Join
Monday, March 30, 2026
Monday, March 30, 2026

ਟਾਊਨ ਪਲਾਨਰ ਦਫ਼ਤਰ ਵਲੋੰ ਨਾਜਾਇਜ਼ ਕਾਲੋਨੀਆਂ ਖ਼ਿਲਾਫ਼ ਕਾਰਵਾਈ, ਪਿੰਡ ਬਾਹੜੋਵਾਲ ਅਤੇ ਜਾਡਲਾ ਨਗਰ ‘ਚ ਉਸਾਰੀਆਂ ਢਾਹੀਆਂ 

ਅਣ-ਅਧਿਕਾਰਤ ਕਲੋਨੀ ਦੀ ਉਸਾਰੀ ਨਹੀਂ ਹੋਣ ਦਿੱਤੀ ਜਾਵੇਗੀ : ਡੀ.ਟੀ.ਪੀ. 

ਸ਼ਹੀਦ ਭਗਤ ਸਿੰਘ ਨਗਰ, 23 ਜੂਨ(ਜਤਿੰਦਰ ਪਾਲ ਸਿੰਘ ਕਲੇਰ )

ਜ਼ਿਲ੍ਹਾ ਟਾਊਨ ਪਲਾਨਰ ਦਫ਼ਤਰ ਵੱਲੋਂ ਨਾਜਾਇਜ਼ ਕਾਲੋਨੀਆਂ ਖਿਲ਼ਾਫ ਕਾਰਵਾਈ ਕਰਦਿਆਂ ਗਲਾਡਾ ਦੇ ਅਧਿਕਾਰ ਖੇਤਰ ਅਧੀਨ ਪਿੰਡ ਬਾਹੜੋਵਾਲ ਅਤੇ ਜਾਡਲਾ ਵਿਖੇ “ਦ ਪੰਜਾਬ ਅਪਾਰਟਮੈਂਟ ਐਂਡ ਪ੍ਰਾਪਰਟੀ ਰੈਗੂਲੇਸ਼ਨ ਐਕਟ, 1995” ਦੀ ਉਲੰਘਣਾ ਕਰਕੇ ਡਿਵੈਲਪ ਹੋਈਆਂ ਅਣ-ਅਧਿਕਾਰਤ ਕਲੋਨੀਆਂ ਨੂੰ ਢਾਹਿਆ ਗਿਆ।
ਜਿਲਾ ਟਾਊਨ ਪਲਾਨਰ ਦਫ਼ਤਰ ਨੇ ਇਹ ਵੀ ਸਪੱਸ਼ਟ ਕੀਤਾ ਕਿ ਗਲਾਡਾ ਦੇ ਅਧਿਕਾਰ ਖੇਤਰ ਵਿੱਚ ਕਿਸੇ ਵੀ ਤਰ੍ਹਾਂ ਦੀ ਅਣ-ਅਧਿਕਾਰਤ ਕਲੋਨੀ ਦੀ ਉਸਾਰੀ ਨਹੀਂ ਹੋਣ ਦਿੱਤੀ ਜਾਵੇਗੀ । ਅਜਿਹੀਆਂ ਉਸਾਰੀਆਂ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ ਤਾਂ ਜੋ ਲੋਕਾਂ ਨੂੰ ਇਨ੍ਹਾਂ ਬਿਨਾਂ ਪ੍ਰਵਾਨਗੀ ਵਿਕਸਤ ਹੋਈਆਂ ਕਲੋਨੀਆਂ ਵਿੱਚ ਆਪਣੀ ਅਹਿਮ ਪੂੰਜੀ ਨੂੰ ਨਿਵੇਸ਼ ਕਰਨ ਤੋਂ ਬਚਾਇਆ ਜਾ ਸਕੇ। 
ਜ਼ਿਲਾ ਟਾਊਨ ਪਲੈਨਰ ਜਗਦੀਪ ਸਿੰਘ ਨੇ ਇਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਜਿਹੀ ਕਾਰਵਾਈ ਨਾਲ  ਜਿਲ੍ਹੇ ਵਿੱਚ ਹੋ ਰਹੇ ਗੈਰ-ਯੋਜਨਾਬੱਧ ਵਿਕਾਸ ਨੂੰ ਰੋਕਿਆ ਜਾ ਜਾਵੇਗਾ। 
ਜ਼ਿਲਾ ਟਾਊਨ ਪਲੈਨਰ ਨੇ ਦੱਸਿਆ ਕਿ ਜਨਤਾ ਵੱਲੋਂ ਕਿਸੇ ਵੀ ਅਣ-ਅਧਿਕਾਰਤ ਕਲੋਨੀ ਵਿੱਚ ਬਿਲਡਿੰਗ/ਪਲਾਟ ਖਰੀਦ ਕੇ ਆਪਣੀ ਜਮਾਂ ਪੂੰਜੀ ਕਿਸੇ ਅਣ ਅਧਿਕਾਰਤ ਕਲੋਨੀ ਵਿੱਚ ਨਿਵੇਸ ਨਾ ਕੀਤੀ ਜਾਵੇ ਤਾਂ ਜੋ ਕਿਸੇ ਪ੍ਰੇਸ਼ਾਨੀ  ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਦੱਸਿਆ ਕਿ ਇਹ ਜਰੂਰੀ ਹੈ ਕਿ ਕੋਈ ਵੀ ਬਿਲਡਿੰਗ /ਪਲਾਟ ਖਰੀਦਣ ਜਾਂ ਲੀਜ ‘ਤੇ ਲੈਣ ਤੋਂ ਪਹਿਲਾਂ ਉਸਦੀ ਪ੍ਰਵਾਨਗੀ ਸਬੰਧੀ ਜ਼ਿਲ੍ਹਾ ਟਾਊਨ ਪਲੈਨਰ ਦਫਤਰ ਪਾਸੋਂ  ਜਾਣਕਾਰੀ ਪ੍ਰਾਪਤ ਕਰ ਲਈ ਜਾਵੇ। ਇਸ ਤੋਂ ਇਲਾਵਾ ਅਧਿਕਾਰੀਆਂ ਵੱਲੋਂ ਇਹ ਵੀ ਸੂਚਿਤ ਕੀਤਾ ਗਿਆਕਿ ਇਨ੍ਹਾਂ ਕਲੋਨੀਆਂ ਤੋਂ ਇਲਾਵਾ ਕੁੱਝ ਹੋਰ ਅਣ-ਅਧਿਕਾਰਤ ਕਲੋਨਾਈਜ਼ਰਾਂ ਨੂੰ ਵੀ ਨੋਟਿਸ ਜਾਰੀ ਕੀਤੇ ਗਏ ਹਨ ਅਤੇ ਜੇਕਰ ਇਸ ਸਬੰਧੀ ਕੋਈ ਪੁਖਤਾ ਜਵਾਬ ਜਾਂ ਦਸਤਾਵੇਜ ਦਿੱਤੇ ਸਮੇਂ ਦੌਰਾਨ ਪ੍ਰਾਪਤ ਨਹੀ ਹੁੰਦੇ ਹਨ ਤਾਂ ਉਨ੍ਹਾਂ ਵਿਰੁੱਧ ਵੀ ਇਸ ਤਰ੍ਹਾਂ ਦੀ ਕਾਰਵਾਈ ਕੀਤੀ ਜਾਵੇਗੀ । ਉਨ੍ਹਾਂ ਦੱਸਿਆ ਕਿ “ਦ ਪੰਜਾਬ ਅਪਾਰਟਮੈਂਟ ਐਂਡ ਪ੍ਰਾਪਰਟੀ ਰੈਗੂਲੇਸ਼ਨ ਐਕਟ, 1995” ਦੀਆਂ ਧਾਰਾਵਾਂ ਤਹਿਤ ਐਫ.ਆਈ.ਆਰ. ਵੀ ਦਰਜ ਕਰਵਾਈ ਜਾਵੇਗੀ। ਇਸ ਮੌਕੇ ਏ.ਟੀ.ਪੀ. ਤਰਨਜੀਤ ਸਿੰਘ, ਜੇ.ਈ. ਵਿਨੇ ਕੁਮਾਰ ਪੁਲਿਸ ਅਧਿਕਾਰੀ, ਡਿਊਟੀ ਮੈਜਿਸਟ੍ਰੇਟ ਨਾਇਬ ਤਹਿਸੀਲਦਾਰ ਬੰਗਾ ਅਤੇ ਨਵਾਂਸ਼ਹਿਰ ਵੀ ਮੌਜੂਦ ਸਨ।

Related Articles

LEAVE A REPLY

Please enter your comment!
Please enter your name here

Latest Articles

2

2