Join
Monday, March 30, 2026
Monday, March 30, 2026

ਲੁਧਿਆਣਾ ਜਿਮਨੀ ਚੋਣਾਂ ਆਪ ਉਮੀਦਵਾਰ ਸੰਜੀਵ ਅਰੋੜਾ ਨੂੰ ਜਿੱਤਣ ਤੇ ਸਤਨਾਮ ਜਲਾਲਪੁਰ ਨੇ ਜਿੱਤੀ ਵਧਾਈ।

ਬਲਾਚੌਰ 23 ਜੂਨ (ਜਤਿੰਦਰ ਪਾਲ ਸਿੰਘ ਕਲੇਰ ) 
ਹਲਕਾ ਲੁਧਿਆਣਾ ਵੈਸਟ ਵਿੱਚ ਜਿਮਨੀ ਚੋਣਾਂ ਵਿੱਚ ਆਪ ਵੱਲੋਂ ਐਲਾਨੇ ਉਮੀਦਵਾਰ ਸੰਜੀਵ ਅਰੋੜਾ ਵੱਲੋਂ ਜਿਮਨੀ ਚੋਣ ਵਿੱਚ ਸ਼ਾਨਦਾਰ ਜਿੱਤ ਪ੍ਰਾਪਤ ਕਰਨ ਤੇ ਜਿਲਾ ਸ਼ਹੀਦ ਭਗਤ ਸਿੰਘ ਨਗਰ ਤੋਂ ਆਮ ਆਦਮੀ ਪਾਰਟੀ ਦੇ ਜਿਲ੍ਹਾ ਪ੍ਰਧਾਨ ਅਤੇ ਜਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸਤਨਾਮ ਜਲਾਲਪੁਰ ਵੱਲੋਂ ਮੁਬਾਰਕਬਾਦ ਦਿੱਤੀ ਗਈ ਇਸ ਮੌਕੇ ਤੇ ਉਹਨਾਂ ਨੂੰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜਿੱਥੇ ਇਹ ਚੋਣਾਂ ਨੇ 2027 ਵਿੱਚ ਇਹ ਗੱਲ ਸਪਸ਼ਟ ਕਰ ਦਿੱਤੀ ਹੈ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਦੁਬਾਰਾ ਸਰਕਾਰ ਬਣੇਗੀ ।.ਉਨ੍ਹਾਂ ਨੇ ਕਿਹਾ ਕਿ ਲੁਧਿਆਣਾ ਪੱਛਮੀ ਜ਼ਿਮਨੀ ਚੋਣ ‘ਚ ‘ਆਪ’ ਉਮੀਦਵਾਰ ਸੰਜੀਵ ਅਰੋੜਾ ਜੀ ਦੀ ਜਿੱਤ ਸਾਡੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਜੀ ਦੀਆਂ ਲੋਕ ਪੱਖੀ ਨੀਤੀਆਂ ਦੀ ਜਿੱਤ ਹੈ। ਲੋਕ ਇਸ ਇਲੈਕਸ਼ਨ ਨੂੰ 2027 ਦਾ ਸੈਮੀਫਾਈਨਲ ਮੰਨਦੇ ਸੀ, ਸੋ ਆਮ ਆਦਮੀ ਪਾਰਟੀ ਨੇ ਇਹ ਸੈਮੀਫਾਈਨਲ ਜਿੱਤ ਲਿਆ ਹੈl ਇਸ ਮੌਕੇ ਤੇ ਸਤਨਾਮ ਜਲਾਲਪੁਰ ਨੇ ਇਕ ਵਾਰ ਫਿਰ ਤੋਂ ‘ਆਪ’ ‘ਚ ਭਰੋਸਾ ਪ੍ਰਗਟਾਉਣ ਲਈ ਉਨ੍ਹਾਂ ਨੇ ਲੁਧਿਆਣਾ ਪੱਛਮੀ ਦੇ ਵੋਟਰਾਂ ਦਾ ਧੰਨਵਾਦ ਕੀਤਾ।

Related Articles

LEAVE A REPLY

Please enter your comment!
Please enter your name here

Latest Articles

2

2