ਬਲਾਚੌਰ 26 ਜੂਨ (ਜਤਿੰਦਰਪਾਲ ਸਿੰਘ ਕਲੇਰ ) ਸਿਵਿਲ ਸਰਜਨ ਸ਼ਹੀਦ ਭਗਤ ਸਿੰਘ ਨਗਰ ਡਾਕਟਰ ਗੁਰਿੰਦਰਜੀਤ ਸਿੰਘ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਸੀਨੀਅਰ ਮੈਡੀਕਲ ਅਫਸਰ ਡਾਕਟਰ ਨਵਰੀਤ ਕੌਰ ਪੀਐਚ ਸੀ ਸੜੋਆ ਜੀ ਦੀ ਜੋਗ ਅਗਵਾਈ ਹੇਠ ਸਰਕਾਰੀ ਉਦਯੋਗਿਕ ਸੰਸਥਾ ਸਾਹਿਬਾ ਵਿਖੇ ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਮਨਾਇਆ ਗਿਆ ਜਿਸ ਵਿੱਚ ਹੈਲਥ ਇੰਸਪੈਕਟਰ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਦੁਨੀਆਂ ਭਰ ਵਿੱਚ ਹਰ ਸਾਲ 26 ਜੂਨ ਨੂੰ ਅੰਤਰਰਾਸ਼ਟਰੀ ਨਸ਼ਿਆਂ ਵਿਰੋਧੀ ਦਿਵਸ ਮਨਾਇਆ ਜਾਂਦਾ ਹੈ। ਇਸ ਨੂੰ ਮਨਾਉਣ ਦਾ ਮੁੱਖ ਉਦੇਸ਼ ਨਸ਼ੇ ਦੇ ਆਦੀ ਲੋਕਾਂ ਨੂੰ ਨਸ਼ੇ ਦੀ ਦਲਦਲ ਵਿੱਚੋਂ ਬਾਹਰ ਕੱਢਣਾ ਹੈ ਨਸ਼ਾ ਇੱਕ ਬਿਮਾਰੀ ਹੈ ਜੋ ਨੌਜਵਾਨ ਪੀੜੀ ਨੂੰ ਆਪਣੀ ਗ੍ਰਿਫਤ ਵਿੱਚ ਲੈ ਰਹੀ ਹੈ। ਅਤੇ ਕਈ ਬਿਮਾਰੀਆਂ ਦਾ ਕਾਰਨ ਬਣਾ ਰਹੀ ਹੈ ਨਸ਼ਿਆਂ ਦੀ ਪੂਰਤੀ ਲਈ ਉਹਨਾਂ ਨੂੰ ਗਲਤ ਰਸਤੇ ਤੇ ਤੁਰਨ ਲਈ ਮਜਬੂਰ ਹੋਣਾ ਪੈਂਦਾ ਹੈ ਅਤੇ ਉਹ ਮੁਜਰਮ ਤੱਕ ਬਣ ਜਾਂਦੇ ਹਨ ਉਹਨਾਂ ਕਿਹਾ ਕਿ ਨੌਜਵਾਨ ਸ਼ਰਾਬ ਸਿਗਰਟ ਡਰੱਗ ਨਸ਼ੀਲੀਆਂਦਵਾਈਆਂ ਤੋਂ ਨਸ਼ਿਆਂ ਦੀ ਸ਼ੁਰੂਆਤ ਕਰਦੇ ਹਨ। ਤੇ ਉਨਾਂ ਨੂੰ ਇਹਨਾਂ ਤੋਂ ਬਚਣਾ ਚਾਹੀਦਾ ਹੈ ਨਸਾ ਛੱਡਣ ਲਈ ਸਵੈ ਇੱਛਤ ਹੋਣਾ ਬਹੁਤ ਜ਼ਰੂਰੀ ਹੈ ਇਸ ਮੌਕੇ ਤੇ ਸੰਸਥਾ ਦੇ ਪ੍ਰਿੰਸੀਪਲ ਹਰਵਿੰਦਰ ਲਾਲ , ਸਤੀਸ਼ ਕੁਮਾਰ ਸੁਖਵਿੰਦਰ ਸਿੰਘ ਰਾਹੁਲ ਚੌਧਰੀ ਬਲਵੰਤ ਰਾਮ ਮਨੀਸ਼ ਕੁਮਾਰ ਅਤੇ ਓਕਾਰ ਸਿੰਘ ਹਾਜਰ ਸਨ|


