
ਮਾਪੇ ਆਪਣੇ ਬੱਚਿਆਂ ਨੂੰ ਨਜ਼ਰਅੰਦਾਜ਼ ਨਾ ਕਰਨ – ਡੀ ਐਸ ਪੀ ਰਾਜ ਕੁਮਾਰ
ਨਵਾਂਸ਼ਹਿਰ 26 ਜੂਨ ( ਜਤਿੰਦਰ ਪਾਲ ਸਿੰਘ ਕਲੇਰ )
ਇੰਡੀਅਨ ਰੈਡ ਕਰਾਸ ਸੁਸਾਇਟੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਰੈਡ ਕਰਾਸ ਨਸ਼ਾ ਪੀੜਤ ਅਤੇ ਇੱਕੀਕ੍ਰਿਤ ਤੇ ਮੁੜ ਵਸੇਬਾ ਕੇਂਦਰ ਨਵਾਂਸ਼ਹਿਰ ਵੱਲੋਂ ਅੱਜ ਵੱਖ ਵੱਖ ਸਮਾਜ ਸੇਵੀ ਸੰਸਥਾਵਾਂ ਨਾਲ ਮਿਲ ਕੇ ਸਥਾਨਕ ਆਈ ਟੀ ਆਈ (ਲੜਕੇ)ਵਿਖੇ ਜ਼ਿਲ੍ਹਾ ਪੱਧਰੀ ਅੰਤਰਰਾਸ਼ਟਰੀ ਨਸ਼ਾ ਖੋਰੀ ਅਤੇ ਗੈਰ ਕਾਨੂੰਨੀ ਤਸਕਰੀ ਵਿਰੋਧੀ ਵਿਸ਼ੇ ਤਹਿਤ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ। ਜਿਸ ਵਿੱਚ ਡੀ ਐਸ ਪੀ ਰਾਜ ਕੁਮਾਰ, ਕਿਰਨ ਕੌਰ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਤੋਂ ਇਲਾਵਾ ਗੁਰਚਰਨ ਅਰੋੜਾ ਚੇਅਰਮੈਨ ਆਈ ਟੀ ਆਈ ਨਵਾਂਸ਼ਹਿਰ ਨੇ ਬਤੌਰ ਮੁੱਖ ਮਹਿਮਾਨ ਦੇ ਤੌਰ ਤੇ ਸ਼ਿਰਕਤ ਕੀਤੀ। ਡੀ ਐਸ ਪੀ ਰਾਜ ਕੁਮਾਰ ਨੇ ਬੱਚਿਆਂ ਦੇ ਮਾਪਿਆਂ ਨੂੰ ਸੁਨੇਹਾ ਦਿੱਤਾ ਕਿ ਉਹ ਆਪਣੇ ਬੱਚਿਆਂ ਦੀ ਗਲਤੀ ਨੂੰ ਧਿਆਨ ਵਿੱਚ ਰੱਖਦੇ ਹੋਏ ਉਨ੍ਹਾਂ ਨੂੰ ਕਦੇ ਵੀ ਨਜ਼ਰ ਅੰਦਾਜ਼ ਨਾ ਕਰਨ ਅਤੇ ਹਮੇਸ਼ਾ ਉਨ੍ਹਾਂ ਨਾਲ ਦੋਸਤਾਨਾ ਸੰਬੰਧ ਬਣਾ ਕੇ ਰਖਣ। ਡੀਐਸਪੀ ਰਾਜ ਕੁਮਾਰ ਵੱਲੋਂ ਸਾਲ 2022- 23 ਦੌਰਾਨ ਨਸ਼ਿਆਂ ਨਾਲ ਮਰਨ ਵਾਲੇ ਵਿਅਕਤੀਆਂ ਦੇ ਅੰਕੜੇ ਪੇਸ਼ ਕੀਤੇ ਜੋ ਕਿ ਇੱਕ ਚਿੰਤਾ ਦਾ ਵਿਸ਼ਾ ਹੈ। ਮੁੱਖ ਮਹਿਮਾਨ ਰਾਜ ਕੁਮਾਰ ਨੇ ਦੱਸਿਆ ਕਿ ਸਾਨੂੰ ਨਸ਼ੇ ਛੱਡ ਕੇ ਸਿਹਤਮੰਦ ਰਹਿਣ ਲਈ ਰੋਜਾਨਾ ਸਰੀਰਕ ਕਸਰਤ ਕਰਨੀ ਚਾਹੀਦੀ ਹੈ ਅਤੇ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ “ਯੁੱਧ ਨਸ਼ਿਆਂ ਵਿਰੁੱਧ ਮੁਹਿੰਮ” ਦਾ ਹਿੱਸਾ ਬਣਨਾ ਚਾਹੀਦਾ ਹੈ।ਸੈਮੀਨਾਰ ਦੌਰਾਨ ਵਿਸ਼ੇਸ਼ ਬੁਲਾਰੇ ਸਿਵਲ ਹਸਪਤਾਲ ਨਵਾਂਸ਼ਹਿਰ ਤੋਂ ਮਾਨਸਿਕ ਰੋਗਾਂ ਦੇ ਮਾਹਿਰ ਡਾਕਟਰ ਰਾਜਨ ਸ਼ਾਸਤਰੀ ਨੇ ਮੌਕੇ ਤੇ ਹਾਜ਼ਰ ਆਈ ਟੀ ਆਈ ਦੇ ਵਿਦਿਆਰਥੀਆਂ ਤੇ ਪਤਵੰਤਿਆਂ ਨੂੰ ਨਸ਼ਿਆਂ ਨਾਲ ਹੋ ਰਹੇ ਨੁਕਸਾਨ ਅਤੇ ਇਨ੍ਹਾਂ ਦੀ ਰੋਕਥਾਮ ਬਾਰੇ ਆਪਣੇ ਕੀਮਤੀ ਵਿਚਾਰ ਪੇਸ਼ ਕੀਤੇ। ਉਨ੍ਹਾਂ ਢੁਕਵੀਂ ਸ਼ਬਦਾਬਲੀ ਰਾਹੀਂ ਆਪਣੀ ਜ਼ਿੰਦਗੀ ਦੇ ਤਜਰਬੇ ਸਾਂਝੇ ਕੀਤੇ। ਡਾਕਟਰ ਸ਼ਾਸਤਰੀ ਨੇ ਕਿਹਾ ਕਿ ਕਦੇ ਵੀ ਆਪਣੇ ਬੱਚਿਆਂ ਨੂੰ ਇਕਾਂਤ ਵਿੱਚ ਨਾ ਛੱਡੋ ਤੇ ਉਨ੍ਹਾਂ ਨੂੰ ਬੇਲੋੜੇ ਮੋਬਾਈਲ ਫੋਨ ਦੀ ਵਰਤੋਂ ਕਰਨ ਤੋਂ ਦੂਰ ਰੱਖੋ। ਇਸ ਮੌਕੇ ਨਸ਼ਾ ਮੁਕਤੀ ਤੇ ਪੁਨਰਵਾਸ ਕੇਂਦਰ ਨਵਾਂਸ਼ਹਿਰ ਕੇਂਦਰ ਦੇ ਪ੍ਰੋਜੈਕਟ ਡਾਇਰੈਕਟਰ ਚਮਨ ਸਿੰਘ ਨੇ ਨੌਜਵਾਨਾਂ ਨੂੰ ਨਸ਼ਿਆਂ ਅਤੇ ਪਤਿਤ ਪੁਣੇ ਤੋਂ ਦੂਰ ਰਹਿਣ ਦਾ ਸੁਨੇਹਾ ਦਿੱਤਾ। ਡਾਇਰੈਕਟਰ ਚਮਨ ਸਿੰਘ ਨੇ ਕਿਹਾ ਕਿ ਸਾਨੂੰ ਇਸ ਅਲਾਮਤ ਤੋਂ ਦੂਰ ਰਹਿ ਕੇ ਧਾਰਮਿਕ ਬਿਰਤੀ ਵਾਲੇ ਇਨਸਾਨ ਬਣਕੇ ਆਪਣੇ ਦੇਸ਼ ਦੀ ਸੇਵਾ ਕਰਨੀ ਚਾਹੀਦੀ ਹੈ।ਅੱਜ ਦੇ ਇਸ ਸੈਮੀਨਾਰ ਦੌਰਾਨ ਸਮਾਜ ਸੇਵੀ ਸੰਸਥਾਵਾਂ ਜਿਨ੍ਹਾਂ ਵਿੱਚ ਮਝੂਰ ਦੋਆਬਾ ਫਿਲਮ ਪ੍ਰੋਡਕਸ਼ਨ ਦੇ ਸੁਰਜੀਤ ਮਝੂਰ, ਉਪਕਾਰ ਕੋਆਰਡੀਨੇਸ਼ਨ ਸੋਸਾਇਟੀ ਦੇ ਪ੍ਰਿੰਸੀਪਲ ਜਸਪਾਲ ਸਿੰਘ ਗਿੱਦਾ, ਰੋਡ ਸੇਫਟੀ ਜਾਗਰੂਕਤਾ ਸੋਸਾਇਟੀ ਅਤੇ ਬਲੱਡ ਬੈਂਕ ਨਵਾਂਸ਼ਹਿਰ ਦੇ ਪ੍ਰਧਾਨ ਗੁਰਿੰਦਰ ਸਿੰਘ ਤੂਰ ਅਤੇ ਮਨੁੱਖੀ ਅਧਿਕਾਰ ਸੰਗਠਨ ਦੇ ਦੇਸ਼ਰਾਜ ਬਾਲੀ ਅਤੇ ਵਾਸਦੇਵ ਪਰਦੇਸੀ ਨੇ ਆਪਣੇ ਵਿਚਾਰ ਪੇਸ਼ ਕੀਤੇ।ਮੰਚ ਸੰਚਾਲਨ ਦੀ ਭੂਮਿਕਾ ਪ੍ਰਿੰਸੀਪਲ ਜਸਪਾਲ ਸਿੰਘ ਗਿੱਦਾ ਵਲੋਂ ਬਾਖੂਬੀ ਨਿਭਾਈ। ਇਸ ਮੌਕੇ ਸਿਹਤ ਵਿਭਾਗ, ਸਿੱਖਿਆ ਵਿਭਾਗ ਅਤੇ ਪੁਲਿਸ ਪ੍ਰਸ਼ਾਸਨ ਦੇ ਅਫਸਰਾਂ ਤੋਂ ਇਲਾਵਾ ਬੁੱਧੀਜੀਵੀ ਵਰਗ ਹਾਜ਼ਰ ਰਿਹਾ। ਅੱਜ ਦੇ ਸੈਮੀਨਾਰ ਮੌਕੇ ਨਸ਼ਿਆਂ ਨੂੰ ਖਤਮ ਕਰਨ ਲਈ ਦਰਸਾਉਂਦਾ ਹ
ਵਾਸਦੇਵ ਪਰਦੇਸੀ ਦਾ ਗਾਣਾ ” ਪੁੱਤ ਨਸ਼ਿਆਂ ਨੇ ਖਾ ਲਏ” ਮੁੱਖ ਮਹਿਮਾਨ ਡੀ ਐਸ ਪੀ ਰਾਜ ਕੁਮਾਰ ਵੱਲੋਂ ਲੋਕ ਅਰਪਣ ਕੀਤਾ ਗਿਆ। ਡਾਕਟਰ ਚਮਨ ਸਿੰਘ ਨੇ ਮੁੱਖ ਮਹਿਮਾਨ ਤੇ ਹੋਰ ਸ਼ਖ਼ਸੀਅਤਾਂ ਨੂੰ ਸਨਮਾਨਿਤ ਕੀਤਾ।ਉਪਰੰਤ ਆਈਆਂ ਹੋਈਆਂ ਸਮਾਜ ਸੇਵੀ ਸੰਸਥਾਵਾਂ ਤੇ ਬਾਕੀ ਪਤਵੰਤਿਆਂ ਦਾ ਧੰਨਵਾਦ ਕੀਤਾ ਅਤੇ ਭਵਿੱਖ ਵਿੱਚ ਵੀ ਅਜਿਹੇ ਸੈਮੀਨਾਰ ਕਰਨ ਦੀ ਗੱਲ ਕਹੀ। ਵਿਦਿਆਰਥਣ ਸਪਨਾ ਰਾਣੀ ਨੇ ਨਸ਼ਿਆਂ ਵਿਰੁੱਧ ਜਾਗਰੂਕਤਾ ਸਬੰਧੀ ਕਵਿਤਾ ਪੇਸ਼ ਕੀਤੀ ਗਈ। ਅਖੀਰ ਵਿੱਚ ਰੈਡ ਕਰਾਸ ਨਸ਼ਾ ਛੁਡਾਊ ਅਤੇ ਪੁਨਰਵਾਸ ਕੇਂਦਰ ਵਲੋਂ ਸਾਰਿਆਂ ਨੂੰ ਰਿਫਰੈਸ਼ਮੈਂਟ ਦਿੱਤੀ ਗਈ।ਇਸ ਵਿਸ਼ੇਸ਼ ਸੈਮੀਨਾਰ ਦੌਰਾਨ ਉਪਕਾਰ ਕੋਆਰਡੀਨੇਸ਼ਨ ਸੋਸਾਇਟੀ ਵਲੋਂ ਜਸਪਾਲ ਸਿੰਘ ਗਿੱਦਾ, ਸੁਰਜੀਤ ਕੌਰ ਡੁਲਕੂ,ਨਰਿੰਦਰ ਸਿੰਘ ਭਾਰਟਾ, ਦੇਸ ਰਾਜ ਬਾਲੀ, ਡਾ ਅਵਤਾਰ ਸਿੰਘ ਦੇਣੋਵਾਲ ਕਲਾਂ,ਬਲਵਿੰਦਰ ਸਿੰਘ ਨਾਨੋਵਾਲ, ਸ਼ਮਾ ਮੱਲ੍ਹਨ,ਸੁਖਵਿੰਦਰ ਕੌਰ ਸੁੱਖੀ, ਸੀਨੀਅਰ ਸਿਟੀਜਨ ਐਸੋਸੀਏਸ਼ਨ ਵਲੋਂ ਡਾ. ਜੇ.ਡੀ.ਵਰਮਾ, ਸੁਭਾਸ਼ ਅਰੋੜਾ, ਬੀ.ਡੀ.ਸੀ.ਦੇ ਬਾਨੀ ਪ੍ਰਧਾਨ ਜੀ. ਐਸ ਤੂਰ, ਮਨੁੱਖੀ ਅਧਿਕਾਰ ਸੰਗਠਨ ਤੋਂ ਵਾਸਦੇਵ ਪ੍ਰਦੇਸੀ, ਹਰਜੀਤ ਸਿੰਘ,ਦੇਸ ਰਾਜ ਬਾਲੀ ਸੁਰਜੀਤ ਸਿੰਘ ਮਝੂਰ ਕਲਾਂ,ਪ੍ਰਮੋਦ ਭਾਰਤੀ ਪੱਤਰਕਾਰ,ਹਰਿੰਦਰ ਸਿੰਘ ਪੱਤਰਕਾਰ,ਆਈ ਟੀ ਆਈ (ਇ) ਤੋਂ ਮੈਡਮ ਪੂਜਾ ਸ਼ਰਮਾ ਤੇ ਅੰਜਨਾ ਕੁਮਾਰੀ,ਆਈ ਟੀ ਆਈ (ਨੋਡਲ) ਤੋਂ ਓਮਕਾਰ ਸਿੰਘ ਸ਼ੀਂਹਮਾਰ ਪ੍ਰਿੰਸੀਪਲ, ਰਾਜਿੰਦਰ ਕੁਮਾਰ, ਰਣਜੀਤ ਕੁਮਾਰ , ਪ੍ਰੋਗਰਾਮ ਆਫੀਸਰ ਜਤਿੰਦਰ ਕਾਟਲ,ਪੱਤਰਕਾਰ ਬਹਾਦਰ ਚੰਦ ਅਰੋੜਾ ਆਦਿ ਹਾਜ਼ਰ ਸਨ।


