Join
Monday, March 30, 2026
Monday, March 30, 2026

ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪਿੰਡ ਖੁਆਸਪੁਰਾ ਦੇ ਨੌਜਵਾਨਾਂ ਵੱਲੋਂ ਲਗਾਈ ਠੰਡੇ ਮਿੱਠੇ ਜਲ ਦੀ ਛਬੀਲ 

ਰੂਪਨਗਰ, 22 ਜੂਨ(ਜਤਿੰਦਰ ਪਾਲ ਸਿੰਘ ਕਲੇਰ )

ਅੱਤ ਦੀ ਪੈ ਰਹੀ ਗਰਮੀ ਤੋਂ ਲੋਕਾਂ ਨੂੰ ਰਾਹਤ ਦੇਣ ਲਈ ਅਕਾਲ ਸਹਾਇ ਯੂਥ ਕਲੱਬ ਪਿੰਡ ਖੁਆਸਪੁਰਾ ਦੇ ਸਮੂਹ ਨੌਜਵਾਨਾਂ ਵੱਲੋਂ ਨੈਸ਼ਨਲ ਹਾਈਵੇ 21 ਤੇ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ ਗਈ।

ਜ਼ਿਕਰਯੋਗ ਹੈ ਕਿ ਇਸ ਮਹੀਨੇ ਵਿੱਚ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ ਜਾਂਦਾ ਹੈ। ਇਸ ਮਹੀਨੇ ਵਿੱਚ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਨੂੰ ਤੱਤੀ ਤਵੀ ਤੇ ਬਿਠਾ ਕੇ ਸਿਰ ਵਿੱਚ ਤੱਤੀ ਰੇਤ ਪਾਈ ਗਈ ਸੀ। ਗੁਰੂ ਜੀ ਦੀ ਸ਼ਹੀਦੀ ਨੂੰ ਯਾਦ ਕਰਦਿਆਂ ਕਲੱਬ ਪ੍ਰਧਾਨ ਜਗਦੀਪ ਸਿੰਘ ਜੱਗੀ ਤੇ ਹੋਰ ਨੌਜਵਾਨਾਂ ਵੱਲੋਂ ਰਾਹੀਆਂ ਨੂੰ ਰੋਕ ਕੇ ਜਲ ਛਕਾਇਆ ਗਿਆ ਅਤੇ ਛੋਲਿਆ ਦਾ ਪ੍ਰਸ਼ਾਦ ਦਿੱਤਾ ਗਿਆ। 

ਇਸ ਮੌਕੇ ਸੇਵਾਦਾਰਾਂ ਨੇ ਕਿਹਾ ਕਿ ਸਾਡਾ ਇਤਿਹਾਸ ਕੁਰਬਾਨੀਆਂ ਭਰਿਆ ਇਤਿਹਾਸ ਹੈ, ਅਸੀਂ ਆਪਣੇ ਸ਼ਹੀਦਾਂ ਦੀ ਕੁਰਬਾਨੀ ਨੂੰ ਕਦੇ ਵੀ ਨਹੀਂ ਭੁਲਾ ਸਕਦੇ। ਅੱਜ ਦੇ ਨੌਜਵਾਨਾ ਨੂੰ ਆਪਣੇ ਗੁਰੂਆਂ ਵੱਲੋ ਧਰਮ ਦੀ ਖਾਤਰ ਕੀਤੀਆ ਸ਼ਹਾਦਤਾਂ ਨੂੰ ਯਾਦ ਰੱਖਣ ਦੇ ਨਾਲ-ਨਾਲ ਉਨ੍ਹਾਂ ਵੱਲੋਂ ਦਰਸਾਏ ਮਾਰਗ ‘ਤੇ ਚਲਣ ਦੀ ਲੋੜ ਹੈ। ਆਪਣੇ ਗੌਰਵਮਈ ਵਿਰਾਸਤ ਨੂੰ ਕਾਇਮ ਰੱਖਣ ਲਈ ਅਜਿਹੇ ਉਪਰਾਲੇ ਬਹੁਤ ਜਰੂਰੀ ਹਨ। ਉਨ੍ਹਾਂ ਕਿਹਾ ਕਿ ਸਮਾਜ ਵਿਚ ਹਰ ਕਿਸੇ ਨੂੰ ਆਪਣੀ ਜੇਬ ਵਿਚੋਂ ਥੋੜਾ ਹਿੱਸਾ ਗਰੀਬ ਲੋਕਾਂ ਦੀ ਸੇਵਾ ਵਿਚ ਲਗਾਉਂਣਾ ਚਾਹੀਦਾ ਹੈ।

ਇਸ ਮੌਕੇ ਸਾਬਕਾ ਸਰਪੰਚ ਜਸਵਿੰਦਰ ਸਿੰਘ ਜੱਸੀ, ਸਾਬਕਾ ਸਰਪੰਚ ਰੁਪਿੰਦਰ ਸਿੰਘ ਰੂਪਾ, ਹੁਸਨਦੀਪ ਸਿੰਘ, ਦਿਲਬਾਗ ਸਿੰਘ, ਬਿਕਰਮਜੀਤ ਸਿੰਘ, ਅਮਨੀਤ ਸਿੰਘ, ਅਮਨਦੀਪ ਸਿੰਘ, ਹਰਪ੍ਰੀਤ ਸਿੰਘ, ਦਵਿੰਦਰ ਸਿੰਘ,  ਹਰਜੱਸ ਸਿੰਘ, ਗੁਰਤੇਜ ਸਿੰਘ, ਵਿਕਾਸ ਸ਼ਰਮਾ, ਭੁਪਿੰਦਰ ਸਿੰਘ, ਅੰਮ੍ਰਿਤਬੀਰ ਸਿੰਘ, ਗੁਰਜੱਸ ਸਿੰਘ, ਗੁਰਨੂਰ ਸਿੰਘ, ਰਣਬੀਰ ਸਿੰਘ, ਹਰਪ੍ਰੀਤ ਸਿੰਘ, ਬਲਜਿੰਦਰ ਸਿੰਘ, ਗਗਨਬੀਰ ਸਿੰਘ, ਅੰਕੁਸ਼ਬੀਰ ਸਿੰਘ, ਅਮਰਜੀਤ ਸਿੰਘ, ਬਬਨਦੀਪ ਸਿੰਘ, ਹਰਮਨ ਸਿੰਘ, ਭੁਪਿੰਦਰ ਸਿੰਘ, ਪਰਮਿੰਦਰ ਸਿੰਘ ਅਤੇ ਹੋਰ ਸੇਵਾਦਾਰ ਹਾਜ਼ਰ ਸਨ।

Related Articles

LEAVE A REPLY

Please enter your comment!
Please enter your name here

Latest Articles

2

2