ਬਕਾਇਆ ਕੇਸਾਂ ਦੇ ਤਰਜੀਹ ਦੇ ਆਧਾਰ ‘ਤੇ ਨਿਪਟਾਰੇ ਦੇ ਨਿਰਦੇਸ਼
ਸ਼ਹੀਦ ਭਗਤ ਸਿੰਘ ਨਗਰ, 26ਜੂਨ (ਜਤਿੰਦਰ ਪਾਲ ਸਿੰਘ ਕਲੇਰ )
ਡਿਪਟੀ ਕਮਿਸ਼ਨਰ ਅੰਕੁਰਜੀਤ ਸਿੰਘ ਨੇ ਵੀਰਵਾਰ ਨੂੰ ਜ਼ਿਲ੍ਹਾ ਪੱਧਰੀ ਸਮੀਖਿਆ ਕਮੇਟੀ ਦੀ ਮੀਟਿੰਗ ਦੌਰਾਨ ਜ਼ਿਲ੍ਹੇ ਨਾਲ ਸੰਬੰਧਤ ਵਿੱਤੀ ਮਾਮਲਿਆਂ ਦੀ ਸਮੀਖਿਆ ਕਰਦਿਆਂ ਅਧਿਕਾਰੀਆਂ ਨੂੰ ਇਨ੍ਹਾਂ ਕੇਸਾਂ ਦਾ ਤਰਜੀਹ ਦੇ ਆਧਾਰ ‘ਤੇ ਨਿਪਟਾਰਾ ਕਰਨ ਦੇ ਨਿਰਦੇਸ਼ ਦਿੱਤੇ।
ਡਿਪਟੀ ਕਮਿਸ਼ਨਰ ਅੰਕੁਰਜੀਤ ਸਿੰਘ ਨੇ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਪੈਡਿੰਗ ਮਾਮਲਿਆਂ ਨੂੰ ਜਲਦ ਹੱਲ ਕਰਨ ਨੂੰ ਯਕੀਨੀ ਬਣਾਉਣ। ਉਨ੍ਹਾਂ ਨੇ ਜ਼ਿਲ੍ਹੇ ਦੇ ਵਿੱਤੀ ਮਾਮਲਿਆਂ ਨੂੰ ਦੇਖ ਰਹੇ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਨਾਲ ਇਨ੍ਹਾਂ ਮਾਮਲਿਆਂ ‘ਤੇ ਚਰਚਾ ਵੀ ਕੀਤੀ। ਉਨ੍ਹਾਂ ਨੇ ਪਡੈਂਸੀ ਘਟਾਉਣ ਅਤੇ ਜ਼ਿਲ੍ਹੇ ਦੇ ਵਿਕਾਸ ਦੀ ਰਫਤਾਰ ਨੂੰ ਹੋਰ ਤੇਜ਼ ਕਰਨ ਲਈ ਸੁਝਾਅ ਵੀ ਮੰਗੇ।
ਮੀਟਿੰਗ ਵਿੱਚ ਸਮੂਹ ਸਰਕਾਰੀ, ਨਿੱਜੀ ਅਤੇ ਕੋਆਪਰੇਟਿਵ ਬੈਂਕਾਂ ਦੇ ਡੀਸੀਓ, ਰਿਜ਼ਰਵ ਬੈਂਕ ਦੇ ਐਲ.ਡੀ.ਓ. ਕੰਵਲ ਕ੍ਰਿਸ਼ਨ, ਨਾਬਾਰਡ ਦੇ ਡੀ.ਡੀ.ਐਮ. ਸਿਮਰਨ ਸੇਠੀ, ਐਲ.ਡੀ.ਐਮ. ਰਾਜੇਸ਼ ਮੋਹਨ ਭਗਤ ਅਤੇ ਪੰਜਾਬ ਨੈਸ਼ਨਲ ਬੈਂਕ ਦੇ ਸਰਕਲ ਹੈੱਡ ਐਚ.ਪੀ.ਐਸ. ਚਾਵਲਾ ਵੀ ਹਾਜ਼ਰ ਸਨ।


