Join
Monday, March 30, 2026
Monday, March 30, 2026

ਪੋਲਿੰਗ ਸਟੇਸ਼ਨਾਂ ‘ਤੇ ਦਿਵਿਆਂਗ ਵੋਟਰਾਂ ਦੀ ਸਹੂਲਤ ਲਈ ਲੌੜੀਂਦੇ ਪ੍ਰਬੰਧ ਅਮਲ ‘ਚ ਲਿਆਂਦੇ ਜਾਣ

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਜਿਲ੍ਹਾ ਪੱਧਰੀ ਮੋਨਿਟਰਿੰਗ ਕਮੇਟੀ ਦੀ ਮੀਟਿੰਗ
ਕਮੇਟੀ ਨੂੰ ਪੋਲਿੰਗ ਸਟੇਸ਼ਨਾਂ ਦਿਵਿਆਂਗ ਵੋਟਰਾਂ ਦੀ ਸਹੂਲਤ ਦੇ ਅਨੁਕੂਲ ਬਣਾਉਣ ਦੀ ਲੋੜ ‘ਤੇ ਜ਼ੋਰ   

ਸ਼ਹੀਦ ਭਗਤ ਸਿੰਘ ਨਗਰ, 25 ਜੂਨ(ਜਤਿੰਦਰ ਪਾਲ ਸਿੰਘ ਕਲੇਰ ) ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫਸਰ ਅੰਕੁਰਜੀਤ ਸਿੰਘ ਦੇ ਨਿਰਦੇਸ਼ਾਂ ‘ਤੇ ਵੋਟਾਂ ਦੌਰਾਨ ਪੋਲਿੰਗ ਸਟੇਸ਼ਨਾਂ ਵਿਖੇ ਜਿਲ੍ਹੇ ਦੇ ਸਮੂਹ ਦਿਵਿਆਂਗ ਵੋਟਰਾਂ ਨੂੰ ਸੁਚੱਜਾ ਅਤੇ ਸੁਖਾਵਾਂ ਮਾਹੌਲ ਮੁਹੱਈਆ ਕਰਵਾਉਣ ਦੇ ਮੱਦੇਨਜਰ ਜਿਲ੍ਹਾ ਪੱਧਰੀ ਮੋਨਿਟਰਿੰਗ ਕਮੇਟੀ ਨੂੰ ਪੋਲਿੰਗ ਸਟੇਸ਼ਨਾਂ ‘ਤੇ ਹਰ ਲੋੜੀਂਦੀ ਸਹੂਲਤ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ।

ਵਧੀਕ ਡਿਪਟੀ ਕਮਿਸ਼ਨਰ-ਕਮ-ਵਧੀਕ ਜਿਲ੍ਹਾ ਚੋਣ ਅਫਸਰ ਰਾਜੀਵ ਵਰਮਾ ਨੇ ਕਿਹਾ ਕਿ ਦਿਵਿਆਂਗ ਵੋਟਰਾਂ ਨੂੰ ਪੋਲਿੰਗ ਸਟੇਸ਼ਨਾਂ ‘ਤੇ ਕਿਸੇ ਕਿਸਮ ਦੀ ਦਿੱਕਤ ਪੇਸ਼ ਨਹੀਂ ਆਉਣੀ ਚਾਹੀਦੀ। ਉਨ੍ਹਾਂ ਕਿਹਾ ਕਿ ਪੋਲਿੰਗ ਸਟੇਸ਼ਨਾਂ ਨੂੰ ਦਿਵਿਆਂਗ ਵੋਟਰਾਂ ਦੀ ਸਹੂਲਤ ਅਨੁਸਾਰ ਬਣਾਇਆ ਜਾਵੇ ਤਾਂ ਜੋ ਉਹ ਆਸਾਨੀ ਨਾਲ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰ ਸਕਣ। ਉਨ੍ਹਾਂ ਨੇ ਬੀ.ਐਲ.ਓਜ਼ ਨੂੰ ਹਦਾਇਤ ਕੀਤੀ ਕਿ ਵੋਟਰ ਸੂਚੀ ਵਿੱਚ ਦਿਵਿਆਂਗ ਵੋਟਰਾਂ ਦੀ ਜਾਣਕਾਰੀ ਦੇ ਨਾਲ-ਨਾਲ ਉਨ੍ਹਾਂ ਨੂੰ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਬਾਰੇ ਦੱਸਿਆ ਜਾਵੇ । ਉਨ੍ਹਾਂ ਦੱਸਿਆ ਕਿ ਜਿਲ੍ਹਾ ਪ੍ਰਸ਼ਾਸ਼ਨ ਵੱਲੋਂ ਜਿਲ੍ਹਾ ਪੱਧਰ ਤੇ ਮੋਨਿਟਰਿੰਗ ਕਮੇਟੀ ਦਾ ਗਠਨ ਕੀਤਾ ਗਿਆ ਹੈ ਜਿਸ ਦੀ ਜਿੰਮੇਵਾਰੀ ਜਿਲ੍ਹੇ ਦੇ ਦਿਵਿਆਂਗ ਵੋਟਰਾਂ ਲਈ ਪੋਲਿੰਗ ਸਟੇਸ਼ਨਾਂ ਤੇ ਸੁਖਾਵਾਂ ਮਾਹੌਲ ਸਥਾਪਤ ਕਰਨਾ ਹੈ।

ਰਾਜੀਵ ਵਰਮਾ ਨੇ ਕਿਹਾ ਕਿ ਵੋਟਾਂ ਵਾਲੀ ਥਾਂ ‘ਤੇ ਰੈਂਪ, ਵ੍ਹੀਲ ਚੇਅਰ ਦਾ ਪ੍ਰਬੰਧ ਰੱਖਣ ਦੇ ਨਾਲ-ਨਾਲ ਉਨ੍ਹਾਂ ਦੀ ਸਹੂਲਤ ਲਈ ਵਲੰਟੀਅਰ ਤੈਨਾਤ ਕਰਨ ਲਈ ਵੀ ਵਿਸ਼ੇਸ ਧਿਆਨ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਬੂਥ ਲੈਵਲ ਅਧਿਕਾਰੀ ਸਬੰਧਤ ਵੋਟਰਾਂ ਦੀ ਇਲਾਕਿਆਂ ਵਿੱਚ ਦਿਵਿਆਂਗ ਵੋਟਰਾਂ ਲਈ ਉਪਲਬਧ ਸਹੂਲਤਾਂ ਬਾਰੇ ਵੋਟਰਾਂ ਨੂੰ ਅਗਾਂਊਂ ਸੂਚਿਤ ਕਰਨ ਤਾਂ ਜੋ ਉਹ ਇਨ੍ਹਾਂ ਸਹੂਲਤਾਂ ਦਾ ਲਾਭ ਲੈ ਸਕਣ।

ਮੀਟਿੰਗ ਦੌਰਾਨ ਵਧੀਕ ਜਿਲ੍ਹਾ ਚੋਣ ਅਫਸਰ ਰਾਜੀਵ ਵਰਮਾ ਨੇ ਦੱਸਿਆ ਕਿ ਚੋਣ ਕਮਿਸ਼ਨ ਵੱਲੋਂ ਬੂਥ ਲੈਵਲ ਅਧਿਕਾਰੀਆਂ ਦੀ ਨਿਯੁਕਤੀ ਕੀਤੀ ਜਾ ਚੁੱਕੀ ਹੈ ਜਿਨ੍ਹਾਂ ਨੂੰ ਆਈ.ਆਈ.ਡੀ.ਐਮ. ਨਵੀਂ ਦਿੱਲੀ ਵੱਲੋਂ 2 ਜੁਲਾਈ ਨੂੰ ਟ੍ਰੇਨਿੰਗ ਦਿੱਤੀ ਜਾਵੇਗੀ। ਉਨ੍ਹਾਂ ਨੇ ਐਸ.ਡੀ.ਐਮਜ਼ ਨੂੰ ਹਦਾਇਤ ਕੀਤੀ ਕਿ ਇਸ ਟ੍ਰੇਨਿੰਗ ਲਈ ਲੋੜੀਂਦੀਆਂ ਨੂੰ ਸਮੇਂ ਸਿਰ ਅੰਤਿਮ ਰੂਪ ਦਿੱਤਾ ਜਾਵੇ ਤਾਂ ਜੋ ਇਸ ਉਪਰੰਤ ਹਲਕਾ ਪੱਧਰ ‘ਤੇ ਵੀ  ਟ੍ਰੇਨਿੰਗ ਦੌਰਾਨ ਕੋਈ ਪਰੇਸ਼ਾਨੀ ਨਾ ਆਵੇ। ਉਨ੍ਹਾਂ ਦੱਸਿਆ ਕਿ ਟ੍ਰੇਨਿੰਗ ਲਈ 25 ਬੀ.ਐਲ.ਓਜ਼ ਨੂੰ ਪਾਬੰਦ ਕੀਤਾ ਜਾਵੇ ਜਿਸ ਉਪਰੰਤ 3 ਜੁਲਾਈ ਤੋਂ 17 ਜੁਲਾਈ ਤੱਕ ਹਲਕਾ ਪੱਧਰ ‘ਤੇ ਈ.ਆਰ.ਓਜ਼ ਦੀ ਨਿਗਰਾਨੀ ਹੇਠ ਟ੍ਰੇਨਿੰਗ ਹੋਵੇਗੀ। ਇਸ ਮੌਕੇ ਐਸ.ਡੀ.ਐਮ. ਅਨਮਜੋਤ ਕੌਰ, ਬਲਾਚੌਰ ਦੇ ਐਸ.ਡੀ.ਐਮ. ਇੰਦਰਪਾਲ ਤੋਂ ਇਲਾਵਾ ਸਬੰਧਤ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।   

Related Articles

LEAVE A REPLY

Please enter your comment!
Please enter your name here

Latest Articles

2

2