Join
Monday, March 30, 2026
Monday, March 30, 2026

ਨੈਸ਼ਨਲ ਵੈਕਟਰ ਬੌਰਨ ਡਜੀਜ ਕੰਟਰੋਲ ਪ੍ਰੋਗਰਾਮ ਤਹਿਤ ਜਾਗਰੂਕ ਕੀਤਾ ਪਿੰਡ ਗੁੱਲਪੁਰ 

ਬਲਾਚੌਰ 24 ਜੂਨ (ਜਤਿੰਦਰ ਪਾਲ ਸਿੰਘ ਕਲੇਰ ) ਸਿਵਲ ਸਰਜਨ ਸ਼ਹੀਦ ਭਗਤ ਸਿੰਘ ਨਗਰ ਡਾਕਟਰ ਗੁਰਿੰਦਰਜੀਤ ਸਿੰਘ ਜੀ ਅਤੇ ਡਾ ਰਕੇਸ਼ ਪਾਲ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾਕਟਰ ਨਵਰੀਤ ਕੌਰ ਪੀ ਐੱਚ ਸੀ ਸੜੌਆ ਜੀ ਦੀ ਯੋਗ ਅਗਵਾਈ ਹੇਠ ਸੈਕਟਰ ਸਾਹਿਬਾ ਦੇ ਅਧੀਨ ਪਿੰਡ ਗੁਲਪੁਰ ਵਿੱਖੇ ਨੈਸ਼ਨਲ ਵੈਕਟਰ ਬੌਰਨ ਡਜੀਜ ਕੰਟਰੋਲ ਪ੍ਰੋਗਰਾਮ ਤਹਿਤ ਜਾਗਰੂਕ ਕੀਤਾ ਗਿਆ ਜਿਸ ਵਿੱਚ ਹੈਲਥ ਇੰਸਪੈਕਟਰ ਗੁਰਿੰਦਰ ਸਿੰਘ ਨੇ ਡੇਂਗੂ, ਮਲੇਰੀਆ ਅਤੇ ਚਿੰਕਨਗੁਨੀਆ ਦੇ ਬਚਾਅ ਸਬੰਧੀ ਜਾਣਕਾਰੀ ਦਿੱਤੀ ਦੱਸਿਆ ਕਿ ਡੇਂਗੂ ਦਾ ਮੱਛਰ ਸਾਫ ਖੜ੍ਹੇ ਪਾਣੀ ਦੇ ਸੋਮਿਆਂ ਵਿੱਚ ਪੈਦਾ ਹੁੰਦੇ ਹਨ ਅਤੇ ਇਹ ਮੱਛਰ ਦਿਨ ਵੇਲੇ ਕੱਟਦਾ ਹੈ ਡੇਂਗੂ ਇੱਕ ਵਾਇਰਲ ਬੁਖਾਰ ਹੈ ਜੋਂ ਕਿ ਏਡੀਜ਼ ਅਜਿਪਟੀ ਨਾਂ ਦੇ ਮੱਛਰਾਂ ਦੇ ਕੱਟਣ ਨਾਲ ਫ਼ੈਲਦਾ ਹੈ ਡੇਂਗੂ ਬੁਖਾਰ ਦੇ ਲੱਛਣਾਂ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਵਿੱਚ ਤੇਜ਼ ਬੁਖਾਰ ਹੋਣ, ਸਿਰ ਦਰਦ ਹੋਣਾ, ਮਾਸਪੇਸ਼ੀਆਂ ਅਤੇ ਜੌੜਾ ਵਿੱਚ ਦਰਦ ਹੋਣਾ, ਅੱਖਾਂ ਦੇ ਪਿਛਲੇ ਹਿੱਸੇ ਵਿੱਚ ਦਰਦ ਹੋਣਾ ਜੀ ਕੱਚਾ ਹੋਣਾ ਅਤੇ ਹਾਲਤ ਖ਼ਸਤਾ ਹੋਣ ਤੇ ਨੱਕ ਮੂੰਹ ਤੇ ਮਸੂੜਿਆਂ ਵਿੱਚੋਂ ਖੂਨ ਦਾ ਵਗਣਾ ਹੋ ਸਕਦੇ ਹਨ ਇਸ ਤੋਂ ਬਚਾਅ ਲਈ ਸਾਨੂੰ ਆਪਣੇ ਘਰਾਂ ਦੇ ਆਲੇ ਦੁਆਲੇ ਸਾਫ਼ ਸਫ਼ਾਈ ਰੱਖਣੀ ਚਾਹੀਦੀ ਹੈ, ਘਰਾਂ ਦੇ ਆਲੇ ਦੁਆਲੇ ਪਾਣੀ ਇਕੱਠਾ ਨਾ ਹੋਣ ਦਿਓ, ਕੂਲਰਾਂ, ਗਮਲਿਆਂ, ਫਰਿੱਜਾਂ ਦੀਆਂ ਟਰੇਆਂ ਵਿੱਚ ਖੜ੍ਹੇ ਪਾਣੀ ਨੂੰ ਹਫ਼ਤੇ ਵਿੱਚ ਇੱਕ ਵਾਰ ਸਾਫ਼ ਕਰਕੇ ਸੁਕਾਉਣਾ ਚਾਹੀਦਾ ਹੈ, ਛੱਤਾਂ ਤੇ ਪਈਆ ਪਾਣੀ ਦੀਆਂ ਟੈਂਕੀਆਂ ਨੂੰ ਚੰਗੀ ਤਰ੍ਹਾਂ ਢੱਕ ਕੇ ਰੱਖੋ, ਟਾਇਰਾਂ ਨੂੰ ਖੁੱਲੇ ਵਿੱਚ ਨਾ ਰੱਖੋ ਕੱਪੜੇ ਅਜਿਹੇ ਪਹਿਨੋ ਜਿਸ ਨਾਲ ਸਰੀਰ ਪੂਰੀ ਤਰ੍ਹਾਂ ਢੱਕਿਆ ਹੋਇਆ ਹੋਵੇ ਬੁਖਾਰ ਹੋਣ ਤੇ ਨੇੜੇ ਦੇ ਸਰਕਾਰੀ ਹਸਪਤਾਲ ਵਿੱਚ ਖੂਨ ਦੀ ਜਾਂਚ ਜ਼ਰੂਰ ਕਰਵਾਓ ਇਸ ਦੇ ਟੈਸਟ ਅਤੇ ਇਲਾਜ ਸਰਕਾਰੀ ਹਸਪਤਾਲ ਵਿੱਚ ਮੁਫ਼ਤ ਕੀਤਾ ਜਾਂਦਾ ਹੈ ਇਸ ਮੌਕੇ ਤੇ ਮਲਟੀਪਰਪਜ ਹੈਲਥ ਵਰਕਰ ਉਂਕਾਰ ਨੇ ਟੀਮ ਮੈਂਬਰ ਨੂੰ ਲੈ ਕੇ ਘਰ ਘਰ ਜਾ ਕੇ ਡੇਂਗੂ ਦਾ ਲਾਰਵਾ ਚੈੱਕ ਕੀਤਾ ਅਤੇ ਲਾਰਵਾ ਮਿਲਣ ਉਪਰੰਤ ਬਰੀਡਿੰਗ ਚੈੱਕਰ ਕੁਲਦੀਪ ਸਿੰਘ ਦੁਆਰਾ ਲਾਰਵੀਸਾਈਡ ਸਪਰੇਅ ਦਾ ਛਿੜਕਾਅ ਕੀਤਾ ਗਿਆ ਜਿਸ ਮੌਕੇ ਤੇ ਆਸ਼ਾ ਵਰਕਰ ਅਤੇ ਸਰਪੰਚ ਰੂਪ ਸਿੰਘ ਤੇ ਪੇਂਡੂ ਸਿਹਤ ਸਫ਼ਾਈ ਸੰਮਤੀ ਦੇ ਮੈਂਬਰ ਹਾਜ਼ਰ ਸਨ|

Related Articles

LEAVE A REPLY

Please enter your comment!
Please enter your name here

Latest Articles

2

2