ਜਲੰਧਰ, (ਕਰਮਵੀਰ ਸਿੰਘ)-
ਆਮ ਆਦਮੀ ਪਾਰਟੀ ਦੀ ਹਾਈਕਮਾਂਡ ਵੱਲੋਂ ਵਿਧਾਨ ਸਭਾ ਹਲਕਾ ਆਦਮਪੁਰ ਤੋਂ ਉੱਘੇ ਬੇਦਾਗ ਸਿਆਸਤਦਾਨ ਸਾਬਕਾ ਹਲਕਾ ਵਿਧਾਇਕ ਆਦਮਪੁਰ ਪਵਨ ਕੁਮਾਰ ਟੀਨੂੰ ਨੂੰ ਆਦਮਪੁਰ ਦਾ ਹਲਕਾ ਇੰਚਾਰਜ ਲਗਾਇਆ ਗਿਆ ਹੈ। ਇੱਥੇ ਵਰਣਯੋਗ ਹੈ ਕਿ ਪਵਨ ਕੁਮਾਰ ਟੀਨੂ ਦੀਆਂ ਸੇਵਾਵਾਂ ਨੂੰ ਦੇਖਦੇ ਹੋਏ ਆਮ ਆਦਮੀ ਪਾਰਟੀ ਵੱਲੋਂ ਕੁਝ ਦਿਨ ਪਹਿਲਾਂ ਉਹਨਾਂ ਨੂੰ ਪੰਜਾਬ ਸਟੇਟ ਖੇਤੀਬਾੜੀ ਡਿਵੈਲਪਮੈਂਟ ਬੈਂਕ ਦੇ ਚੇਅਰਮੈਨ ਬਣਾਇਆ ਗਿਆ ਸੀ। ਹੁਣ ਉਹ ਚੇਅਰਮੈਨ ਦੀਆਂ ਜ਼ਿੰਮੇਵਾਰੀਆਂ ਦੇ ਨਾਲ-ਨਾਲ ਹਲਕਾ ਆਦਮਪੁਰ ਦੇ ਇੰਚਾਰਜ ਦੀਆਂ ਜ਼ਿੰਮੇਵਾਰੀਆਂ ਵੀ ਨਿਭਾਉਣਗੇ। ਇਸ ਮੌਕੇ ਚੇਅਰਮੈਨ ਪਵਨ ਕੁਮਾਰ ਟੀਨੂ ਵਲੋਂ ਅਰਵਿੰਦ ਕੇਜਰੀਵਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਮੂਹ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਚੇਅਰਮੈਨ ਦੇ ਨਾਲ-ਨਾਲ ਉਨ੍ਹਾਂ ਨੂੰ ਵਿਧਾਨ ਸਭਾ ਹਲਕਾ ਆਦਮਪੁਰ ਦੇ ਇੰਚਾਰਜ ਦੀ ਜ਼ਿੰਮੇਵਾਰੀ ਵੀ ਸੌਂਪੀ ਗਈ ਹੈ, ਉਹ ਉਸ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ। ਅਤੇ ਸਾਰਿਆਂ ਨੂੰ ਨਾਲ ਲੈ ਕੇ ਚੱਲਣਗੇ। ਉਹਨਾਂ ਦੇ ਹਲਕਾ ਇੰਚਾਰਜ ਬਣਦੇ ਹੀ ਪੂਰੇ ਆਦਮਪੁਰ ਹਲਕੇ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ। ਇਸ ਮੌਕੇ ਪਰਮਜੀਤ ਸਿੰਘ ਰਾਜਵੰਸ਼ ਚੇਅਰਮੈਨ ਮਾਰਕੀਟ ਕਮੇਟੀ ਆਦਮਪੁਰ, ਕੁਲਦੀਪ ਸਿੰਘ ਮਿਨਹਾਸ ਕੋਆਰਡੀਨੇਟਰ ਨਸ਼ਾ ਮੁਕਤੀ ਮੋਰਚਾ, ਹਰਕੀਤ ਸਿੰਘ ਨਿੱਝਰ, ਡਾਕਟਰ ਨਿਰਮਲ ਕੌਲ ਸਰਪੰਚ ਹਰੀਪੁਰ, ਸਰਪੰਚ ਲਖਬੀਰ ਸਿੰਘ, ਬਰਜਿੰਦਰ ਸਿੰਘ ਮੌਂਟੀ ਲੰਬੜਦਾਰ, ਜਗਜੀਤ ਜੱਗੀ, ਪ੍ਰਭਦਿਆਲ ਰਾਮਪੁਰ, ਇੰਦਰਜੀਤ ਸਿੰਘ ਸੱਤੋਵਾਲੀ, ਜਸਦਿਆਲ ਭੋਗਪੁਰ, ਸੋਮਨਾਥ ਦੜੌਚ ਟਕਸਾਲੀ ਆਗੂ ਆਮ ਆਦਮੀ ਪਾਰਟੀ ਆਦਮਪੁਰ, ਬਲਜੀਤ ਸਿੰਘ ਲੰਬੜਦਾਰ ਪਧਿਆਣਾ, ਬਲਜੀਤ ਸਿੰਘ ਨਿੱਝਰ, ਸਤਵੰਤ ਵਿਰਕ, ਸੁਖਬੀਰ ਸਿੰਘ ਲੰਬੜਦਾਰ ਚਰਨਜੀਤ ਸ਼ੇਰੀ ਜਸਪਾਲ ਸਿੰਘ ਚੋਮੋ ਕੁਲਦੀਪ ਸਿੰਘ ਜਲਪੋਤ ਅਤੇ ਹੋਰ ਕਈ ਉਨਾਂ ਦੇ ਸਮਰਥਕਾਂ ਵੱਲੋਂ ਪਵਨ ਕੁਮਾਰ ਟੀਨੂ ਨੂੰ ਹਲਕਾ ਇੰਚਾਰਜ ਲੱਗਣ ਤੇ ਵਧਾਈ ਦਿੱਤੀ ਗਈ।



