ਭਗਵਾਲਾ ਵਿੱਚ ਕੈਬਨਿਟ ਮੰਤਰੀ ਹਰਜੋਤ ਬੈਂਸ ਦਾ ਹੋਇਆ ਵਿਸੇਸ਼ ਸਨਮਾਨ
ਇਲਾਕੇ ਦੇ ਵਿਕਾਸ ਵਿੱਚ ਕੋਈ ਕਸਰ ਬਾਕੀ ਨਹੀ ਰਹਿਣ ਦਿੱਤੀ ਜਾਵੇਗੀ- ਬੈਂਸ
ਪਨਗਰ /ਕੀਰਤਪੁਰ ਸਾਹਿਬ 22 ਜੂਨ (ਜਤਿੰਦਰ ਪਾਲ ਸਿੰਘ ਕਲੇਰ )
ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਕੂਲ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਨੇ ਕਿਹਾ ਕਿ ਗੁਰੂ ਸਹਿਬਾਨ ਦੀ ਚਰਨ ਛੋਹ ਪ੍ਰਾਪਤ ਧਰਤੀ ਦੀ ਸੇਵਾ ਦਾ ਮੌਕਾ ਮਿਲਿਆ ਹੈ, ਉਹ ਇਸ ਇਲਾਕੇ ਦੇ ਵਿਕਾਸ ਲਈ ਕੋਈ ਕਸਰ ਬਾਕੀ ਨਹੀ ਰਹਿਣ ਦੇਣਗੇ। ਪੰਜਾਬ ਸਰਕਾਰ ਸ੍ਰੀ ਅਨੰਦਪੁਰ ਸਾਹਿਬ ਹਲਕੇ ਦੇ ਵਿਕਾਸ ਲਈ ਕਰੌੜਾ ਰੁਪਏ ਖਰਚ ਕਰ ਰਹੀ ਹੈ। ਜਿਸ ਨਾਲ ਇਸ ਇਲਾਕੇ ਦੀ ਨੁਹਾਰ ਬਦਲ ਜਾਵੇਗੀ।
ਇਹ ਪ੍ਰਗਟਾਵਾ ਅੱਜ ਇੱਥੋ ਨੇੜਲੇ ਪਿੰਡ ਭਗਵਾਲਾ ਦੇ ਇਤਿਹਾਸਕ ਗੁਰਦੁਆਰਾ ਬਰੋਟਾ ਸਾਹਿਬ ਪਾਤਸ਼ਾਹੀ ਛੇਵੀ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਸਲਾਨਾ ਜੋੜ ਮੇਲੇ ਦੇ ਸਮਾਗਮਾਂ ਵਿੱਚ ਵਿਸੇਸ਼ ਤੌਰ ਤੇ ਸਮੂਲੀਅਤ ਕਰਨ ਪਹੁੰਚੇ ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਕਿਹਾ ਕਿ ਗੁਰਬਾਣੀ ਨੇ ਸਮੁੱਚੀ ਲੋਕਾਈ ਨੂੰ ਮਾਨਵਤਾ ਦੀ ਭਲਾਈ ਦਾ ਮਾਰਗ ਦਿਖਾਇਆ ਹੈ। ਇਸ ਮੋਕੇ ਪਿੰਡ ਵਾਸੀਆਂ ਵੱਲੋਂ ਕੈਬਨਿਟ ਮੰਤਰੀ ਹਰਜੋਤ ਬੈਂਸ ਦਾ ਵਿਸੇਸ਼ ਸਨਮਾਨ ਵੀ ਕੀਤਾ ਗਿਆ।
ਇਸ ਮੌਕੇ ਅਖੰਡ ਪਾਠ ਸਾਹਿਬ ਦੀ ਸੰਪੂਰਨਾ ਦੇ ਭੋਗ ਪਾਏ ਗਏ ਤੇ ਰਾਗੀਆ ਵੱਲੋਂ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ ਗਿਆ। ਇਸ ਮੌਕੇ ਗੁਰੂ ਸਾਹਿਬ ਦੇ ਜੀਵਨ ਨਾਲ ਜੁੜੇ ਇਤਿਹਾਸ ਬਾਰੇ ਸੰਗਤਾਂ ਨੂੰ ਜਾਣੂ ਕਰਵਾਇਆ ਤੇ ਉਸ ਮਾਰਗ ਤੇ ਚੱਲਣ ਲਈ ਦੱਸਿਆ।
ਇਸ ਮੌਕੇ ਕਮਿੱਕਰ ਸਿੰਘ ਡਾਢੀ, ਸਰਬਜੀਤ ਸਿੰਘ ਭਟੋਲੀ, ਜਗਤਾਰ ਸਿੰਘ, ਕਸ਼ਮੀਰਾ ਸਿੰਘ, ਜੁਗਿੰਦਰ ਸਿੰਘ, ਕਮਲ ਚੰਦ, ਜਰਨੈਲ ਸਿੰਘ, ਜਸਵੀਰ ਸਿੰਘ ਰਾਣਾ, ਤਰਲੋਚਨ ਸਿੰਘ ਪ੍ਰਧਾਟ ਟਰੱਕ ਯੂਨੀਅਨ, ਯੋਗਰਾਜ ਯੋਗੀ, ਚਰਨਜ਼ੀਤ ਸਿੰਘ, ਰਾਮ ਲੋਕ, ਗੁਰਮੀਤ ਸਿੰਘ, ਕਰਨੈਲ ਸਿੰਘ ਆਦਿ ਹਾਜ਼ਰ ਸਨ।




