Join
Monday, March 30, 2026
Monday, March 30, 2026

ਸਿਵਲ ਹਸਪਤਾਲ ਬਲਾਚੌਰ ਵਿਖੇ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਸੈਮੀਨਾਰ ਕਰਵਾਇਆ

ਬਲਾਚੌਰ, 24 ਜੂਨ(ਜਤਿੰਦਰ ਪਾਲ ਸਿੰਘ ਕਲੇਰ ) ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਦੇ ਨਿਰਦੇਸ਼ਾਂ ਅਨੁਸਾਰ ਸੀਨੀਅਰ ਮੈਡੀਕਲ ਅਫ਼ਸਰ ਡਾ. ਗੀਤਾਂਜਲੀ ਸਿੰਘ ਦੀ ਅਗਵਾਈ ਵਿੱਚ ਲੈਫ. ਜਨਰਲ ਬਿਕਰਮ ਸਿੰਘ ਸਬ ਡਵੀਜ਼ਨਲ ਹਸਪਤਾਲ ਬਲਾਚੌਰ ਵਿਖੇ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਸੈਮੀਨਾਰ ਕਰਵਾਇਆ ਗਿਆ। ਇਹ ਸੈਮੀਨਾਰ ਰੈਡ ਕਰਾਸ ਨਸ਼ਾ ਪੀੜਤਾਂ ਲਈ ਏਕੀਕਿੑਤ ਮੁੜ ਵਸੇਬਾ ਕੇਂਦਰ ਨਵਾਂਸ਼ਹਿਰ ਵੱਲੋਂ ਆਯੋਜਿਤ ਕੀਤਾ ਗਿਆ। 

 ਨਸ਼ਿਆਂ ਦੇ ਖਾਤਮੇ ਲਈ ਸਮੂਹਿਕ ਯਤਨਾਂ ਦੀ ਮਹੱਤਤਾ ‘ਤੇ ਜ਼ੋਰ ਦਿੰਦੇ ਹੋਏ ਕੇਂਦਰ ਦੇ ਪੑੋਜੈਕਟ ਡਾਇਰੈਕਟਰ ਚਮਨ ਸਿੰਘ ਨੇ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ। ਨਸ਼ਾ ਮੁਕਤ ਭਾਰਤ ਮੁਹਿੰਮ ਦਾ ਉਦੇਸ਼ ਨਸ਼ੇ ਦੇ ਖ਼ਤਰਿਆਂ ਬਾਰੇ ਜਾਗਰੂਕਤਾ ਪੈਦਾ ਕਰਨਾ ਅਤੇ ਇੱਕ ਸਿਹਤਮੰਦ, ਨਸ਼ਾ ਮੁਕਤ ਸਮਾਜ ਦੀ ਸਿਰਜਣਾ ਕਰਨਾ ਹੈ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਤੇ ਰੈਡ ਕਰਾਸ ਵੱਲੋਂ ਨਸ਼ੇ ਦੇ ਖ਼ਾਤਮੇ ਲਈ ਨਸ਼ਾ ਮੁਕਤੀ ਕੇਂਦਰਾਂ ਨੂੰ ਨਵਾਂਸ਼ਹਿਰ ਵਿਖੇ ਸਫ਼ਲਤਾਪੂਰਵਕ ਢੰਗ ਨਾਲ਼ ਚਲਾਇਆ ਜਾ ਰਿਹਾ ਹੈ। ਇਨ੍ਹਾਂ ਕੇਂਦਰਾਂ ਵਿਚ ਇਲਾਜ ਦੇ ਨਾਲ ਨਾਲ ਮਾਹਿਰ ਕਾਊਂਸਲਰਾਂ ਅਤੇ ਮਨੋਰੋਗ ਮਾਹਿਰਾਂ ਵੱਲੋਂ ਕਾਊਂਂਸਲਿੰੰਗ ਕੀਤੀ ਜਾਂਦੀ ਹੈ ਤਾਂ ਜੋ ਮਰੀਜ ਨਸ਼ਾ ਛੱਡਣ ਲਈ ਮਾਨਸਿਕ ਤੌਰ ਤੇ ਵੀ ਮਜਬੂਤ ਹੋ ਸਕਣ। ਇਸ ਦੇ ਨਾਲ ਹੀ  ਸਿਵਲ ਹਸਪਤਾਲ ਬਲਾਚੌਰ ਅਤੇ ਸੀ ਐਚ ਸੀ ਕਾਠਗੜ ਵਿੱਖੇ ਨਸ਼ਾ ਮੁਕਤੀ ਦਵਾਈ ਕੇਂਦਰਾਂ ਵਿਚ ਮਰੀਜਾਂ ਨੂੰ ਦਵਾਈ ਵੀ ਦਿੱਤੀ ਜਾਂਦੀ ਹੈ।

ਆਯੂਰਵੈਦਿਕ ਮੈਡੀਕਲ ਅਫ਼ਸਰ ਡਾ. ਸਦੇਸ਼ ਕੁਮਾਰ ਨੇ ਕਿਹਾ ਕਿ ਨਸ਼ਿਆਂ ਨਾਲ ਪੀੜਤ ਵਿਅਕਤੀ ਇੱਕ ਕਿਸਮ ਦਾ ਮਰੀਜ਼ ਹੁੰਦਾ ਹੈ, ਜਿਸਨੂੰ ਇਲਾਜ ਦੀ ਸਖਤ ਜਰੂਰਤ ਹੁੰਦੀ ਹੈ ਅਤੇ ਸਮਾਜ ਦੀ ਵੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਉਸ ਨਾਲ ਵਿਤਕਰੇ ਦੀ ਥਾਂ ਤੇ ਪਿਆਰ ਅਤੇ ਅਪਣੱਤ ਦੀ ਭਾਵਨਾ ਨਾਲ ਉਸਨੂੰ ਇਸ ਸਮੱਸਿਆ ਵਿਚੋਂ ਕੱਢਣ ਦਾ ਯਤਨ ਕਰੇ।  ਨਸ਼ਾ ਪੀੜਤ ਲੋਕਾਂ ਨੂੰ ਅਕਸਰ ਇੱਕ ਜਾਂ ਇੱਕ ਤੋਂ ਵੱਧ ਸੰਬੰਧਿਤ ਸਿਹਤ ਸਮੱਸਿਆਵਾਂ ਹੁੰਦੀਆਂ ਹਨ, ਜਿਸ ਵਿੱਚ ਹੈਪੇਟਾਇਟਿਸ, ਫੇਫੜਿਆਂ ਜਾਂ ਦਿਲ ਦੀ ਬਿਮਾਰੀ, ਸਟ੍ਰੋਕ, ਕੈਂਸਰ, ਜਾਂ ਮਾਨਸਿਕ ਸਿਹਤ ਸਥਿਤੀਆਂ ਸ਼ਾਮਲ ਹੋ ਸਕਦੀਆਂ ਹਨ। ਨਸ਼ਾ ਸਾਡੇ ਪਰਿਵਾਰ ਦੀ ਆਰਥਿਕਤਾ ਨੂੰ ਵੀ ਖ਼ਰਾਬ ਕਰ ਦਿੰਦਾ ਹੈ, ਜਿਸ ਨਾਲ ਵਧੇਰੇ ਪਰਿਵਾਰਾਂ ਦੀ ਟੁੱਟਣ ਦੀ ਨੌਬਤ ਆ ਜਾਂਦੀ ਹੈ।

ਇਸ ਮੌਕੇ ਬਲਾਕ ਐਕਸਟੈਂਸ਼ਨ ਐਜੂਕੇਟਰ ਨਿਰਮਲ ਸਿੰਘ, ਸਿਹਤ ਇੰਸਪੈਕਟਰ ਦਿਲਬਾਗ ਸਿੰਘ ਤੇ ਕੌਂਸਲਰ ਕਮਲਜੀਤ ਕੌਰ ਸਮੇਤ ਹੋਰ ਵੀ ਹਾਜ਼ਰ ਸਨ।

Related Articles

LEAVE A REPLY

Please enter your comment!
Please enter your name here

Latest Articles

2

2