜ਼ਿਲੇ ਵਿਚ ਜ਼ਮੀਨੀ ਪੱਧਰ ‘ਤੇ ਲੋਕਾਂ ਨੂੰ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਸੀ.ਐਮ. ਦੀ ਯੋਗਸ਼ਾਲਾ ਨਾਲ ਜੋੜਦਿਆਂ ਇਸ ਸਰੀਰਕ ਪ੍ਰਕਿਰਿਆ ਦਾ ਭਰਪੂਰ ਲਾਭ ਪਹੁੰਚਾਇਆ ਜਾਵੇ। ਉਨ੍ਹਾਂ ਕਿਹਾ ਕਿ ਜਿਲੇ ਵਿਚ ਚੱਲ ਰਹੇ ਅਤੇ ਭਵਿੱਖ ਵਿਚ ਹੋਣ ਵਾਲੇ ਯੋਗ ਅਭਿਆਸ ਪ੍ਰੋਗਰਾਮਾਂ ਦੀ ਅਗਾਂਊਂ ਲੋਕਾਂ ਤੱਕ ਪੁੱਜਦੀ ਕਰਕੇ ਉਨ੍ਹਾਂ ਨੂੰ ਯੋਗ ਰਾਹੀਂ ਸਿਹਤਮੰਦ ਜ਼ਿੰਦਗੀ ਲਈ ਉਤਸ਼ਾਹਤ ਕੀਤਾ ਜਾਵੇ। ਉਨ੍ਹਾਂ ਨੇ ਸਮਾਜਿਕ, ਗੈਰ ਸਰਕਾਰੀ ਸੰਸਥਾਵਾਂ ਅਤੇ ਨੌਜਵਾਨਾਂ ਨੂੰ ਸੱਦਾ ਦਿੱਤਾ ਕਿ ਯੋਗ ਦੇ ਹਰ ਖੇਤਰ ਵਿੱਚ ਪ੍ਰਸਾਰ ਲਈ ਸਰਗਰਮ ਭੂਮਿਕਾ ਨਿਭਾਈ ਜਾਵੇ। ਯੋਗ ਦਿਵਸ ਮੌਕੇ ਲੋਕਾਂ ਨੂੰ ਹਰੇ-ਭਰੇ, ਸਾਫ-ਸੁਥਰੇ ਅਤੇ ਪ੍ਰਦਸ਼ਨ ਰਹਿਤ ਵਾਤਾਵਰਣ ਨੂੰ ਯਕੀਨੀ ਬਣਾਉਣ ਦਾ ਸੁਨੇਹਾ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਵਾਤਾਵਰਣ ਨੂੰ ਸਿਹਤਮੰਦ ਰੱਖਣ ਲਈ ਸਾਰਿਆਂ ਨੂੰ ਵੱਧ ਤੋਂ ਵੱਧ ਬੂਟੇ ਲਾ ਕੇ ਉਨ੍ਹਾਂ ਦਾ ਪਾਲਣ ਯਕੀਨੀ ਬਣਾਉਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਸੀ. ਐਮ. ਦੀ ਯੋਗਸ਼ਾਲਾ ਦਾ ਮਕਸਦ ਹਰ ਘਰ ਤੱਜ ਯੋਗ ਪਹੁੰਚਾਉਣਾ ਅਤੇ ਹਰ ਇੱਕ ਨੂੰ ਤੰਦਰੁਸਤ ਰੱਖਣਾ ਹੈ ਜਿਸ ਤਹਿਤ ਜ਼ਿਲਾ ਅਤੇ ਬਲਾਕ ਪੱਧਰ ‘ਤੇ ਯੋਗ ਸੈਸ਼ਨ ਕਰਵਾਏ ਜਾ ਰਹੇ ਹਨ। 

ਡਿਪਟੀ ਕਮਿਸ਼ਨਰ ਨੇ ਇਸ ਮੌਕੇ ਵਿਧਾਇਕ ਡਾ. ਨਛੱਤਰ ਪਾਲ ਅਤੇ ਹੋਰਨਾਂ ਸ਼ਖਸੀਅਤਾਂ ਸਮੇਤ ਬੂਟੇ ਵੀ ਲਾਏ। ਇਸ ਮੌਕੇ ਜ਼ਿਲਾ ਆਯੁਰਵੈਦ ਅਧਿਕਾਰੀ ਸਰਬਜੀਤ ਕੌਰ, ਸੀ.ਐਮ. ਦੀ ਯੋਗਸ਼ਾਲਾ ਦੀ ਜ਼ਿਲਾ ਕੋਆਰਡੀਨੇਟਰ ਮਮਤਾ ਖਰੇਰਾ, ਬਾਕੀ ਟੀਮ ਵਿੱਚ ਬਰਿੰਦਾ, ਇਰਾ, ਦੀਪੇਸ਼, ਅਮਰ, ਮਨੀਸ਼ਾ, ਜਤਿੰਦਰ ਕੌਰ, ਸੰਦੀਪ ਕੌਰ, ਨਿਸ਼ਾ, ਪੂਜਾ, ਕਰਨਦੀਪ ਸਿੰਘ, ਗੁਰਮੁਖ ਸਿੰਘ ਆਦਿ ਵੀ ਮੌਜੂਦ ਸਨ। 

Related Articles

LEAVE A REPLY

Please enter your comment!
Please enter your name here

Latest Articles

2

2