ਕੈਨੇਡਾ ਦੇ ਪੂਰਬੀ ਟੋਰਾਂਟੋ ਵਿੱਚ ਤਿੰਨ ਵਿਅਕਤੀਆਂ ਨੇ ਇੱਕ ਪੱਬ ਵਿੱਚ ਦਾਖ਼ਲ ਹੋ ਕੇ ਬਿਨਾਂ ਕਿਸੇ ਚੇਤਾਵਨੀ ਦੇ ਗੋਲੀਬਾਰੀ ਕਰ ਦਿੱਤੀ, ਜਿਸ ਨਾਲ ਘੱਟੋ-ਘੱਟ 11 ਲੋਕ ਜ਼ਖ਼ਮੀ ਹੋ ਗਏ।
ਪੁਲਿਸ ਨੇ ਕਿਹਾ ਕਿ ਉਨ੍ਹਾਂ ਨੂੰ ਰਾਤ 10:40 ਵਜੇ ਦੇ ਕਰੀਬ ਪ੍ਰੋਗਰੈਸ ਐਵੇਨਿਊ ਅਤੇ ਕਾਰਪੋਰੇਟ ਡਰਾਈਵ ਨੇੜੇ ਕਈ ਲੋਕਾਂ ਨੂੰ ਗੋਲੀ ਮਾਰਨ ਦੀਆਂ ਰਿਪੋਰਟਾਂ ਮਿਲੀਆਂ। ਟੋਰਾਂਟੋ ਪੈਰਾਮੈਡਿਕਸ ਨੇ ਕਿਹਾ ਸੀ ਕਿ 11 ਬਾਲਗ ਜ਼ਖ਼ਮੀ ਹੋਏ ਹਨ, ਪਰ ਪੁਲਿਸ ਨੇ ਬਾਅਦ ਵਿੱਚ ਕਿਹਾ ਕਿ 11 ਲੋਕ ਜ਼ਖ਼ਮੀ ਹੋਏ ਹਨ।
ਪੁਲਿਸ ਨੇ ਇਹ ਵੀ ਕਿਹਾ ਕਿ ਇੱਕ ਸ਼ੱਕੀ ਨੂੰ ਕਾਰ ਵਿੱਚ ਭੱਜਦੇ ਦੇਖਿਆ ਗਿਆ ਹੈ ਅਤੇ ਉਹ ਅਜੇ ਵੀ ਫਰਾਰ ਹੈ। ਲੋਕਾਂ ਨੂੰ ਇਲਾਕੇ ਤੋਂ ਦੂਰ ਰਹਿਣ ਦੀ ਚੇਤਾਵਨੀ ਦਿੱਤੀ ਗਈ। ਪੁਲਿਸ ਨੇ ਕਿਹਾ ਕਿ ਗੋਲੀਬਾਰੀ ਮਾਮਲੇ ਵਿੱਚ ਤਿੰਨ ਲੋਕਾਂ ‘ਤੇ ਸ਼ੱਕ ਹੈ ਅਤੇ ਦੋਸ਼ੀਆਂ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।