ਨਵਾਂਸ਼ਹਿਰ 26ਜੂਨ( ਜਤਿੰਦਰ ਪਾਲ ਸਿੰਘ ਕਲੇਰ ) ਪੰਜਾਬ ਨੈਸ਼ਨਲ ਬੈਂਕ ਸਰਕਲ ਕਪੂਰਥਲਾ ਦੇ ਸਰਕਲ ਇੰਚਾਰਜ ਸਰਦਾਰ ਹਰਿੰਦਰਪਾਲ ਸਿੰਘ ਚਾਵਲਾ ਦੇ ਦੁਆਰਾ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਖੇ ਹੋਈ ਡੀਐਲਆਰਸੀ ਦੀ ਬੈਠਕ ਦੇ ਕਮੇਟੀ ਦੇ ਚੈਅਰਮੈਨ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਡਿਪਟੀ ਕਮਿਸ਼ਨਰ ਅੰਕੁਰਜੀਤ ਸਿੰਘ ਨਾਲ ਮੁਲਾਕਾਤ ਕੀਤੀ ਤੇ ਉਨ੍ਹਾਂ ਦੇ ਨਾਲ ਬੈਂਕ ਦੀਆਂ ਸੇਵਾਵਾਂ ਦੇ ਵਾਰੇ ਵਿਚਾਰ ਵਟਾਂਦਰਾ ਕੀਤਾ ਇਸ ਮੋਕੇ ਸਰਕਲ ਇੰਚਾਰਜ ਕਪੂਰਥਲਾ ਸਰਦਾਰ ਹਰਿੰਦਰਪਾਲ ਸਿੰਘ ਚਾਵਲਾ ਨੇ ਦੱਸਿਆ ਕਿ ਪੰਜਾਬ ਨੈਸ਼ਨਲ ਬੈਂਕ ਦੇਸ਼ ਭਰ ਦੇ ਵਿੱਚ ਲੋਕਾਂ ਨੂੰ ਸਰਕਾਰ ਵੱਲੋਂ ਪ੍ਰਦਾਨ ਕੀਤੀਆਂ ਸੇਵਾਵਾਂ ਦੇ ਨਾਲ ਲੋਕਾਂ ਨੂੰ ਸੇਵਾ ਪ੍ਰਦਾਨ ਕਰ ਰਿਹਾ ਹੈ ਉਨ੍ਹਾਂ ਨੇ ਕਿਹਾ ਕਿ ਪੰਜਾਬ ਨੈਸ਼ਨਲ ਬੈਂਕ ਦੇਸ਼ ਦੇ ਲੋਕਾਂ ਦਾ ਆਪਣਾ ਬੈਂਕ ਤੇ ਭਰੋਸੇ ਦਾ ਪ੍ਰਤੀਕ ਹੈ ਉਨ੍ਹਾਂ ਨੇ ਹਲਕੇ ਦੇ ਲੋਕਾਂ ਨੂੰ ਬੈਂਕ ਦੀਆਂ ਵੱਧ ਤੋਵੱਧ ਸੇਵਾਵਾਂ ਦਾ ਲਾਭ ਪ੍ਰਦਾਨ ਕਰਨ ਦੇ ਲਈ ਪ੍ਰੇਰਿਤ ਕੀਤਾ ਇਸ ਮੋਕੇ ਸਰਕਲ ਇੰਚਾਰਜ ਕਪੂਰਥਲਾ ਸਰਦਾਰ ਹਰਿੰਦਰਪਾਲ ਸਿੰਘ ਚਾਵਲਾ ਦੇ ਵੱਲੋਂ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਡਿਪਟੀ ਕਮਿਸ਼ਨਰ ਅਕੁੰਰਜੀਤ ਸਿੰਘ ਨੂੰ ਵਾਤਾਵਰਣ ਦੀ ਸ਼ੁੱਧਤਾ ਤੇ ਸਾਂਭ ਸੰਭਾਲ ਦੇ ਲਈ ਪੋਦਾ ਵੀ ਭੇਟ ਕੀਤਾ ਇਸ ਮੋਕੇ ਉਨ੍ਹਾਂ ਦੇ ਨਾਲ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਜ਼ਿਲ੍ਹਾ ਲੀਡ ਮੈਨੇਜਰ ਰਾਜੇਸ਼ ਮੋਹਨ ਮੋਕੇ ਤੇ ਹਾਜ਼ਿਰ ਸਨ|


