Join
Monday, March 30, 2026
Monday, March 30, 2026

ਕਾਠਗੜ੍ਹ ਦੇ ਸਰਕਾਰੀ ਹਸਪਤਾਲ ਨੂੰ ਚੋਰਾਂ ਨੇ ਬਣਾਇਆ ਇੱਕ ਵਾਰੀ ਫਿਰ ਆਪਣਾ ਨਿਸ਼ਾਨਾ ਬਣਾਇਆ 

ਪੱਖੇ ਅਤੇ ਇੰਨਵੇਟਰ ਚੋਰੀ 
ਇਸ ਹਸਪਤਾਲ ਵਿੱਚ ਪਹਿਲਾਂ ਵੀ ਕਈ ਵਾਰੀ ਚੋਰੀ ਹੋ ਚੁੱਕੀ 

ਨਵਾਂਸ਼ਹਿਰ /ਕਾਠਗੜ੍ਹ 25 ਜੂਨ (ਜਤਿੰਦਰ ਪਾਲ ਸਿੰਘ ਕਲੇਰ ) ਕਾਠਗੜ੍ਹ  ਦੇ ਸਰਕਾਰੀ ਹਸਪਤਾਲ ਨੂੰ ਚੋਰਾਂ ਵੱਲੋਂ ਬੀਤੀ ਰਾਤ ਆਪਣਾ ਇੱਕ ਵਾਰ ਫਿਰ ਤੋੜ ਨਿਸ਼ਾਨਾ ਬਣਾਇਆ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਚੋਰਾਂ ਵੱਲੋਂ ਰਾਤ ਦੇ ਸਮੇਂ  ਹਸਪਤਾਲ ਦੇ ਅੰਦਰ ਦਾਖਲ ਹੋ ਕੇ ਹਸਪਤਾਲ ਤੋਂ ਇੰਨਵੇਟਰ 2 ਪੱਖੇ ਅਤੇ ਕੀਮਤੀ ਸਾਮਾਨ ਸਮਾਨ ਚੋਰੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। । ਜਿਕਰਯੋਗ ਹੈ ਕਿ ਇਸ ਸਰਕਾਰੀ ਹਸਪਤਾਲ ਨੂੰ ਚੋਰਾਂ ਵੱਲੋਂ ਅੱਗੇ ਵੀ ਕਈ ਵਾਰੀ ਨਿਸ਼ਾਨਾ ਬਣਾਇਆ ਜਾ ਚੁੱਕਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਹਸਪਤਾਲ ਦੇ ਸਟਾਫ ਨੇ ਦੱਸਿਆ ਕਿ ਚੋਰਾਂ ਵੱਲੋਂ ਰਾਤ ਨੂੰ ਦਰਵਾਜ਼ਾ ਤੋੜ ਕੇ ਅੰਦਰ ਦਾਖਲ ਹੋਏ ਅਤੇ ਚੋਰਾਂ ਵੱਲੋਂ ਹਸਪਤਾਲ ਲੱਗੇ ਸੀ ਸੀ ਸੀ ਟੀ ਕੇਮਰਿਆਂ ਨੂੰ ਵੀ ਨੁਕਸਾਨ ਪਹੁੰਚਿਆ ਅਤੇ ਦਰਵਾਜਿਆ ਤੇ ਲੱਗੇ ਸ਼ੀਸ਼ੇ ਤੋੜ ਕੇ ਹਸਪਤਾਲ ਵਿੱਚੋਂ ਸਮਾਨ ਚੋਰੀ ਕਰਕੇ ਲੈ ਗਏ। ਇਸ ਚੋਰੀ ਦੀ ਘਟਨਾ ਬਾਰੇ ਸਫਾਟ ਵੱਲੋਂ ਥਾਣਾ ਕਾਠਗੜ੍ਹ ਨੂੰ ਵੀ ਸੂਚਿਤ ਕਰ ਦਿੱਤਾ ਗਿਆ। ਇਸ ਚੋਰੀ ਦੀ ਘਟਨਾ ਸੁਣ ਕੇ ਕਾਠਗੜ੍ਹ ਦੇ ਸਰਪੰਚ ਰਿਸ਼ੂ ਬਾਲਾ ਅਤੇ ਸੇਵਾਦਾਰ ਸਾਂਈ ਕਾਲੇਸ਼ਾਹ ਵੀ ਮੌਕੇ ਤੇ ਪਹੁੰਚ ਗਏ ਅਤੇ ਉਨ੍ਹਾਂ ਵੱਲੋਂ ਇਸ ਚੋਰੀ ਸਬੰਧੀ ਥਾਣਾ ਕਾਠਗੜ੍ਹ ਦੇ ਐਸ ਐਚ ਓ ਅਭਿਸ਼ੇਕ ਸ਼ਰਮਾ ਨੂੰ ਜਾਣੂ ਕਰਵਾਇਆ ਗਿਆ ਅਤੇ ਉਨ੍ਹਾਂ ਵੱਲੋਂ ਕਿਹਾ ਕਿ ਜਲਦ ਹੀ ਇਸ ਦੀ ਬਾਰੀਕੀ ਨਾਲ ਜਾਂਚ ਕਰਕੇ ਇਸ ਘਟਨਾ ਨੂੰ ਅੰਜਾਮ ਦੇਣ ਚੋਰਾਂ ਨੂੰ ਗ੍ਰਿਫਤਾਰ ਕਰਕੇ ਬਣਦੀ ਸਖਤ ਤੋਂ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

Related Articles

LEAVE A REPLY

Please enter your comment!
Please enter your name here

Latest Articles

2

2