ਰੋਪੜ੍ਹ 26 ਜੂਨ (ਜਤਿੰਦਰ ਪਾਲ ਸਿੰਘ ਕਲੇਰ ) ਸ. ਹਰਕੀਰਤ ਸਿੰਘ ਜੋ ਪਿਛਲੇ ਲੰਮੇ ਸਮੇਂ ਤੋਂ ਜਿਲ੍ਹਾ ਰੋਪੜ੍ਹ ਅਤੇ ਨਵਾਂਸ਼ਹਿਰ ਦੇ ਵੱਖ-ਵੱਖ ਥਾਣਿਆ ਵਿੱਚ ਆਪਣੀਆਂ ਵਧੀਆ ਸੇਵਾਵਾਂ ਨਿਭਾ ਚੁੱਕੇ ਹਨ ਅੱਜ ਉਨ੍ਹਾਂ ਦੀ ਵਧੀਆ ਕਾਰਗੁਜਾਰੀ,ਡਿਊਟੀ ਅਤੇ ਵਧੀਆ ਕਾਰਜਸੈਲੀ ਨਾਲ਼ ਸੇਵਾਵਾਂ ਨਿਭਾ ਚੁੱਕੇ ਹਨ। ਅੱਜ ਉਨ੍ਹਾਂ ਨੂੰ ਇੰਸਪੈਕਟਰ ਤੋਂ ਪਦ-ਉੱਨਤ ਕਰਕੇ ਡੀ ਐਸ ਪੀ ਬਣਾ ਦਿੱਤਾ ਗਿਆ ਹੈ। ਇਸ ਮੌਕੇ ਮਾਨਯੋਗ ਐੱਸ.ਐੱਸ.ਪੀ. ਗੁਲਨੀਤ ਸਿੰਘ ਖੁਰਾਨਾ ਰੂਪਨਗਰ ਨੇ ਉਨ੍ਹਾਂ ਦੇ ਮੋਢੇ ਤੇ ਤਰੱਕੀ ਦੇ ਸਟਾਰ ਲਗਾ ਕੇ ਤਰੱਕੀ ਲਈ ਵਧਾਈਆਂ ਦਿੱਤੀਆਂ ਅਤੇ ਚੰਗੇਰੇ ਭਵਿੱਖ ਲਈ ਕਾਮਨਾਵਾਂ ਕੀਤੀਆਂ। ਇਸ ਮੌਕੇ ਪੁਲਿਸ ਪਰਿਵਾਰ ਮੁਲਾਜ਼ਮਾਂ ਅਤੇ ਹੋਰ ਦੋਸਤਾਂ-ਮਿੱਤਰਾਂ ਵੱਲੋਂ ਵੀ ਉਨ੍ਹਾਂ ਨੂੰ ਮੁਬਾਰਕਬਾਦ ਦੇ ਕੇ ਖੁਸ਼ੀ ਜ਼ਾਹਿਰ ਕੀਤੀ ਗਈ।ਇਸ ਮੌਕੇ ਤੇ ਹਰਕੀਰਤ ਸਿੰਘ ਡੀ ਐਸ ਪੀ ਨੇ ਕਿਹਾ ਕਿ ਉਹ ਵਿਭਾਗ ਵੱਲੋਂ ਦਿੱਤੀ ਜਿੰਮੇਵਾਰੀ ਨੂੰ ਇਮਾਨਦਾਰੀ ਅਤੇ ਤਨਦੇਹੀ ਨਾਲ਼ ਨਿਭਾਉਣਗੇ |


